Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ., ਤੇ ਲਾਈਨਮੈਨ ਕਾਬੂ

ਦੋਸ਼ੀ ਬਿਜਲੀ ਮੁਲਾਜ਼ਮ ਪਹਿਲਾਂ ਹੀ ਫੋਨਪੇਅ ਰਾਹੀਂ ਲੈ ਚੁੱਕੇ ਨੇ 34,000 ਰੁਪਏ

Crime News Punjab, Punjab Police, Police, Crime News, Ludhiana Police, Ludhiana, Vigilance Bureau

Web Admin

Web Admin

5 Dariya News

ਲੁਧਿਆਣਾ , 31 May 2023

Last updated on: May 31, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ  ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ 'ਜੀਵਨ ਸੰਨਜ਼' ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। 

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀ.ਐਸ.ਪੀ.ਸੀ.ਐਲ. ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ 'ਤੇ ਸ਼ਿਕਾਇਤਕਰਤਾ ਤੋਂ 34,000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Ludhiana Police , Ludhiana , Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD