Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਨਗਰ ਨਿਗਮਾਂ ਤੇ ਕੌਂਸਲਾਂ ’ਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਨੂੰ ਯਕੀਨੀ ਬਣਾਇਆ ਜਾਵੇਗਾ : ਬਲਕਾਰ ਸਿੰਘ

ਜਲੰਧਰ ਨੂੰ ਮੋਹਰੀ ਸ਼ਹਿਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਮੰਤਰੀ

Balkar Singh, AAP, Aam Aadmi Party, Aam Aadmi Party Punjab, AAP Punjab, Sushil Kumar Rinku, Jalandhar, Raman Arora, Deepshikha Sharma

Web Admin

Web Admin

5 Dariya News

ਜਲੰਧਰ , 01 Jun 2023

ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਮੇਤ ਸਥਾਨਕ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਲੋਕ ਪੀਣ ਵਾਲਾ ਸਵੱਛ ਪਾਣੀ, ਸਾਫ-ਸਫਾਈ, ਬਿਹਤਰ ਸੜਕੀ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਿੰਗ ਵਰਗੇ ਲਾਭ ਦਿੱਤੇ ਜਾ ਸਕਣ। 

ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਭਾਰੀ ਵੋਟਾਂ ਦੇ ਫਰਕ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ। ਹੁਣ ਸਾਡਾ ਫਰਜ਼ ਬਣਦਾ ਹੈ ਕਿ ਸ਼ਹਿਰ ਨੂੰ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚੋਂ ਇੱਕ ਬਣਾ ਕੇ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੀਏ। 

ਉਨਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਵਿਕਾਸ ਦੀਆਂ ਉੱਚ ਲੀਹਾਂ ‘ਤੇ ਪਾਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਅਤੇ  ਬਹੁਤ ਜਲਦ ਹੀ ਸਭ ਨੂੰ  ਇਹ ਜ਼ਾਹਿਰ ਵੀ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰਾਜੈਕਟ ਸੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਸਥਾਨਕ ਸਰਕਟ ਹਾਊਸ ਪਹੁੰਚਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਜਦਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਤਰੀ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਲੰਧਰ ਜ਼ਿਲ੍ਹੇ ਨੂੰ ਪੰਜਾਬ ਕੈਬਨਿਟ ਵਿੱਚ ਥਾਂ ਦਿੱਤੀ ਗਈ ਹੈ, ਜਿਸ ਸਦਕਾ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਬਣਨ 'ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਆਸਾਂ 'ਤੇ ਖਰਾ ਉਤਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਪਰਸਨ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ ਅਤੇ ਮਹਿੰਦਰ ਭਗਤ ਆਦਿ ਵੀ ਮੌਜੂਦ ਸਨ।

                        

 

Tags: Balkar Singh , AAP , Aam Aadmi Party , Aam Aadmi Party Punjab , AAP Punjab , Sushil Kumar Rinku , Jalandhar , Raman Arora , Deepshikha Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD