Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਕੀਤੀ ਗਈ ਸ਼ੁਰੂਆਤ

Health, Dr. Gurpreet Singh Rai, Civil Surgeon Tarantarn, Tarantarn

Web Admin

Web Admin

5 Dariya News

ਤਰਨਤਾਰਨ , 02 Jun 2023

Last updated on: Jun 02, 2023, 00:00 IST

ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. ਕੁੱਲਤਾਰ ਸਿੰਘ ਜੀ ਦੀ ਯੋਗ ਅਗਵਾਈ ਹੇਠ  ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਬਲਾਕ ਸੁਰਸਿੰਘ ਨਾਲ ਸਬੰਧਤ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ (ਮੇਲ) ਅਤੇ ਮਲਟੀਪਰਪਜ਼ ਹੈਲਥ ਵਰਕਰ(ਮੇਲ) ਵੀ ਮੌਜੂਦ ਰਹੇ।

ਇਸ ਮੌਕੇ ਸਿਵਲ ਸਰਜਨ, ਡਾ. ਰਾਏ ਨੇ ਕਿਹਾ ਕਿ ਨੂੰ ਸਿਹਤ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਵੱਜੋਂ ਮਨਾਇਆ ਜਾਂਦਾ ਹੈ ਅਤੇ ਇਸ ਮਹੀਨੇ ਦੌਰਾਨ ਸਿਹਤ ਕਰਮੀਆਂ ਵੱਲੋਂ  ਆਮ ਨਾਗਰਿਕਆਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਐਂਟੀ ਮਲੇਰੀਆ ਮਹੀਨੇ ਦੇ ਸਬੰਧ ਵਿੱਚ  ਦੇ ਵੱਖ ਵੱਖ ਪਿੰਡਾਂ, ਭੱਠਿਆ ਅਤੇ ਹੋਰ ਹਾਈ ਰਿਸਕ ਸਥਾਨਾਂ ਉੱਤੇ ਜਾਕੇ ਲੋਕਾਂ ਨੂੰ ਆਈ.ਈ.ਸੀ ਗਤੀਵਿਧੀਆਂ ਰਾਹੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਲੋਕ ਆਪਣੇ ਆਪ ਨੂੰ ਇਸ ਰੋਗ ਤੋਂ ਬਚਾ ਸਕਣ।

ਇਸ ਮੌਕੇ ਡਾ.ਕੁੱਲਤਾਰ ਵੱਲੋਂ ਮਲੇਰੀਆ ਦੇ ਲੱਛਣਾਂ ਬਾਰੇ ਗੱਲਬਾਤ ਕਰਦਿਆ ਕਿਹਾ ਕਿ ਮਲੇਰੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਠੰਡ ਲੱਗਣਾ, ਸਿਰਦਰਦ,  ਥਕਾਵਟ, ਸ਼ਰੀਰ ‘ਚ ਟੁਟ ਭੱਜ, ਘਬਰਾਹਟ ਹੋਣ ਦੇ ਨਾਲ ਨਾਲ ਕੰਬਣੀ ਛਿੜਣਾ ਹੈ। ਡਾ.ਕੁਲਤਾਰ  ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਮਲੇਰੀਆ ਦੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਉਣ।

ਉਨਾ ਕਿਹਾ ਕਿ ਜੇਕਰ ਵਿਅਕਤੀ ਪੀੜ੍ਹਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਵਿਭਾਗ ਵੱਲੋਂ ਮੁੱਫਤ ਦਵਾਈ ਦਿੱਤੀ ਜਾਂਦੀ  ਹੈ। ਉਨਾ ਕਿਹਾ ਕਿ ਐਂਟੀ ਮਲੇਰੀਆ ਮਹੀਨੇ ਦੌਰਾਨ ਫੀਲਡ ਸਟਾਫ ਵੱਲੋਂ ਆਪਣੇ ਆਪਣੇ ਖੇਤਰ ਦੇ ਵਿਚ ਫੀਵਰ ਸਰਵੇ ਕੀਤਾ  ਜਾਵੇ ਤਾਂ ਜੋ ਸ਼ੱਕੀ ਮਰੀਜ਼ਾਂ ਦੀ ਸਮੇਂ ਭਾਲ ਕਰਨ ਦੇ ਨਾਲ ਇਲਾਜ ਕੀਤਾ ਜਾ ਸਕੇ।

ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ 'ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ 'ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।

ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ। ਸੈਨੇਟਰੀ ਇੰਸਪੈਕਟਰ ਲਖਵਿੰਦਰ ਸਿੰਘ ਨੇ ਕਿਹਾ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਣਿਆ ਗਿਆ, ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।

ਇਸ ਮੌਕੇ ਬਲਾਕ ਐਜੂਕੇਟਰ ਨਵੀਨ ਕਾਲੀਆ, ਸੈਨੇਟਰੀ ਇੰਸਪੈਕਟਰ ਗੁਰਬਖਸ ਸਿੰਘ, ਕਾਰਜ ਸਿੰਘ, ਲਖਵਿੰਦਰ ਸਿੰਘ, ਸਲਵਿੰਦਰ ਸਿੰਘ, ਰਣਬੀਰ ਸਿੰਘ, ਗਗਨਦੀਪ ਸਿੰਘ ਅਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰ(ਮੇਲ) ਹਾਜ਼ਰ ਰਹੇ।

 

Tags: Health , Dr. Gurpreet Singh Rai , Civil Surgeon Tarantarn , Tarantarn

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD