Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੀਤ ਹੇਅਰ ਵੱਲੋਂ ਭਾਖੜਾ-ਨੰਗਲ ਪ੍ਰਾਜੈਕਟ ਦਾ ਦੌਰਾ, ਡੈਮ ਅਤੇ ਜਲ ਭੰਡਾਰਨ ਦਾ ਕੀਤਾ ਨਿਰੀਖਣ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਸਿੰਜਾਈ ਲਈ ਦੇ ਰਹੀ ਹੈ ਬਿਹਤਰ ਨੈਟਵਰਕ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨੰਗਲ , 02 Jun 2023

Last updated on: Jun 02, 2023, 00:00 IST

ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। 

ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ। ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। 

ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। 

ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ। ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। 

ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ। ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ।

ਇਸ ਮੌਕੇ ਮੁੱਖ ਇੰਜਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ.) ਚਰਨਪ੍ਰੀਤ ਸਿੰਘ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD