Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਦੋਸ਼ੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ

Vigilance Bureau, Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 01 Jun 2023

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ। 

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ। ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ 'ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD