Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਰਟਿਸਟ ਜਗਜੀਤ ਸਿੰਘ ਨੂੰ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ

ਸਿਹਤ ਵਿਭਾਗ ’ਚ 30 ਸਾਲ ਸੇਵਾਵਾਂ ਨਿਭਾਉਣ ਮਗਰੋਂ ਹੋਏ ਸੇਵਾਮੁਕਤ

Health, Jagjit Singh, Health and Family Welfare Deprtment Mohali, Mohali

Web Admin

Web Admin

5 Dariya News

ਮੋਹਾਲੀ , 01 Jun 2023

Last updated on: Jun 01, 2023, 00:00 IST

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਆਰਟਿਸਟ ਜਗਜੀਤ ਸਿੰਘ 30 ਸਾਲਾਂ ਤਕ ਬੇਦਾਗ਼, ਈਮਾਨਦਾਰਾਨਾ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਤੋੋਂ ਬਾਅਦ ਕਲ ਸੇਵਾਮੁਕਤ ਹੋ ਗਏ। ਇਸ ਮੌਕੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਮਾਸ ਮੀਡੀਆ ਵਿੰਗ ਦੀ ਟੀਮ ਨੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿਤੀ। 

ਸੇਵਾਮੁਕਤੀ ਸਮਾਗਮ ’ਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪੋ-ਆਪਣੀਆਂ ਤਕਰੀਰਾਂ ਵਿਚ ਜਗਜੀਤ ਸਿੰਘ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਅਜਿਹੀ ਬੇਦਾਗ ਸਖਸ਼ੀਅਤ ਹਨ, ਜਿਨ੍ਹਾਂ ਨੇ ਆਪਣੇ ਸਮੁੱਚੇ ਕਾਰਜਕਾਲ ਵਿਚ ਈਮਾਨਦਾਰੀ ਤੇ ਸਖ਼ਤ ਮਿਹਨਤ ਦਾ ਪੱਲਾ ਨਹੀਂ ਛੱਡਿਆ। ਜਗਜੀਤ ਸਿੰਘ 1993 ਵਿਚ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵਿਚ ਬਤੌਰ ਕਮਰਸ਼ੀਅਲ ਆਰਟਿਸਟ ਕਮ ਫ਼ੋਟੋਗ੍ਰਾਫ਼ਰ ਭਰਤੀ ਹੋਏ ਸਨ। 

ਉਨ੍ਹਾਂ ਦੀ ਪਹਿਲੀ ਤੈਨਾਤੀ ਸਿਵਲ ਸਰਜਨ ਦਫ਼ਤਰ ਬਠਿੰਡਾ ਵਿਖੇ ਹੋਈ ਸੀ। ਇਸ ਤੋਂ ਬਾਅਦ 1997 ਵਿਚ ਉਨ੍ਹਾਂ ਦੀ ਬਦਲੀ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਹੋ ਗਈ ਤੇ ਸਾਲ 2005 ਵਿਚ ਉਹ ਮੋਹਾਲੀ ਵਿਖੇ ਸਟੇਟ ਇੰਸਟੀਚਿਊਟ ਆਫ਼ ਹੈਲਥ ਐਂਡ ਫ਼ੈਮਲੀ ਵੈਲਫ਼ੇਅਰ ਵਿਚ ਆ ਗਏ ਅਤੇ ਇਥੇ 2020 ਤਕ ਰਹੇ। 

ਇਸ ਤੋਂ ਬਾਅਦ ਉਨ੍ਹਾਂ ਦੀ ਬਤੌਰ ਸੀਨੀਅਰ ਕਮਰਸ਼ੀਅਲ ਆਰਟਿਸਟ ਤਰੱਕੀ ਹੋ ਗਈ ਤੇ ਉਹ ਚੰਡੀਗੜ੍ਹ ਵਿਖੇ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਚ ਚਲੇ ਗਏ। ਅਪਣੀ ਨੌਕਰੀ ਦੌਰਾਨ ਜਿਥੇ ਉਨ੍ਹਾਂ ਸਿਹਤ ਵਿਭਾਗ ਦੀਆਂ ਜਾਗਰੂਕਤਾ ਗਤੀਵਿਧੀਆਂ ਅਤੇ ਹੋਰ ਸਮਾਗਮਾਂ ਦੇ ਦਿ੍ਰਸ਼ਾਂ ਨੂੰ ਅਪਣੇ ਕੈਮਰੇ ਵਿਚ ਕੈਦ ਕੀਤਾ, ਉਥੇ ਅਪਣੀ ਕਲਾਤਮਕ ਰੁਚੀ ਨਾਲ ਜਾਗਰੂਕਤਾ ਮਟੀਰੀਅਲ ਤਿਆਰ ਕਰਨ ਵਿਚ ਵੀ ਅਹਿਮ ਯੋਗਦਾਨ ਪਾਇਆ। 

ਆਪਣੇ ਕਾਰਜਕਾਲ ਦੇ ਆਖਰੀ ਦਿਨ ਵੀ ਆਪਣੇ ਦਫਤਰ ਵਿਚ ਜਗਜੀਤ ਸਿੰਘ ਤਨਦੇਹੀ ਅਤੇ ਗਰਮਜੋਸ਼ੀ ਨਾਲ ਕੰਮ ਕਰਦੇ ਨਜ਼ਰ ਆਏ। ਆਪਣੇ ਸੰਬੋਧਨ ਵਿਚ ਉਨ੍ਹਾਂ ਜਿੱਥੇ 30 ਸਾਲ ਲੰਮੀ ਅਪਣੀ ਸਰਕਾਰੀ ਨੌਕਰੀ ਦੀਆਂ ਯਾਦਾਂ ਸਾਂਝੀਆਂ ਕੀਤੀਆਂ, ਉੱਥੇ ਸਾਥ ਅਤੇ ਸਹਿਯੋਗ ਦੇਣ ਲਈ ਅਪਣੇ ਸਹਿਕਰਮੀਆਂ ਦਾ ਸ਼ੁਕਰੀਆ ਅਦਾ ਕੀਤਾ। 

ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ, ਜਗਜੀਵਨ ਸ਼ਰਮਾ, ਅਵਤਾਰ ਸਿੰਘ ਆਦਿ ਮੌਜੂਦ ਸਨ।

 

Tags: Health , Jagjit Singh , Health and Family Welfare Deprtment Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD