Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਕੁਲਤਾਰ ਸਿੰਘ ਸੰਧਵਾਂ

ਵਿਧਾਨ ਸਭਾ ਸਪੀਕਰ ਵੱਲੋਂ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਵਿੱਚ ਸੁਧਾਰ ਸਬੰਧੀ ਮੀਟਿੰਗ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Dr. Balbir Singh, Gurdit Singh Sekhon, Fauja Singh Sarari

Web Admin

Web Admin

5 Dariya News

ਚੰਡੀਗੜ੍ਹ , 02 Jun 2023

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਿਆਰੀ ਸਿਹਤ ਸਹੂਲਤਾਂ ਲਈ ਛੇਤੀ ਹੀ ਕਰੋੜਾਂ ਰੁਪਏ ਦੇ ਫ਼ੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਜਾਣਗੇ। 

ਉਨ੍ਹਾਂ ਇਹ ਭਰੋਸਾ ਵਿਧਾਨ ਸਭਾ ਸਕੱਤਰੇਤ ਵਿਖੇ ਜ਼ਿਲ੍ਹੇ ਦੇ ਵਿਧਾਇਕਾਂ, ਸਿਹਤ ਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਸਿਹਤ ਟੀਮ ਨਾਲ ਮੀਟਿੰਗ ਦੌਰਾਨ ਦਿਵਾਇਆ। ਸ. ਸੰਧਵਾਂ ਨੇ ਆਖਿਆ ਕਿ ਫ਼ਰੀਦਕੋਟ ਵਾਸੀਆਂ ਨੂੰ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੀਆਂ ਸਿਹਤ ਸੰਸਥਾਵਾਂ ਦੀਆਂ ਖ਼ਸਤਾ ਹਾਲਤ ਇਮਾਰਤਾਂ ਨੂੰ ਛੇਤੀ ਤੋਂ ਛੇਤੀ ਨਵਿਆਉਣ ਲਈ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਸਪੀਕਰ ਨੇ ਕਿਹਾ ਕਿ ਫ਼ਰੀਦਕੋਟ ਦੇ ਜ਼ਿਲ੍ਹਾ ਹਸਪਤਾਲ ਵਿੱਚ 6.33 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਐਮ.ਐਚ.ਸੀ. ਦੀ 30 ਬੈੱਡਾਂ ਦੀ ਨਵੀਂ ਇਮਾਰਤ ਦਾ ਕੰਮ ਸਮਾਂਬੱਧ ਤਰੀਕੇ ਨਾਂਲ ਮੁਕੰਮਲ ਕੀਤਾ ਜਾਵੇ ਅਤੇ ਇਸ ਹਸਪਤਾਲ ਵਿੱਚ ਬਲੱਡ ਬੈਂਕ ਸਥਾਪਤ ਕਰਨ ਦੀ ਜ਼ਰੂਰਤ ਵੱਲ ਵੀ ਧਿਆਨ ਕੇਂਦਰਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਨੂੰ ਸਬ-ਡਿਵੀਜ਼ਨਲ ਹਸਪਤਾਲ ਬਣਾਉਣ ਸਬੰਧੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਕੋਟਕਪੂਰਾ ਦੇ ਸਬ-ਡਿਵੀਜ਼ਨਲ ਹਸਪਤਾਲ ਸਣੇ ਜ਼ਿਲ੍ਹੇ ਵਿੱਚ ਦੋ ਸਬ-ਡਿਵੀਜ਼ਨਲ ਹਸਪਤਾਲ ਹੋ ਜਾਣਗੇ। 

ਇਸ ਸਬੰਧੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਸਿੰਘ ਨੇ ਭਰੋਸਾ ਦਿਵਾਇਆ ਕਿ ਸੀ.ਐਚ.ਸੀ. ਜੈਤੋ ਨੂੰ ਸਬ-ਡਿਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ ਸਬੰਧੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਸਿਵਲ ਹਸਪਤਾਲ ਨੂੰ ਹਾਟ-ਲਾਈਨ ਬਿਜਲੀ ਸਹੂਲਤ ਉਪਲਬਧ ਕਰਾਉਣ ਲਈ ਕਿਹਾ। 

ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਲੋੜ ਮੁਤਾਬਕ ਮੁਲਾਜ਼ਮਾਂ ਦੀ ਗਿਣਤੀ ਪੂਰੀ ਕਰਨ ਲਈ ਆਖਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਸੂਬੇ ਭਰ ਵਿੱਚ ਸਿਹਤ ਵਿਭਾਗ ਦੀ ਪੁਨਰ-ਸੰਚਰਨਾ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ਼ ਦੀ ਘਾਟ ਪੂਰੀ ਹੋ ਜਾਵੇਗੀ। 

ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਵਿਭਾਗ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਤੇ ਗਣਤੰਤਰ ਦਿਵਸ ਮੌਕੇ ਸਨਮਾਨਤ ਵੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਿਵਲ ਸਰਜਨ ਫ਼ਰੀਦਕੋਟ ਸ੍ਰੀ ਅਨਿਲ ਗੋਇਲ ਨੇ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਲੋੜੀਂਦੇ ਮੈਡੀਕਲ ਉਪਕਰਣਾਂ ਬਾਰੇ ਜਾਣੂ ਕਰਵਾਇਆ।

ਮੀਟਿੰਗ ਵਿੱਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਢੀ ਢੋਸ, ਵਿਧਾਇਕ ਬਾਘਾਪੁਰਾਣਾ ਸ੍ਰੀ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮੋਗਾ ਸ੍ਰੀ ਡਾ. ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Dr. Balbir Singh , Gurdit Singh Sekhon , Fauja Singh Sarari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD