Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਡੀਸੀ ਦੀਆਂ ਹਦਾਇਤਾਂ ਦੇ ਬਾਵਜੂਦ ਸਟੇਡੀਅਮ ਨਾ ਖੁੱਲ੍ਹਣ ਤੇ ਫੇਜ਼ 5 ਵਿਖੇ ਇਕਠੇ ਹੋਏ ਖਿਡਾਰੀ

ਫੌਰੀ ਤੌਰ ਤੇ ਖੇਡ ਸਟੇਡੀਅਮ ਖੋਲ੍ਹਣ ਦੀ ਮੰਗ

Kuljit Singh Bedi, Bharatiya Janata Party, BJP, BJP Punjab, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 01 Jun 2023

ਮੁਹਾਲੀ ਵਿੱਚ ਵੱਖ-ਵੱਖ ਖੇਡ ਸਟੇਡੀਅਮਾਂ ਵਿੱਚ ਬੈਡਮਿੰਟਨ ਖੇਡਣ ਵਾਲੇ ਖਿਡਾਰੀ ਅੱਜ ਫੇਸ 5 ਦੇ ਸਟੇਡੀਅਮ ਵਿੱਚ ਇਕੱਠੇ ਹੋਏ। ਇਨ੍ਹਾਂ ਖਿਡਾਰੀਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਗਮਾਡਾ ਦੇ ਅਧੀਨ ਆਉਂਦੇ ਖੇਡ ਸਟੇਡੀਅਮ ਫੌਰੀ ਤੌਰ ਤੇ ਖੋਲ੍ਹ ਦਿੱਤੇ ਜਾਣ। ਇਨ੍ਹਾਂ ਖਿਡਾਰੀਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ 15 ਦਿਨ ਕਦੋਂ ਦੇ ਬੀਤ ਚੁੱਕੇ ਹਨ ਪਰ ਗਮਾਡਾ ਵੱਲੋਂ ਸਟੇਡੀਅਮ ਨਹੀ  ਖੋਲ੍ਹੇ ਗਏ। 

ਇਨ੍ਹਾਂ ਖਿਡਾਰੀਆਂ ਦੇ ਸੰਕੇਤਕ ਪ੍ਰਦਰਸ਼ਨ ਮੌਕੇ ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ ਵੀ ਵਿਸ਼ੇਸ਼ ਤੌਰ ਤੇ ਪੁੱਜੇ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਮੁੜ ਡਿਪਟੀ ਕਮਿਸ਼ਨਰ  ਅਤੇ ਮੁੱਖ ਪ੍ਰਸ਼ਾਸਕ ਨਾਲ ਗੱਲ ਕਰਨਗੇ। ਇਕੱਠੇ ਹੋਏ ਖਿਡਾਰੀਆਂ ਅਕਾਸ਼ ਵਾਲੀਆ, ਸੁਖਦੀਪ ਸਿੰਘ, ਰਾਜੇਸ਼ ਕੁਮਾਰ, ਡਾਕਟਰ ਸਤਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗਰਿਮਾ, ਮਨਿਕਾ, ਨਵਿਆ ਪਾਂਡੇ, ਅਭਿਸ਼ੇਕ ਸੋਨੀ, ਮਨਪ੍ਰੀਤ ਸਿੰਘ, ਜਤਿਨ ਸਭਰਵਾਲ ਅਤੇ ਹੋਰਨਾਂ ਨੇ ਕਿਹਾ ਕਿ ਇਹ ਸਟੇਡੀਅਮ ਪਿਛਲੇ ਦੋ ਸਾਲ ਤੋਂ ਵੱਧ ਸਮੇਂ ਤੋ ਬੰਦ ਪਏ ਹਨ ਅਤੇ ਗਮਾਡਾ ਨੇ ਪਿਛਲੇ ਸਮੇਂ ਦੌਰਾਨ ਇਹਨਾਂ ਦੇ ਮੁੜ ਰੈਨੂਵੇਸ਼ਨ ਉਤੇ ਕਰੋੜਾਂ ਰੁਪਏ ਖਰਚ ਕੀਤੇ ਹਨ। 

ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਦੇ ਬਾਵਜੂਦ ਇਨ੍ਹਾਂ ਸਟੇਡੀਅਮਾਂ ਨੂੰ ਨਹੀਂ ਖੋਲ੍ਹਿਆ ਜਾ ਰਿਹਾ ਅਤੇ ਮੋਹਾਲੀ ਦੇ ਖਿਡਾਰੀ ਧੱਕੇ ਖਾਣ ਲਈ ਮਜ਼ਬੂਰ ਹਨ। ਇਸ ਮੌਕੇ ਹਾਜ਼ਰ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮਿਲ ਕੇ ਇਹਨਾ ਸਟੇਡੀਅਮਾਂ  ਨੂੰ ਖੋਲ੍ਹਣ ਦੀ ਮੰਗ ਕਰਨਗੇ। 

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਹ ਡਿਪਟੀ ਕਮਿਸ਼ਨਰ ਨੂੰ ਮਿਲੇ ਸਨ ਅਤੇ ਲਿਖਤੀ ਤੌਰ ਤੇ ਉਹਨਾਂ ਨੂੰ  ਬੇਨਤੀ ਕੀਤੀ ਸੀ ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਫੇਜ-5 ਦੇ ਇਸ ਸਟੇਡੀਅਮ ਦਾ ਦੌਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ 15 ਦਿਨ ਦੇ ਅੰਦਰ ਇਸ  ਨੂੰ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਪਰ ਪਤਾ ਨਹੀਂ ਕਿੰਨਾ ਕਾਰਨਾ ਕਰਕੇ ਇਸ ਸਟੇਡੀਅਮ ਨੂੰ ਖੋਲ੍ਹਿਆ  ਨਹੀਂ ਗਿਆ। 

ਉਨ੍ਹਾਂ ਕਿਹਾ ਕਿ ਜੇਕਰ ਫੌਰੀ ਤੌਰ ਤੇ ਇਹਨਾਂ ਸਟੇਡੀਅਮਾਂ ਨੂੰ ਨਹੀਂ ਖੋਲ੍ਹਿਆ ਗਿਆ ਤਾਂ ਉਹ ਇਸਦੇ ਖਿਲਾਫ਼ ਅਦਾਲਤ ਵਿਚ ਜਾਣ ਲਈ ਮਜਬੂਰ ਹੋਣਗੇ ਅਤੇ ਜਿਥੇ ਵੀ ਇਹ ਖਿਡਾਰੀ ਉਨ੍ਹਾਂ ਨੂੰ ਪ੍ਰਦਰਸ਼ਨ ਲਈ ਆਉਣ ਲਈ ਕਹਿਣਗੇ ਉਹ ਇਨ੍ਹਾਂ ਖਿਡਾਰੀਆਂ ਦੇ ਨਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।

 

Tags: Kuljit Singh Bedi , Bharatiya Janata Party , BJP , BJP Punjab , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD