Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਪੁਲਿਸ ਵੱਲੋਂ ਗੈਂਗਸਟਰਾਂ ਦੇ 2 ਨਜਦੀਕੀ ਸਾਥੀ 32 ਬੋਰ ਦੇ 3 ਪਿਸਟਲਾਂ ਸਣੇ ਕਾਬੂ-ਵਰੁਣ ਸ਼ਰਮਾ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 01 Jun 2023

Last updated on: Jun 01, 2023, 00:00 IST

ਪਟਿਆਲਾ ਪੁਲਿਸ ਨੇ ਗੈਂਗਸਟਰਾਂ ਦੇ 2 ਨਜਦੀਕੀ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਕੁਲ 3 ਪਿਸਟਲ .32 ਬੋਰ ਸਮੇਤ 16 ਰੋਦ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਹੈ।ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ।

ਐਸ.ਐਸ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ 'ਤੇ ਪਟਿਆਲਾ ਪੁਲਿਸ ਨੇ ਅਪਰਾਧਕ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਖਾਸ ਮੁਹਿੰਮ ਵਿੱਢੀ ਹੈ, ਜਿਸ ਤਹਿਤ ਪਟਿਆਲਾ ਪੁਲਿਸ ਨੇ ਹਰਿਆਣਾ ਨਾਲ ਲਗਦੇ ਇਲਾਕੇ ਵਿੱਚ ਇੰਟਰਸਟੇਟ ਨਾਕਾਬੰਦੀ ਤੇ ਪੈਟਰੋਲਿੰਗ ਆਪਰੇਸਨ ਚਲਾਇਆ ਹੋਇਆ ਹੈ, ਇਸ ਤਹਿਤ ਹੀ ਦੋ ਵੱਖ-ਵੱਖ ਕੇਸਾਂ ਵਿੱਚ ਐਸ.ਪੀ. ਜਾਂਚ ਹਰਬੀਰ ਸਿੰਘ ਅਟਵਾਲ, ਡੀ.ਐਸ.ਪੀ. ਜਾਂਚ ਸੁਖਅਮ੍ਰਿਤ ਸਿੰਘ ਰੰਧਾਵਾ, ਡੀ.ਐਸ.ਪੀ. ਘਨੌਰ ਰਘਬੀਰ ਸਿੰਘ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਤੇ ਥਾਣਾ ਸ਼ੰਭੂ ਦੇ ਐਸ.ਐਚ.ਓ. ਇੰਸਪੈਕਟਰ ਰਾਹੁਲ ਕੌਸ਼ਲ ਦੀਆਂ ਟੀਮਾਂ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ।

ਵਰੁਣ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਗੋਲੂ ਪੁੱਤਰ ਲੇਟ ਸਮਸ਼ੇਰ ਸਿੰਘ ਵਾਸੀ ਵਾਰਡ ਨੰਬਰ 17, ਸਹੀਦ ਭਗਤ ਸਿੰਘ ਨਗਰ, ਅਮਲੋਹ ਰੋਡ ਖੰਨਾ, ਵਜੋਂ ਹੋਈ, ਇਸ ਤੋਂ .32 ਬੋਰ ਦੇ 2 ਪਿਸਟਲ ਤੇ 8 ਰੌਂਦ ਬਰਾਮਦ ਹੋਏ ਜਦਕਿ ਗੁਰਪ੍ਰੀਤ ਸਿੰਘ ਟੱਲੀ ਪੁੱਤਰ ਰਾਮ ਸਿੰਘ ਵਾਸੀ ਗਾਜੇਵਾਸ ਥਾਣਾ ਸਦਰ ਸਮਾਣਾ ਨੂੰ ਵਰਨਾ ਕਾਰ 'ਤੇ ਕਾਬੂ ਕੀਤਾ, ਇਸ ਕੋਲੋਂ ਇਕ ਪਿਸਟਲ .32 ਬੋਰ ਤੇ 8 ਰੌਂਦ ਬਰਾਮਦ ਹੋਏ ਹਨ।

ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਮਿਤੀ 31.05.2023 ਨੂੰ ਹਰਿਆਣਾ ਦੇ ਨਾਲ ਲਗਦੇ ਏਰੀਆਂ ਵਿੱਚ ਇੰਟਰਸਟੇਟ ਨਾਕਾਬੰਦੀ/ਪੈਟਰੋਲਿੰਗ ਦੌਰਾਨ ਮੇਨ ਹਾਈਵੇ ਅੰਬਾਲਾ ਤੋਂ ਰਾਜਪੁਰਾ ਰੋਡ ਮਹਿਮਦਪੁਰ ਵਿਖੇ ਨਾਕਾਬੰਦੀ ਦੌਰਾਨ ਸੁਖਜੀਤ ਸਿੰਘ ਗੋਲੂ ਨੂੰ ਕੀਤਾ ਗਿਆ, ਜਿਸ ਸਬੰਧੀ ਮੁਕੱਦਮਾ ਨੰਬਰ 76 ਮਿਤੀ 31.05.2023 ਆਰਮਜ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸ਼ੰਭੂ ਵਿਖੇ ਦਰਜ ਕੀਤਾ ਗਿਆ ਹੈ। 

ਇਸੇ ਤਰ੍ਹਾਂ ਟੀ-ਪੁਆਇਟ ਬਘੌਰਾ ਘਨੌਰ ਤੋਂ ਪਟਿਆਲਾ ਰੋਡ 'ਤੇ ਨਾਕਾਬੰਦੀ ਮੌਕੇ ਗੁਰਪ੍ਰੀਤ ਸਿੰਘ ਟੱਲੀ ਨੂੰ ਵਰਨਾ ਕਾਰ ਤੇ ਹਥਿਆਰਾਂ ਸਮੇਤ ਕਾਬੂ ਕੀਤੇ  ਜਾਣ 'ਤੇ ਮੁਕੱਦਮਾ ਨੰਬਰ 48 ਮਿਤੀ 31.05.2023 ਆਰਮਜ ਐਕਟ ਦੀ ਧਾਰਾ 25 ਦੀ ਸਬ ਸੈਕਸ਼ਨ (7) (8) ਥਾਣਾ ਘਨੌਰ ਦਰਜ ਕੀਤਾ ਗਿਆ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਇਨ੍ਹਾਂ ਦੇ ਅਪਰਾਧਿਕ ਪਿਛੋਕੜ ਬਾਰੇ ਦੱਸਿਆ ਕਿ ਇਨ੍ਹਾਂ ਦਾ ਪਿਛੋਕੜ ਅਪਰਾਧਿਕ ਹੋਣ ਕਰਕੇ ਦੋਵੇਂ ਕਈ ਵਾਰ ਜੇਲ ਜਾ ਚੁੱਕੇ ਹਨ, ਗੁਰਪ੍ਰੀਤ ਸਿੰਘ ਉਰਫ ਟੱਲੀ ਜੋ ਕਿ ਐਸ.ਕੇ. ਖਰੌੜ ਗੈਂਗ ਦੇ ਮੈਂਬਰ ਬਿੱਟੂ ਗੁੱਜਰ ਦਾ ਨਜਦੀਕੀ ਸਾਥੀ ਹੈ ਅਤੇ ਪਸਿਆਣਾ ਦੇ ਸਰਪੰਚ ਭੁਪਿੰਦਰ ਸਿੰਘ ਦੇ ਮਈ 2020 ਹੋਏ ਕਤਲ ਵਿੱਚ ਬਿੱਟੂ ਗੁੱਜਰ ਦਾ ਸ਼ਹਿ ਦੋਸੀ ਹੈ ਹੁਣ ਇਹ ਉਸ ਕੇਸ ਵਿੱਚ ਜਮਾਨਤ 'ਤੇ ਹੈ, ਜਿਸਤੇ ਇਰਾਦਾ ਕਤਲ ਦਾ ਮੁਕੱਦਮਾ ਥਾਣਾ ਭਵਾਨੀਗੜ੍ਹ ਵਿਖੇ ਵੀ ਦਰਜ ਹੈ।  

ਇਸੇ ਤਰ੍ਹਾਂ ਸੁਖਜੀਤ ਸਿੰਘ ਉਰਫ ਗੋਲੂ ਵੀ ਖੰਨਾ ਸ਼ਹਿਰ ਵਿੱਚ ਦੋ ਗਰੁੱਪਾਂ ਵਿੱਚ ਚੱਲ ਰਹੀ ਗੈਂਗਵਾਰ ਵਿੱਚ ਸਰਗਰਮ ਹੈ ਅਤੇ ਇਸ ਵਿਰੁੱਧ ਵੀ ਇਰਾਦਾ ਕਤਲ ਦਾ ਮੁਕੱਦਮਾ ਥਾਣਾ ਸਿਟੀ-2 ਖੰਨਾ ਵਿਖੇ ਦਰਜ ਹੈ ਤੇ ਇਹ ਖੰਨਾ ਸ਼ਹਿਰ ਵਿੱਚ ਗਾਂਧੀ ਗਰੁੱਪ ਦੇ ਮੈਬਰਾਂ ਨਾਲ ਸਰਗਰਮ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਨੂੰ ਅੱਜ ਸਬੰਧਤ ਅਦਾਲਤ ਵਿੱਚ ਪੇਸ਼ ਕਰਕੇ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD