Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਜਿਕ ਸੁਰੱਖਿਆ ਵਿਭਾਗ ਨੇ ਰਾਜਪੁਰਾ ਵਿਖੇ ਦਿਵਿਆਂਗਜਨ ਨੂੰ ਵੰਡੇ ਉਪਕਰਨ

56 ਦਿਵਿਆਂਗਜਨ ਨੂੰ 110 ਉਪਰਕਰਨਾਂ ਦੀ ਕੀਤੀ ਵੰਡ

 Punjab Admin, Dr. Sanjeev Kumar, Sub Divisional Magistrate Rajpura, Rajpura

Web Admin

Web Admin

5 Dariya News

ਰਾਜਪੁਰਾ/ਪਟਿਆਲਾ , 31 May 2023

Last updated on: May 31, 2023, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਯੋਗ ਅਗਵਾਈ ਤੇ ਐਮ.ਐਲ.ਏ. ਰਾਜਪੁਰਾ ਨੀਨਾ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ 'ਚ ਅੱਜ ਚਿਲਡਰਨ ਹੋਮ ਨੇੜੇ ਮਿੰਨੀ ਸਕੱਤਰੇਤ, ਰਾਜਪੁਰਾ ਵਿਖੇ ਅਲਿਮਕੋ ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ 56 ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ 110 ਵੱਖ ਵੱਖ ਉਪਕਰਨਾਂ ਦੀ ਵੰਡ ਕੀਤੀ ਗਈ।

ਕੈਂਪ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਨੇ ਦਿਵਿਆਂਗਜਨ ਵਿਅਕਤੀ ਨੂੰ ਦਿੱਤੇ ਉਪਕਰਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਉਪਕਰਨਾਂ ਦੀ ਮਦਦ ਨਾਲ ਦਿਵਿਆਂਗਜਨ ਵਿਅਕਤੀਆਂ ਨੂੰ ਆਪਣੇ ਰੋਜਮਰ੍ਹਾਂ ਦੇ ਕੰਮ ਕਰਨ 'ਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਉਪਕਰਨ ਪ੍ਰਾਪਤ ਵਿਅਕਤੀ ਇਨ੍ਹਾਂ ਉਪਕਰਨਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਤਾਂ ਜੋ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਆਮ ਲੋਕਾਂ ਨੂੰ ਫ਼ਾਇਦਾ ਹੋਵੇ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਅੱਜ 56 ਵਿਅਕਤੀਆਂ ਨੂੰ 110 ਵੱਖ   ਵੱਖ ਉਪਕਰਨ ਵੰਡੇ ਗਏ। ਜਿਨ੍ਹਾਂ ਵਿੱਚੇ 19 ਮੋਟਰਰਾਈਜਡ ਟ੍ਰਾਇਸਾਈਕਲ, 15 ਟ੍ਰਾਈਸਾਈਕਲ, 11 ਵੀਲ ਚੇਅਰ, 4 ਕੰਨਾਂ ਦੀਆਂ ਮਸ਼ੀਨਾਂ, 06 ਨਕਲੀ ਅੰਗ/ਕੈਲੀਪਰ, 32 ਫੋੜੀਆਂ, 2 ਸਟਿੱਕਾਂ, 3 ਰੋਲੇਟਰ ਅਤੇ ਹੋਰ ਸਮਾਨ ਵੰਡਿਆਂ ਗਿਆ ਹੈ।

ਇਸ ਵੰਡ ਸਮਾਰੋਹ ਦੌਰਾਨ ਅਲਿਮਕੋ ਮੋਹਾਲੀ ਟੀਮ ਦੇ ਹੈੱਡ ਡਾ. ਅਮਿਤ ਕੁਮਾਰ, ਗੁਰਪਿਆਰ ਸਿੰਘ ਦਿਓ ਗੜ੍ਹ ਐਨ.ਜੀ.ਓ ਸਾਂਝ ਗਲੋਬਲ ਫਾਊਂਡੇਸ਼ਨ, ਮੁਹੰਮਦ ਯਾਸ਼ੀਨ ਮੈਂਬਰ ਸਾਂਝ ਗਲੋਬਲ ਫਾਊਂਡੇਸ਼ਨ, ਸੰਦੀਪ ਮਲਾਨਾ ਮੈਂਬਰ ਫ਼ਿਲਮ ਸੈਂਸਰ ਬੋਰਡ ਭਾਰਤ ਸਰਕਾਰ ਸ਼ਾਮਲ ਹੋਏ। ਕੈਂਪ ਦੇ ਆਯੋਜਨ ਵਿੱਚ ਸੁਪਰਡੈਂਟ ਐਮ.ਆਰ. ਹੋਮ ਰਾਜਪੁਰਾ ਗੀਤਇੰਦਰਪਾਲ ਸਿੰਘ ਅਤੇ ਸਾਂਝ ਗਲੋਬਲ ਫਾਊਂਡੇਸ਼ਨ ਐਨ.ਜੀ.ਓ. ਦੀ ਪੂਰੀ ਟੀਮ ਵੱਲੋਂ ਸਹਿਯੋਗ ਕੀਤਾ ਗਿਆ। 

ਕੈਂਪ ਵਿੱਚ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਅਤੇ ਐਮ.ਆਰ. ਹੋਮ ਰਾਜਪੁਰਾ  ਦੇ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।

 

Tags: Punjab Admin , Dr. Sanjeev Kumar , Sub Divisional Magistrate Rajpura , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD