Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਤੰਬਾਕੂ ਵਿਰੋਧੀ ਦਿਹਾੜੇ ਮੌਕੇ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ 'ਚ ਕੀਤਾ ਤੰਬਾਕੂ ਕੰਟਰੋਲ ਕਲੀਨਿਕ ਦਾ ਉਦਘਾਟਨ

ਪਿੰਡਾਂ ਤੇ ਮੁਹੱਲਿਆਂ ਨੂੰ ਤੰਬਾਕੂ ਮੁਕਤ ਐਲਾਨਣ ਲਈ ਬਣਾਈਆਂ ਜਾਣ ਸਿਹਤ ਭਲਾਈ ਕਮੇਟੀਆਂ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narinder Kaur Bharaj, Gurmail Singh Gharachon, DC Sangrur, Deputy Commissioner Sangrur, Varjit Walia, Sangrur

Web Admin

Web Admin

5 Dariya News

ਸੰਗਰੂਰ , 31 May 2023

Last updated on: May 31, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅੱਜ ਵਿਸ਼ਵ ਤੰਬਾਕੂ ਵਿਰੋਧੀ ਦਿਹਾੜੇ ਮੌਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਏ ਗਏ ਸੈਮੀਨਾਰ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਟਾਟਾ ਮੈਮੋਰੀਅਲ ਯੂਨਿਟ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਤੰਬਾਕੂ ਕੰਟਰੋਲ ਕਲੀਨਿਕ (ਟੀ.ਸੀ.ਸੀ.) ਦਾ ਉਦਘਾਟਨ ਕੀਤਾ ਜਿੱਥੇ ਤੰਬਾਕੂ ਦਾ ਸੇਵਨ ਕਰਨ ਵਾਲੇ ਮਰੀਜ਼ਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਇਸ ਬੁਰੀ ਅਲਾਮਤ ਤੋਂ ਬਚਾਇਆ ਜਾ ਸਕੇਗਾ।  ਸੈਮੀਨਾਰ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਦੇ ਖੇਤਰ ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸਦੇ ਨਾਲ ਹੀ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਰੋਕਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਲਗਾਤਾਰ ਇਸਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ ਤੇ ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 2 ਮਹੀਨਿਆਂ ਲਈ ਤੰਬਾਕੂ ਦੇ ਸੇਵਨ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।  ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਤੰਬਾਕੂ ਦੇ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਵੀ ਇਸ ਦੀ ਵਰਤੋਂ ਵਿਰੁੱਧ ਡਟ ਕੇ ਖੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਤੰਬਾਕੂ ਦੀ ਵਰਤੋਂ ਰੋਕਣ ਤੇ ਇਨ੍ਹਾਂ ਨੂੰ ਤੰਬਾਕੂ ਮੁਕਤ ਐਲਾਨਣ ਲਈ ਸਿਹਤ ਭਲਾਈ ਕਮੇਟੀਆਂ ਬਣਾਈਆਂ ਜਾਣ ਤਾਂ ਜੋ ਇਸ ਕਲੰਕ ਨੂੰ ਮੁੱਢੋਂ ਖਤਮ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਧਾਰਾਂ ਸਦਕਾ ਜਲਦ ਹੀ ਸੰਗਰੂਰ ਜ਼ਿਲ੍ਹੇ ਨੂੰ ਵੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸੰਗਰੂਰ ਦੇ ਅੰਦਰ ਜਲਦ ਹੀ ਸਪੈਸ਼ਲਿਸਟ ਡਾਕਟਰ, ਲੋੜੀਂਦਾ ਮੈਡੀਕਲ ਸਟਾਫ਼, ਦਵਾਈਆਂ ਅਤੇ ਸਾਰੇ ਟੈਸਟ ਉਪਲਬਧ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਤੇ ਹੋਰ ਸਟਾਫ਼ ਦੀ ਲਗਾਤਾਰ ਭਰਤੀ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਨਾਲ ਆਉਣ ਵਾਲੇ ਕੁਝ ਹੀ ਸਮੇਂ ਅੰਦਰ ਸਿਹਤ ਸੰਸਥਾਵਾਂ ਚ ਲੋੜੀਂਦੀ ਗਿਣਤੀ ਵਿਚ ਸਟਾਫ਼ ਉਪਲਬਧ ਕਰਵਾਇਆ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਟਾਟਾ ਮੈਮੋਰੀਅਲ ਯੂਨਿਟ ਦੇ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਹਸਪਤਾਲ ਦੇ ਡਾਕਟਰਾਂ ਤੇ ਸਟਾਫ਼ ਨੂੰ ਯੋਗਤਾ ਅਨੁਸਾਰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਇਹ ਸੁਵਿਧਾਵਾਂ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਕੈਂਸਰ ਵਰਗੀ ਭਿਆਨਕ ਬਿਮਾਰੀ ਦੇ ਸਸਤੇ ਇਲਾਜ ਲਈ ਕਾਰਜ਼ਸ਼ੀਲ ਡਾਕਟਰਾਂ ਤੇ ਮੈਡੀਕਲ ਸਟਾਫ਼ ਨੂੰ ਕੰਮ ਕਰਨ ਲਈ ਚੰਗਾ ਮਾਹੌਲ ਪ੍ਰਦਾਨ ਕਰਨਾ ਹੈ। ਸੈਮੀਨਾਰ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਨੁੱਖੀ ਸਿਹਤ ਲਈ ਤੰਬਾਕੂ ਦਾ ਸੇਵਨ ਬੇਹੱਦ ਖਤਰਨਾਕ ਹੈ ਅਤੇ ਇਸ ਦੇ ਮਾਰੂ ਪ੍ਰਭਾਵਾਂ ਬਾਰੇ ਅਜਿਹੇ ਚੇਤਨਾ ਸੈਮੀਨਾਰ ਸਮੇਂ ਦੀ ਅਹਿਮ ਲੋੜ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੰਗਰੂਰ ਨੂੰ ਸਿਹਤ ਸਹੂਲਤਾਂ ਪੱਖੋਂ ਮੋਹਰੀ ਬਣਾਉਣ ਲਈ ਕੀਤੇ ਜਾ ਰਹੇ ਅਣਥੱਕ ਉਪਰਾਲਿਆਂ ਲਈ ਧੰਨਵਾਦ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਤੰਬਾਕੂ ਦੀ ਵਰਤੋਂ ਦੀ ਰੋਕਥਾਮ ਅਤੇ ਇਸਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਲਈ ਸਹੁੰ ਵੀ ਚੁਕਵਾਈ ਗਈ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸਮੇਤ ਪਤਵੰਤੇ ਸੱਜਣਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹੋਮੀ ਭਾਬਾ ਕੈਂਸਰ ਹਸਪਤਾਲ ਵੱਲੋਂ ਹਾਲ ਹੀ ਵਿੱਚ ਤੰਬਾਕੂ ਦੀ ਵਰਤੋਂ ਵਿਰੁੱਧ ਜਾਗਰੂਕਤਾ ਲਈ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਡਾਇਰੈਕਟਰ ਹੋਮੀ ਭਾਬਾ ਕੈਂਸਰ ਹਸਪਤਾਲ ਪੰਜਾਬ ਡਾ. ਅਸ਼ੀਸ਼ ਗੁਲੀਆ, ਸਹਾਇਕ ਡਾਇਰੈਕਟਰ ਡਾ. ਜਸਕਿਰਨਦੀਪ ਕੌਰ, ਸਹਾਇਕ ਡਾਇਰੈਕਟਰ, ਡਾ. ਸੰਦੀਪ ਗਿੱਲ, ਡਾ. ਗੁਰਮਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਾ. ਰਾਹਤਦੀਪ ਬਰਾੜ, ਕੇਸ਼ਵ ਸ਼ਰਮਾ, ਡਾ. ਵੰਦਿਤਾ ਪਾਹਵਾ ਤੋਂ ਇਲਾਵਾ ਵੱਡੀ ਗਿਣਤੀ ਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narinder Kaur Bharaj , Gurmail Singh Gharachon , DC Sangrur , Deputy Commissioner Sangrur , Varjit Walia , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD