Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

ਭਾਰਤ ਨੇ ਪਾਕਿਸਤਾਨ ਨੂੰ ਫ਼ਾਈਨਲ ਵਿੱਚ 2-1 ਨਾਲ ਹਰਾ ਕੇ ਚੌਥੀ ਵਾਰ ਜਿੱਤਿਆ ਖਿਤਾਬ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab , Junior Hockey Asia Cup

Web Admin

Web Admin

5 Dariya News

ਚੰਡੀਗੜ੍ਹ , 02 Jun 2023

Last updated on: Jun 02, 2023, 00:00 IST

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। 

ਭਾਰਤ ਹੁਣ ਤੱਕ ਸਭ ਤੋਂ ਵੱਧ (ਚਾਰ ਵਾਰ) ਇਹ ਟੂਰਨਾਮੈਂਟ ਜਿੱਤਣ ਵਾਲਾ ਮੁਲਕ ਬਣ ਗਿਆ। ਇਸ ਤੋਂ ਪਹਿਲਾਂ ਭਾਰਤ ਨੇ 2015, 2008 ਤੇ 2004 ਵਿੱਚ ਜੂਨੀਅਰ ਏਸ਼ੀਆ ਕੱਪ ਜਿੱਤਿਆ ਸੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਖਿਤਾਬੀ ਜਿੱਤ ਉਤੇ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਦਬਾਦ ਦਿੰਦਿਆਂ ਆਖਿਆ ਕਿ ਮੁੰਡਿਆਂ ਨੇ ਸ਼ਾਨਦਾਰ ਖੇਡ ਦਿਖਾ ਕੇ ਦੇਸ਼ ਨੂੰ ਵੱਡਾ ਮਾਣ ਦਿਵਾਇਆ ਹੈ। ਹਾਕੀ ਖੇਡ ਦੇ ਇਸ ਜੂਨੀਅਰ ਮੁਕਾਬਲੇ ਵਿੱਚ ਭਾਰਤੀ ਟੀਮ ਦੀ ਇਸ ਜਿੱਤ ਤੋਂ ਸਪੱਸ਼ਟ ਹੈ ਕਿ ਭਾਰਤ ਦਾ ਹਾਕੀ ਵਿੱਚ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ। 

ਉਨ੍ਹਾਂ ਕਿਹਾ ਕਿ ਇਹ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਅਤੇ ਹਰ ਖਿਡਾਰੀ ਨੇ ਬਿਹਤਰ ਪ੍ਰਦਰਸ਼ਨ ਦਿਖਾਇਆ। ਪੂਰੇ ਟੂਰਨਾਮੈਂਟ ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਸਲਾਹੁਣਯੋਗ ਰਿਹਾ। 

ਮੀਤ ਹੇਅਰ ਨੇ ਭਾਰਤੀ ਟੀਮ ਨੂੰ ਇਸ ਸਾਲ ਦਸੰਬਰ ਮਹੀਨੇ ਕੁਆਲਾ ਲੰਪਰ ਵਿਖੇ ਖੇਡੇ ਜਾਣ ਵਾਲੇ ਜੂਨੀਅਰ ਵਿਸ਼ਵ ਕੱਪ ਲਈ ਵੀ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਭਾਰਤੀ ਟੀਮ ਚੰਗਾ ਪ੍ਰਦਰਸ਼ਨ ਕਰੇਗੀ। ਜ਼ਿਕਰਯੋਗ ਹੈ ਕਿ ਸਾਲਾਹ ਵਿਖੇ ਖੇਡੇ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਗਰੁੱਪ ਸਟੇਜ ਵਿੱਚ ਚਾਰ ਮੈਚਾਂ ਵਿੱਚ 10 ਅੰਕਾਂ ਨਾਲ ਪੂਲ ਏ ਵਿੱਚ ਪਹਿਲੇ ਸਥਾਨ ਉਤੇ ਰਹੀ। 

ਸੈਮੀ ਫ਼ਾਈਨਲ ਮੈਚ ਵਿੱਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ। ਫ਼ਾਈਨਲ ਵਿੱਚ ਪਾਕਿਸਤਾਨ ਖਿਲਾਫ਼ 2-1 ਦੀ ਜਿੱਤ ਹਾਸਲ ਕੀਤੀ। ਭਾਰਤ ਵੱਲੋਂ ਅੰਗਦ ਸਿੰਘ ਨੇ 13ਵੇਂ ਤੇ ਅਰਾਏਜੀਤ ਸਿੰਘ ਹੁੰਦਲ ਨੇ 20ਵੇਂ ਮਿੰਟ ਵਿੱਚ ਫੀਲਡ ਗੋਲ ਕੀਤੇ। ਟੂਰਨਾਮੈਂਟ ਵਿੱਚ ਅਰਾਏਜੀਤ ਸਿੰਘ ਹੁੰਦਲ 8 ਗੋਲਾਂ ਨਾਲ ਸੈਕੰਡ ਟਾਪ ਸਕੋਰਰ ਰਿਹਾ। ਭਾਰਤ ਦਾ ਗੋਲ ਕੀਪਰ ਐਚ.ਐਸ.ਮੋਹਿਤ ਟੂਰਨਾਮੈਂਟ ਦਾ ਸਰਵੋਤਮ ਗੋਲਚੀ ਐਲਾਨਿਆ ਗਿਆ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Junior Hockey Asia Cup

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD