Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਪੰਜਾਬ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਲੈ ਕੇ ਹੋਈ ਪੰਜਾਬ-ਹਰਿਆਣਾ ਦੀ ਮੀਟਿੰਗ

ਪੰਜਾਬ ਯੂਨੀਵਰਸਿਟੀ ਉਤੇ ਪੰਜਾਬ ਦੇ ਹੱਕ ਨੂੰ ਲੈ ਕੇ ਮੁੱਖ ਮੰਤਰੀ ਨੇ ਡਟ ਕੇ ਆਪਣਾ ਪੱਖ ਰੱਖਿਆ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Bhagwant Mann, Manohar Lal Khattar, Panjab University

Web Admin

Web Admin

5 Dariya News

ਚੰਡੀਗੜ੍ਹ , 01 Jun 2023

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅੱਜ ਇੱਥੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।

ਯੂਨੀਵਰਸਿਟੀ ਨਾਲ ਸਬੰਧਤ ਤੱਥਾਂ ਨੂੰ ਦ੍ਰਿੜਤਾ ਨਾਲ ਰਿਕਾਰਡ ’ਤੇ ਰੱਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ, ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਅਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ। ਯੂਨੀਵਰਸਿਟੀ ਦਾ ਇਤਿਹਾਸ, ਵਿਧਾਨ, ਖਾਸਾ, ਸਮਾਜਿਕ-ਸੱਭਿਆਚਾਰ ਤੇ ਇਤਿਹਾਸਕ ਜੜ੍ਹਾਂ ਦੇ ਨਾਲ-ਨਾਲ ਅਧਿਆਪਕ ਤੇ ਵਿਦਿਆਰਥੀ ਵੀ ਮੁੱਢਲੇ ਤੌਰ ਉਤੇ ਪੰਜਾਬ ਸੂਬੇ ਨਾਲ ਸਬੰਧਤ ਹੋਣ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ।

ਭਗਵੰਤ ਮਾਨ ਨੇ ਚੇਤੇ ਕਰਵਾਉਂਦਿਆਂ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਦੇ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਦੇ ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ਵਿਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। 

ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ ਜੋ ਉਸ ਵੇਲੇ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਯੂਨੀਵਰਸਿਟੀ ਨਾਲ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਵਿਚ ਸਥਿਤ ਹਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Bhagwant Mann , Manohar Lal Khattar , Panjab University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD