Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਸੇਵਨ ‘ਤੇ ਕਾਨੂੰਨੀ ਮਨਾਹੀ-ਸਿਵਲ ਸਰਜਨ

Health, Dr. Gurpreet Singh Rai, Civil Surgeon Tarantarn Tarantarn

Web Admin

Web Admin

5 Dariya News

ਤਰਨ ਤਾਰਨ , 31 May 2023

Last updated on: May 31, 2023, 00:00 IST

ਸਿਵਲ ਸਰਜਨ ਤਰਨ ਤਾਰਨ ਡਾ: ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅੱਜ ਐਂਟੀ ਤੰਬਾਕੂ ਅਵੇਰਨੈਸ ਸੈਮੀਨਾਰ ਲਗਾਇਆ ਗਿਆ ਹੈ, ਜਿਸ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਸੈਨਟਰੀ ਇੰਸਕੈਪਟਰ ਹਾਜ਼ਰ ਹੋਏ। ਇਸ ਮੌਕੇੇ ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰਿਆਂ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਸੇਵਨ ‘ਤੇ ਕਾਨੂੰਨੀ ਮਨਾਹੀ ਹੈ’’ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਦਾ ਸੇਵਨ ਕਰਨ ‘ਤੇ ਵੇਚਣ ਦੀ ਵੀ ਮਨਾਹੀ ਹੈ। 

ਸਾਰੇ ਵਿਭਾਗ ਦੇ ਮੁਖੀ ਜਿੰਨ੍ਹਾਂ ਅਧੀਨ ਜਨਤਕ ਥਾਵਾਂ ਹਨ, ਸਵੈ-ਘੋਸ਼ਣਾ ਪੱਤਰ ਦੇਣਾ ਯਕੀਨੀ ਬਣਾਉਣ ਕਿ ਉਹਨਾਂ ਦੇ ਅਧੀਨ ਸੰਸਥਾ ਵਿੱਚ ਤੰਬਾਕੂਨੋਸ਼ੀ ਐਕਟ ਪੂਰੀ ਤਰਾਂ ਲਾਗੂ ਹੈ ਅਤੇ ਇਸ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀਂ ਹੋ ਰਹੀ ਅਤੇ ਉਲੰਘਣਾ ਕਰਨ  ਵਾਲੇ ਨੂੰ ਸੈਕਸ਼ਨ 4, 5, 6 ਅਧੀਨ ਜੁਰਮਾਨਾ, ਚਲਾਨ ਅਤੇ ਸਜ਼ਾਵਾਂ ਵੀ ਉਪਲੱਬਧ ਹਨ।

ਡਾ: ਵਰਿੰਦਰਪਾਲ ਕੋਰ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਇਸ ਅਵਸਰ ਤੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਮਕਸਦ ਛੋਟੀ ਉਮਰ ਵਿੱਚ ਤੰਬਾਕੂ ਦੇ ਸੇਵਨ ਨੂੰ ਰੋਕਣ ਬਾਰੇ ਜਾਗਰੂਕ ਕਰਨ ਹੈ। ਯੁਵਾ ਪੀੜ੍ਹੀ ਵਿੱਚ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਵਿੱਚ ਖਾਣ ਵਾਲੇ ਤੰਬਾਕੂ ਦਾ ਬਹੁਤ ਰੁਝਾਨ ਵੇਖਿਆ ਗਿਆ ਹੈ ਜਿਵੇਂ ਕਿ ਚੈਨੀ-ਖੈਨੀ, ਜਰਦਾ ਅਤੇ ਹੁੱਕਾ ਆਦਿ। 

ਇਸ ਨਾਲ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ। ਉਹਨਾਂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਰਾਜ ਵਿੱਚ ਡਰੱਗ ਅਤੇ ਕੋਸਮੈਟਿਕ ਐਕਟ ਅਧੀਨ ਈ-ਸਿਗਰੇਟ ਨੂੰ ਅਨ-ਅਪਰੂਵਡ ਡਰੱਗ ਘੋਸ਼ਿਤ ਕੀਤਾ ਗਿਆ ਹੈ। ਜੂਵੈਨਾਇਲ ਜਸਟਿਸ (ਕੇਅਰ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਅਨੁਸਾਰ ਬੱਚਿਆਂ ਨੂੰ ਤੰਬਾਕੂ ਪੇਸ਼ ਕਰਨ ਤੇ ਸੱਤ ਸਾਲ ਦੀ ਕੈਂਦ ਹੋ ਸਕਦੀ ਹੈ।

ਇਸ ਮੌਕੇ ‘ਤੇ ਜ਼ਿਲ੍ਹਾ ਤੰਬਾਕੂ ਅਫਸਰ ਡਾ. ਸੁਖਜਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਸੰਸਾਰ ਵਿੱਚ 12 ਪ੍ਰਤੀਸ਼ਤ ਮੋਤਾਂ ਜੋ ਕਿ ਦਿਲ ਦੀਆਂ ਬਿਮਾਰੀਆਂ ਨਾਲ ਹੁੰਦੀਆਂ ਹਨ, ਉਸਦਾ ਕਾਰਨ (ਐਕਟਿਵ/ ਪੈਸਿਵ ਸਮੋਕਿੰਗ) ਹੁੰਦਾ ਹੈ। ਐਕਟਿਵ ਸਮੋਕਿੰਗ ਤੋਂ ਭਾਵ ਹੈ, ਜਿਹੜੇ ਲੋਕ ਆਪ ਸਿਗਰੇਟ ਪੀਂਦੇ ਹਨ ਉਹਨਾਂ ਤੇ ਤੰਬਾਕੂ ਦੇ ਬੁਰੇ ਪ੍ਰਭਾਵ ਦਾ ਅਸਰ ਹੁੰਦਾ ਹੈ ਅਤੇ ਪੈਸਿਵ ਸਮੋਕਿੰਗ ਤੋਂ ਭਾਵ ਜਿਹੜੇ ਲੋਕ ਆਪ ਤਾਂ ਸਿਗਰੇਟ ਨਹੀਂ ਪੀਂਦੇ ਪਰ ਸਿਗਰੇਟ ਪੀਣ ਵਾਲਿਆਂ ਦੇ ਸੰਪਰਕ ਵਿੱਚ ਰਹਿੰਦੇ ਹਨ, ਉਹ ਅਣਜਾਣੇ ਤੌਰ ‘ਤੇ ਹੀ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਕਿਉਂਕਿ ਤੰਬਾਕੂ ਦੇ ਧੂੰਏਂ ਵਿੱਚ ਲਗਭਗ ਤਰ੍ਹਾਂ ਦੇ ਕੈਮਿਕਲ ਪਾਏ ਜਾਂਦੇ ਹਨ ਜਿਹਨਾਂ ਦੇ ਨਾਲ ਵੱਖ-ਵੱਖ ਤਰ੍ਹਾਂ ਦੀ ਕੈਂਸਰ ਹੁੰਦੀ ਹੈ।

ਸ੍ਰੀ ਰਜਵੰਤ ਬਾਗੜੀਆਂ ਨੇ ਇਸ ਮੌਕੇ ‘ਤੇ ਕਿਹਾ ਕਿ ਖਾਣ ਵਾਲੇ ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ ਅਤੇ ਫੇਫੜੇ ਦਾ ਕੈਂਸਰ ਹੋਣ ਦਾ ਖਤਰਾ ਸਭ ਤੋਂ ਜ਼ਿਆਦਾ ਹੁੰਦਾ ਹੈ। ਇਸ ਲਈ ਸਾਨੂੰ ਇਹਨਾਂ ਤੋਂ ਬਚਣਾ ਬਹੁਤ ਜਰੂਰੀ ਹੈ।ਇਸ ਮੌਕੇ ‘ਤੇ ਅੰਮ੍ਰਿਤਸਰ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਤੰਬਾਕੂ ਦਿਵਸ ਤੇ ਇੱਕ ਰੈਲੀ ਕੱਢੀ ਗਈ।

ਇਸ ਮੌਕੇ ‘ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਸਿਮਰਨ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ਼੍ਰੀ ਸੁਖਦੇਵ ਸਿੰਘ ਪੱਖੋਕੇ ਅਤੇ ਡਾ. ਅਮਨਦੀਪ, ਏ. ਐੱਮ. ਓ. ਵਿਰਸਾ ਸਿੰਘ ਹਾਜ਼ਰ ਸਨ।

 

Tags: Health , Dr. Gurpreet Singh Rai , Civil Surgeon Tarantarn Tarantarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD