Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜੈਵੀਰ ਸ਼ੇਰਗਿੱਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ

Jaiveer Shergill, Bharatiya Janata Party, BJP, BJP Punjab, Jagat Prakash Nadda

Web Admin

Web Admin

5 Dariya News

ਚੰਡੀਗੜ੍ਹ/ਦਿੱਲੀ , 01 Jun 2023

Last updated on: Jun 01, 2023, 00:00 IST

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ।  ਇਸ ਦੌਰਾਨ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।  ਸ਼ੇਰਗਿੱਲ ਨੇ ਨੱਡਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪ੍ਰੈਸ ਦੀ ਆਜ਼ਾਦੀ ਨੂੰ "ਦਬਾਉਣ" ਲਈ ਕਾਨੂੰਨ ਦੀ "ਪੂਰੀ ਤਰ੍ਹਾਂ ਨਾਲ ਦੁਰਵਰਤੋਂ" ਕੀਤੇ ਜਾਣ ਬਾਰੇ ਦੱਸਿਆ।

ਸ਼ੇਰਗਿੱਲ ਨੇ ਨੱਡਾ ਨੂੰ ਕਿਹਾ ਕਿ ਪੰਜਾਬ ਦੀ ਸੱਤਾਧਾਰੀ 'ਆਪ' ਸਰਕਾਰ ਮੀਡੀਆ ਏਜੰਸੀਆਂ ਨੂੰ ਧਮਕੀਆਂ ਦੇ ਕੇ ਬੋਲਣ ਦੀ ਆਜ਼ਾਦੀ 'ਤੇ ਰੋਕ ਲਗਾ ਰਹੀ ਹੈ।  ਉਨ੍ਹਾਂ ਨੇ ਨੱਡਾ ਨੂੰ ਦੱਸਿਆ ਕਿ ਨਿਯਮਾਂ ਦੀ ਘੋਰ ਉਲੰਘਣਾ ਕਰਦੇ ਹੋਏ, ਟਾਈਮਜ਼ ਨਾਓ ਦੀ ਇੱਕ ਮਹਿਲਾ ਰਿਪੋਰਟਰ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ "ਆਲੀਸ਼ਾਨ ਬੰਗਲੇ" ਦਾ ਪਰਦਾਫਾਸ਼ ਕਰਨ ਲਈ ਗ੍ਰਿਫਤਾਰ ਕੀਤਾ ਸੀ।

ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਹੁਣ ਇੱਕ ਨਾਮਵਰ ਸਥਾਨਕ ਅਖਬਾਰ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਬਹੁਤ ਜਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੇਵਜ੍ਹਾ ਤਲਬ ਕੀਤਾ ਜਾ ਰਿਹਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਸੱਤਾ ਦੇ ਨਸ਼ੇ 'ਚ ਧੁੱਤ 'ਆਪ' ਬ੍ਰਿਗੇਡ ਨੂੰ ਸੱਚ ਅਤੇ ਨਿਡਰ ਮੀਡੀਆ ਤੋਂ ਇੰਨੀ ਐਲਰਜੀ ਹੋ ਗਈ ਹੈ ਕਿ ਪੰਜਾਬ ਦੇ ਇਕ ਮੰਤਰੀ ਇੰਦਰਬੀਰ ਨਿੱਝਰ ਨੂੰ ਵੀ ਹਮਦਰਦ ਦੇ ਹੱਕ 'ਚ ਬੋਲਣ 'ਤੇ ਅਸਤੀਫਾ ਦੇਣਾ ਪਿਆ ਹੈ।

ਸ਼ੇਰਗਿੱਲ, ਜੋ ਕਿ ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਵੀ ਹਨ, ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੇ ਅਹਿਮ ਮੁੱਦੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ 'ਆਪ' ਦੇ ਸ਼ਾਸਨ ਦੌਰਾਨ ਪੰਜਾਬ 'ਜੰਗਲ ਰਾਜ' ਹੈ।  ਉਨ੍ਹਾਂ ਨੱਡਾ ਨੂੰ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਟੁੱਟ ਚੁੱਕੀ ਹੈ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਹੈ।

ਇਸ ਦੌਰਾਨ, ਜੱਲੀਕੱਟੂ ਖੇਡ ਨੂੰ ਮਨਜ਼ੂਰੀ ਦੇਣ ਵਾਲੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਮੱਦੇਨਜ਼ਰ, ਸ਼ੇਰਗਿੱਲ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਹੋਣ ਵਾਲੀ ਕਿਲਾ ਰਾਏਪੁਰ ਪੇਂਡੂ ਓਲੰਪਿਕ ਵਿੱਚ ਬੈਲਗੱਡੀਆਂ ਦੀ ਦੌੜ ਨੂੰ ਜਲਦੀ ਸ਼ੁਰੂ ਕਰਨ ਲਈ ਨੱਡਾ ਤੋਂ ਸਹਾਇਤਾ ਦੀ ਮੰਗ ਕੀਤੀ।  ਬਾਅਦ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਨੱਡਾ ਨਾਲ ਹੋਈ ਮੀਟਿੰਗ ਲਾਹੇਵੰਦ ਰਹੀ ਅਤੇ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਦੇ ਸਾਰੇ ਮੁੱਦਿਆਂ ਨੂੰ ਲੈ ਕੇ ਬਹੁਤ ਗੰਭੀਰ ਹੈ।

 

 

Tags: Jaiveer Shergill , Bharatiya Janata Party , BJP , BJP Punjab , Jagat Prakash Nadda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD