Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਪੰਚਾਇਤ ਅਫ਼ਸਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹੇ 'ਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਬਣਾਏ ਜਾਣਗੇ ਖੇਡ ਮੈਦਾਨ : ਜੱਸੀ ਸੋਹੀਆਂ ਵਾਲਾ

Jassi Sohian Wala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 02 Jun 2023

Last updated on: Jun 02, 2023, 00:00 IST

ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵਿਖੇ ਅੱਜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। 

ਜਿਸ ਦੌਰਾਨ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਵੱਲੋਂ ਸਬੰਧਤ ਵਿਭਾਗਾਂ ਦੇ ਅਫ਼ਸਰਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓ.ਜ਼. ਨੂੰ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ, ਪਾਰਕ, ਜਿੰਮ ਅਤੇ ਹੋਰ ਵਿਕਾਸ ਕਾਰਜ ਲਈ ਪਲਾਨ ਤਿਆਰ ਕਰਨ ਲਈ ਕਿਹਾ ਗਿਆ। 

ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਪ੍ਰੇਮ ਕੁਮਾਰ, ਖੋਜ ਅਫ਼ਸਰ, ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਅਤੇ ਕੁਲਇੰਦਰਜੀਤ ਸਿੰਘ ਮੀਟਿੰਗ ਵਿੱਚ ਹਾਜ਼ਰ ਰਹੇ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD