Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਵਲੋਂ ‘ਵਿਰਾਸਤੀ ਸੁਰ ਸਾਂਝ’ ਤਹਿਤ ਸੱਭਿਆਚਾਰਕ ਸੰਗੀਤਮਈ ਸ਼ਾਮ

ਨੂਰਾਂ ਭੈਣਾਂ (ਜੋਤੀ ਨੂਰਾਂ ਤੇ ਰੀਤੂ ਨੂਰਾਂ) ਨੇ ਆਪਣੀ ਗਾਇਕੀ ਦਾ ਲੋਹਾ ਮਨਵਾਇਆ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, DC Gurdaspur, Himanshu Aggarwal, Gurdaspur, Deputy Commissioner Gurdaspur

5 Dariya News

5 Dariya News

5 Dariya News

ਬਟਾਲਾ , 31 May 2023

ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਵਲੋਂ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਲਗਾਤਾਰ ਸਫਲ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ‘ਵਿਰਾਸਤੀ ਸੁਰ ਸਾਂਝ’ ਤਹਿਤ ਅੱਜ ਸੱਭਿਆਚਾਰਕ ਸੰਗੀਤਮਈ ਸ਼ਾਮ ਕਰਵਾਈ ਗਈ।  

ਸਮਾਗਮ ਵਿੱਚ ਹਲਕਾ ਵਿਧਾਇਕ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਗੁਰਦਾਸਪੁਰ ਸ੍ਰੀ ਦਯਾਮਾ ਹਰੀਸ਼ ਕੁਮਾਰ, ਓਮ ਪ੍ਰਕਾਸ਼, ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਐਸ.ਪੀ ਪਿ੍ਰਥੀਪਾਲ ਸਿੰਘ, ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਹਲਕਾ ਵਿਧਾਇਕ ਸ਼ੈਰੀ ਕਲਸੀ, ਕੇਪੀ.ਐਸ ਢਿੱਲੋਂ, ਨਰੇਸ਼ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਤੇ ਡਾ. ਰਵਿੰਦਰ ਸਿੰਘ, ਪ੍ਰਧਾਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਆਦਿ ਮੋਜੂਦ ਸਨ।

ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਕਰਵਾਈ ਸੰਗੀਤਮਈ ਸ਼ਾਮ ਵਿੱਚ ਪ੍ਰਸਿੱਧ ਨੂਰਾਂ ਭੈਣਾਂ ਨੇ ਆਪਣੀ ਗਾਇਕੀ ਦਾ ਲੋਹਾ ਮਨਵਾਇਆ ਤੇ ਕਰੀਬ ਦੋ ਘੰਟੇ ਆਪਣੀ ਸੁਰੀਲੀ ਆਵਾਜ਼ ਨਾਲ ਸਮਾਂ ਬੰਨ੍ਹ ਕੇ ਰੱਖ ਦਿੱਤਾ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਆਪਣੇ ਅਮੀਰ ਵਿਰਸੇ ਨੂੰ ਸੰਭਾਲਣ ਤੇ ਪ੍ਰਫੁੱਲਤ ਲਈ ਵੱਡਾ ਯੋਗਦਾਨ ਪਾਉਂਦੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਤੇ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦੇ ਹਨ। 

ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰ ਕੇਂਦਰ ਬਟਾਲਾ ਵਿਖੇ ਲੜੀਵਾਰ ਸਮਾਗਮ ਕਰਵਾਏ  ਜਾ ਰਹੇ ਹਨ ਅਤੇ ਅੱਜ ‘ਵਿਰਾਸਤੀ ਸੁਰ ਸਾਂਝ’ ਤਹਿਤ ਕਰਵਾਇਆ ਸਮਾਗਮ ਯਾਦਗਰੀ ਹੋ ਨਿਬੜਿਆ ਹੈ। ਉਨਾਂ ਕਿਹਾ ਕਿ ਅਜਿਹੇ ਸਮਾਗਮ ਲੜੀਵਾਰ ਕਰਵਾਏ ਜਾਣਗੇ ਤਾਂ ਜੋ ਆਪਣੇ ਅਮੀਰ ਵਿਰਸੇ ਨੂੰ ਸਾਂਭਣ ਦੇ ਨਾਲ-ਨਾਲ ਹੋਰ ਪ੍ਰਫੁੱਲਤ ਕੀਤਾ ਜਾ ਸਕੇ। 

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਅਮੀਰ ਵਿਰਸੇ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਤਾਂ ਜੋ ਨੋਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੀ ਰਹੇ। ਉਨਾਂ ਦੱਸਿਆ ਕਿ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਅਤੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਲੋਂ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ। 

ਉਨਾਂ ਦੱਸਿਆ ਕਿ 25 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ‘ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ’ ਕਰਵਾਇਆ ਗਿਆ ਸੀ। 11 ਫਰਵਰੀ ਨੂੰ ‘ਵਿਰਸਾ ਉਤਸ਼ਵ’ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। 13 ਅਪ੍ਰੈਲ ਨੂੰ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਗਿਆ। 6 ਮਈ ਨੂੰ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਨੂੰ ਸਮਰਪਤਿ ਸਮਾਗਮ ਸ਼ਿਵ ਆਡੋਟੋਰੀਅਮ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸ਼ਿਵ ਬਟਾਲਵੀ ਦੀ ਸ਼ਾਹਕਾਰ ਰਚਨਾ ‘ਲੂਣਾ’ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ ਸੀ ਅਤੇ ਅੱਜ ‘ਵਿਰਾਸਤੀ ਸੁਰ ਸਾਂਝ’ ਤਹਿਤ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।

ਇਸ ਤੋਂ ਪਹਿਲਾਂ ਗਾਇਕ ਕਲਾਕਾਰ ਗੁਰਪ੍ਰੀਤ ਗਿੱਲ, ਗਾਇਕਾ ਪਰਮਜੀਤ ਕੋਰ, ਜਸਵੰਤ ਸਿੰਘ, ਮਲਵਿੰਦਰ ਸਿੰਘ, ਗੁਰਵਿੰਦਰ ਛੀਨਾ ਤੇ ਵਿਸ਼ਾਲ (ਸਾਰੇ ਕਵੀ) ਵਲੋਂ ਆਪਣੇ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਸਮਾਗਮ ਵਿੱਚ ਪਹੁੰਚੀਆਂ ਵੱਖ-ਵੱਖ ਸਖਸ਼ੀਅਤਾਂ ਅਤੇ ਕਲਾਕਾਰਾਂ ਤੇ ਕਵੀਆਂ ਨੂੰ ਸਨਮਾਨਤ ਕੀਤਾ ਗਿਆ।

ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਰਾਜੀਵ ਬਟਾਲਵੀ ਭਤੀਜਾ ਸ਼ਿਵ ਕੁਮਾਰ ਬਟਾਲਵੀ, ਸੀਮਾ ਬਟਾਲਵੀ ਅਮਰਜੀਤ ਸਿੰਘ ਭਾਟੀਆ ਜ਼ਿਲਾ ਸਿੱਖਿਆ ਅਫਸਰ (ਸ/ਪ), ਐਕਸੀਅਨ ਹਰਜੋਤ ਸਿੰਘ, ਚੇਅਰਮੈਨ ਸੁਖਜਿੰਦਰ ਸਿੰਘ, ਸੰਜੀਵ ਗੁਪਤਾ, ਬੂਟਾ ਸਿੰਘ, ਨਿਸ਼ਾਨ ਸਿੰਘ ਰੰਧਾਵਾ, ਰਾਜਿੰਦਰਪਾਲ ਸਿੰਘ ਧਾਲੀਵਾਲ, ਇੰਜੀ. ਜਗਦੀਸ ਸਿੰਘ ਐ,ਡੀ.ਓ, ਪਿ੍ਰੰਸੀਪਲ ਮੁਸ਼ਤਾਕ ਗਿੱਲ, ਸਿਮਰਤਪਾਲ ਸਿੰਘ ਵਾਲੀਆ, ਸਰਬਜੀਤ ਸਿੰਘ ਕਲਸੀ, ਪਵਨ ਕੁਮਾਰ ਪੀਏ, ਸਿਮਰਨਜੀਤ ਸਿੰਘ ਰੰਧਾਵਾ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਤੇ ਰਾਜੇਸ ਤੁਲੀ,  ਆਪ ਪਾਰਟੀ ਦੇ ਸਿਟੀ ਪ੍ਰਧਾਨ ਰਾਕੇਸ ਤੁਲੀ, ਆਪ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮੈਨੇਜਰ ਅਤਰ ਸਿੰਘ, ਯਸ਼ਪਾਲ ਚੋਹਾਨ, ਮਲਕੀਤ ਸਿੰਘ, ਹਰਪ੍ਰੀਤ ਸਿੰਘ ਮਾਨ, ਨਵਦੀਪ ਸਿੰਘ, ਦਿਨੇਸ਼ ਖੋਸਲਾ, ਗੁਰਜੀਤ ਸਿੰਘ ਸੁੰਦਰ ਨਗਰ, ਮਨਜੀਤ ਸਿੰਘ, ਵਿੱਕੀ ਚੌਹਾਨ, ਐਸ.ਡੀ.ਓ ਨਿਰਮਲ ਸਿੰਘ, ਡਾ.ਪਰਮਜੀਤ ਸਿੰਘ ਕਲਸੀ ਜ਼ਿਲਾ ਭਾਸ਼ਾ ਅਫਸਰ, ਡਾ. ਅਨੂਪ ਸਿੰਘ, ਦੇਵਿੰਦਰ ਦੀਦਾਰ, ਅਜੀਤ ਕਮਲ, ਹਰਪ੍ਰੀਤ ਸਿੰਘ ਭੱਟੀ, ਸਤਿੰਦਰ ਕੋਰ ਬੁੱਟਰ, ਵਿਜੇ ਅਗਨੀਹੋਤਰੀ, ਬਲਬੀਰ ਸਿੰਘ ਕੋਹਲਾ, ਦਲਜੀਤ ਸਿੰਘ ਮਾਣਕ, ਗਗਨਜੀਤ ਸਿੰਘ, ਤਰਲੋਕ ਸਿੰਘ, ਗੁਰਨਾਮ ਸਿੰਘ, ਰਾਜਵਿੰਦਰ ਸਿੰਘ, ਕੁਲਬੀਰ ਸਿੰਘ ਜੀਈ, ਟੋਨੀ ਗਿੱਲ, ਗੁਰਚਰਨ ਸਿੰਘ, ਅਸ਼ਵਨੀ ਸ਼ਰਮਾ, ਪਿਆਰਾ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਦਿਲਬਾਗ ਸਿੰਘ, ਸਰਦੂਲ ਸਿੰਘ ਤੇ ਕਸ਼ਮੀਰ ਸਿੰਘ ਆਦਿ ਮੋਜੂਦਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD