Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਅਮਨਦੀਪ ਕੌਰ ਵੱਲੋਂ ਸਲੇਮਪੁਰ ਸਕੂਲ ਦੇ ਇਨਾਮ ਵੰਡ ਸਮਾਰੋਹ ਵਿੱਚ ਕੀਤੀ ਸ਼ਿਰਕਤ

ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲ਼ੇ ਸਕੂਲ ਦੇ ਬੱਚਿਆਂ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ

DC Ropar, Amandeep Kaur, Deputy Commissioner Ropar, Rupnagar, Ropar

Web Admin

Web Admin

5 Dariya News

ਮੋਰਿੰਡਾ , 31 May 2023

Last updated on: May 31, 2023, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਵਾਲ਼ੇ ਬੱਚਿਆਂ ਨੂੰ   ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।  ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੇ ਮੈਰਿਟ ਵਿੱਚ ਆਏ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। 

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਸਾਡਾ ਉਦੇਸ਼  ਮਿੱਥਣਾ ਚਾਹੀਦਾ ਹੈ ਉਸ ਉਪਰੰਤ ਉਸ ਉਦੇਸ਼ ਨੂੰ ਪੂਰਾ ਕਰਨ ਲਈ ਕੜੀ ਮਿਹਨਤ ਕਰਨੀ ਚਾਹੀਦੀ ਹੈ ਜਿਸ ਨਾਲ ਅਸੀਂ ਆਪਣੀ ਹਰ ਮੰਜ਼ਿਲ ਨੂੰ ਸਰ ਕਰ ਸਕਦੇ ਹਾਂ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਫ਼ਤਹਿਗੜ੍ਹ ਸਾਹਿਬ ਸ.ਸੁਰਿੰਦਰ ਸਿੰਘ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ.ਅਮਰੀਕ ਸਿੰਘ ਸਿੱਧੂ ਵੱਲੋਂ 5100 ਰੁਪਏ ਦੇ ਇਨਾਮ ਵਜੋਂ ਦਿੱਤੇ।  

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਜ਼ਿਲ੍ਹੇ ਵਿੱਚੋਂ ਕਈ ਮੈਰਿਟਾਂ ਆਉਣ ਸਕੂਲ ਆਉਣ ਤੇ ਪ੍ਰਿੰਸੀਪਲ ਸ.ਮਲਕੀਤ ਸਿੰਘ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ। ਮੈਨੇਜਰ ਇੰਡਸਟਰੀ ਵਿਭਾਗ ਸ. ਬਲਿੰਦਰ ਸਿੰਘ, ਸ.ਬਲਦੇਵ ਸਿੰਘ ਚਮਕੌਰ ਸਾਹਿਬ, ਸ.ਧਰਮਿੰਦਰ ਸਿੰਘ ਸਰਪੰਚ ਸਲੇਮਪੁਰ, ਬਾਬਾ ਸੁਰਮੁੱਖ ਸਿੰਘ ਓਇੰਦ, ਸ.ਪ੍ਰਿਤਪਾਲ ਸਿੰਘ ਸਰਪੰਚ ਓਇੰਦ, ਸ.ਗੁਰਿੰਦਰ ਸਿੰਘ ਸਰਪੰਚ ਰੋਲੂ ਮਾਜਰਾ, ਸ਼੍ਰੀ ਰਾਮ ਕਿਸ਼ਨ ਬੰਗੜ ਪ੍ਰਿੰਸੀਪਲ ਬਠਿੰਡਾ ਕਾਲਜ, ਸ਼੍ਰੀ ਅਨਿਲ ਬੰਗੜ ਨੇ ਬੱਚਿਆਂ ਨੂੰ 11000 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਸੁਰਿੰਦਰ ਕੁਮਾਰ ਘਈ, ਸੰਜੀਵ ਅੱਤਰੀ, ਸੁਮਨਦੀਪ ਕੌਰ, ਦਰਸ਼ਨ ਸਿੰਘ, ਕੁਲਤਾਰ ਸਿੰਘ, ਹਰਪ੍ਰੀਤ ਕੌਰ ਰੌਲੂ ਮਾਜਰਾ, ਹਰਿੰਦਰ ਕੌਰ, ਬਲਜਿੰਦਰ ਕੌਰ, ਦੀਪਿਕਾ, ਗੁਰਿੰਦਰ ਕੌਰ, ਨਰਿੰਦਰ ਕੌਰ, ਰਾਜਵੀਰ ਸਿੰਘ, ਸਿਮਰਨਜੋਤ ਸਿੰਘ, ਹਰਪ੍ਰੀਤ ਕੌਰ ਲਾਇਬ੍ਰੇਰੀਅਨ, ਬਲਾਕ ਮੈਂਟਰ ਜਸਬੀਰ ਸਿੰਘ ਸ਼ਾਂਤਪੁਰੀ,  ਬਲਾਕ ਮੈਂਟਰ ਕੰਵਲਜੀਤ ਸਿੰਘ ਕਾਈਨੌਰ, ਜਸਦੀਪ ਕੌਰ , ਅਮਨਦੀਪ ਕੌਰ, ਸੀਮਾ ਰਾਣੀ, ਧਰਮਿੰਦਰ ਸਿੰਘ, ਮਨਮੋਹਨ ਸਿੰਘ, ਰਮਨਦੀਪ ਕੌਰ, ਮਨਦੀਪ ਕੌਰ, ਕਰਮ ਸਿੰਘ , ਹਰਜੀਤ ਸਿੰਘ, ਕੁਲਵੰਤ ਕੌਰ ਤੇ ਕਮਲਜੀਤ ਕੌਰ ਆਦਿ ਹਾਜ਼ਰ ਸਨ।

 

Tags: DC Ropar , Amandeep Kaur , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD