Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਮਨਾਇਆ ਵਿਸ਼ਵ ਤੰਬਾਕੂ ਰਹਿਤ ਦਿਵਸ

ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ: ਸਿਵਲ ਸਰਜਨ ਡਾ. ਰਮਿੰਦਰ ਕੌਰ

Health, Dr. Raminder Kaur, Civil Surgeon Patiala, Patiala

Web Admin

Web Admin

5 Dariya News

ਪਟਿਆਲਾ , 31 May 2023

Last updated on: May 31, 2023, 00:00 IST

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਹਿਯੋਗ ਨਾਲ ਰੋਟਰੀ ਕਲੱਬ, ਐਸ ਐਸ ਟੀ ਨਗਰ ਵਿਖੇ ਥੀਮ “ਸਾਨੂੰ ਭੋਜਨ ਦੀ ਲੋੜ ਹੈ.....ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਆਯੋਜਨ ਕੀਤਾ ਗਿਆ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਹਾਜ਼ਰੀਨ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਦੇ ਹੋਏ ਕਿਹਾ ਕਿ ਸਿਗਰਟਨੋਸ਼ੀ ਅਤੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਜਿੱਥੇ ਮਨੁੱਖ ਦੀ ਆਪਣੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ,ਉੱਥੇ ਪੈਸਿਵ ਸਮੋਕਿੰਗ ਨਾਲ ਦੂਸਰੇ ਵਿਅਕਤੀਆਂ ਦੀ ਸਿਹਤ ਅਤੇ ਵਾਤਾਵਰਨ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਲਗਭਗ 300 ਸਿਗਰਟਾਂ ਬਣਾਉਣ ਲਈ ਇੱਕ ਦਰੱਖਤ ਕੱਟਿਆ ਜਾਂਦਾ ਹੈ ਅਤੇ ਇੱਕ ਸਿਗਰਟ ਬਣਾਉਣ ਲਈ 3.7 ਲੀਟਰ ਪਾਣੀ ਲੱਗਦਾ ਹੈ। 

ਇੱਕ ਸਿਗਰਟ ਵਿੱਚ ਕੈਂਸਰ ਕਰਨ ਵਾਲੇ 69 ਜ਼ਹਿਰੀਲੇ ਤੱਤ ਹੁੰਦੇ ਹਨ। ਇਸ ਲਈ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸਾਨੂੰ ਤੰਬਾਕੂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।ਉਹਨਾਂ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਰੋਟਰੀ ਕਲੱਬ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਿਹਤ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਿਹਾ ਹੈ।

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਭਗਵਾਨ ਦਾਸ ਗੁਪਤਾ ਵੱਲੋਂ ਰੋਟਰੀ ਕਲੱਬ ਦੇ ਸੰਗਠਨ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਰੋਟਰੀ ਕਲੱਬ ਦੇ ਦੁਨੀਆ ਭਰ ਵਿੱਚ 12 ਲੱਖ ਤੋਂ ਜ਼ਿਆਦਾ ਮੈਂਬਰ ਹਨ ਅਤੇ ਤਕਰੀਬਨ 228 ਦੇਸ਼ਾਂ ਵਿੱਚ 36 ਹਜ਼ਾਰ ਦੇ ਕਰੀਬ ਇਸ ਦੀਆਂ ਸ਼ਾਖਾਵਾਂ ਹਨ। ਜਿਸ ਦੇ ਸਾਰੇ ਮੈਂਬਰ ਆਪਣੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ।

ਤੰਬਾਕੂ ਕੰਟਰੋਲ ਸੈੱਲ ਦੇ ਨੋਡਲ ਅਫ਼ਸਰ ਡਾ.ਐਸ.ਜੇ. ਸਿੰਘ ਨੇ ਤੰਬਾਕੂ ਪਦਾਰਥ ਜਿਨ੍ਹਾਂ ਵਿੱਚ ਜਰਦਾ, ਹੁੱਕਾ, ਖੈਣੀ, ਸਿਗਰਟ, ਬੀੜੀ, ਗੁਟਕਾ ਆਦਿ ਨਸ਼ੀਲੇ ਪਦਾਰਥ ਸ਼ਾਮਲ ਹਨ ਦੇ ਸੇਵਨ ਨਾਲ ਕੈਂਸਰ, ਸਾਹ, ਦਮਾ, ਦਿਲ ਦੀਆਂ ਬਿਮਾਰੀਆਂ, ਜਬਾੜ੍ਹਿਆਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ। 

ਇਸ ਮੌਕੇ ਉਹਨਾਂ ਤੰਬਾਕੂ ਕੰਟਰੋਲ ਐਕਟ 2003 ਬਾਰੇ ਵੀ ਦੱਸਿਆਂ ।ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੂਲ ਗੁਪਤਾ ਨੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੇ ਮੂੰਹ ਦੇ ਕੈਂਸਰ,ਦੰਦਾਂ ਅਤੇ ਜਬਾੜ੍ਹਿਆਂ ਦੀਆਂ ਬਿਮਾਰੀਆਂ ਬਾਰੇ ਦੱਸਿਆ ਅਤੇ ਡਾ.ਸੁਮਿਤ ਸਿੰਘ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ। ਸਨਮਾਨਿਤ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੀ ਵੰਡ ਕੀਤੀ ਗਈ। 

ਇਸ ਮੌਕੇ ਰਾਜਿੰਦਰਾ ਹਸਪਤਾਲ ਦੀਆਂ ਬੀ ਐਸ ਸੀ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਤੰਬਾਕੂ ਨੋਸ਼ੀ ਵਿਰੁੱਧ " ਜਾਗੋ ਜਾਗੋ ਨਸ਼ੇ ਤਿਆਗੋ" ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ ਅਤੇ ਬਜਿੰਦਰ ਠਾਕੁਰ ਵੱਲੋਂ ਕਵਿਤਾ ਰਾਹੀਂ ਤੰਬਾਕੂ ਨੋਸ਼ੀ ਵਿਰੁੱਧ ਸੰਦੇਸ਼ ਦਿੱਤਾ ਗਿਆ। ਇਲੈਕਟਡ ਪ੍ਰਧਾਨ ਅਸ਼ੋਕ ਰੋਣੀ ਵੱਲੋਂ ਮੁੱਖ ਮਹਿਮਾਨ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।

ਇਸ ਸੈਮੀਨਾਰ ਵਿੱਚ ਡਾ. ਸਵਿਤਾ ਗਰਗ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ ,ਸਹਾਇਕ ਮਲੇਰੀਆ ਅਫ਼ਸਰ ਮਲਕੀਤ ਸਿੰਘ ਅਤੇ ਅਨਿਲ ਕੁਮਾਰ, ਰੋਟਰੀ ਕਲੱਬ ਦੇ ਜਰਨਲ ਸਕੱਤਰ ਰਮੇਸ਼ ਸਿੰਗਲਾ, ਇੰਜੀਨੀਅਰ ਹਰਬੰਸ ਕੁਲਾਰ, ਅਸ਼ੋਕ ਰੋਣੀ, ਸੁਰੇਸ਼ ਸ਼ਰਮਾ ਯੋਗਾ ਪ੍ਰੋਫੈਸਰ, ਵੱਖ ਵੱਖ ਸਿਹਤ ਸੰਸਥਾਵਾਂ ਤੋਂ ਆਏ ਪੈਰਾ ਮੈਡੀਕਲ ਸਟਾਫ਼, ਆਸ਼ਾ ਵਰਕਰ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।

 

Tags: Health , Dr. Raminder Kaur , Civil Surgeon Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD