Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੁਣ ਸਰਕਾਰੀ ਸਕੀਮਾਂ ਦੀ ਮੋਨੀਟਰਿੰਗ ਏ.ਸੀ. ਕਮਰਿਆਂ 'ਚ ਬੈਠਕੇ ਨਹੀਂ, ਬਲਕਿ ਪਿੰਡਾਂ 'ਚ ਜਾ ਕੇ ਜ਼ਮੀਨੀ ਪੱਧਰ ਤੇ ਹੋਵੇਗੀ- ਵਿਧਾਇਕ ਦਿਨੇਸ਼ ਚੱਢਾ

ਪਿੰਡ ਭੱਦਲ 'ਚ ਸਰਕਾਰੀ ਸਕੀਮਾਂ ਦੀ ਮੋਨੀਟਰਿੰਗ ਸਬੰਧੀ ਮੀਟਿੰਗ ਕੀਤੀ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 02 Jun 2023

Last updated on: Jun 02, 2023, 00:00 IST

ਹੁਣ ਸਰਕਾਰੀ ਸਕੀਮਾਂ ਦੀ ਮੋਨੀਟਰਿੰਗ ਜ਼ਿਲ੍ਹਾ ਪੱਧਰ ਤੇ ਏ.ਸੀ. ਕਮਰਿਆਂ ਵਿੱਚ ਬੈਠਕੇ ਨਹੀਂ, ਬਲਕਿ ਜ਼ਮੀਨੀ ਪੱਧਰ ਤੇ ਪਿੰਡਾਂ ਵਿੱਚ ਜਾਕੇ ਹੋਵੇਗੀ। ਪਿੰਡ ਪੱਧਰ ‘ਤੇ ਜਾਕੇ ਇਹ ਚੈੱਕ ਕੀਤਾ ਜਾਵੇਗਾ ਕਿ ਕਿਹੜੀਆਂ ਸਕੀਮਾਂ ਦਾ ਲਾਭ ਕਿੰਨੇ ਲਾਭਪਾਤਰੀਆਂ ਨੂੰ ਪਿੰਡ ਵਿਚ ਮਿਲਿਆ ਅਤੇ ਵਾਂਝੇ ਰਹਿ ਗਏ ਲਾਭਪਾਤਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਹਲਕੇ ਦੇ ਪਿੰਡ ਭੱਦਲ ਦੇ ਸਰਕਾਰੀ ਹਾਈ ਸਕੂਲ ਵਿਖੇ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕੰਮਾਂ ਦੇ ਮੋਨੀਟਰਿੰਗ ਸੰਬੰਧੀ ਮੀਟਿੰਗ ਕਰਦਿਆਂ ਕੀਤਾ।

ਐਡਵੋਕੇਟ ਚੱਢਾ ਨੇ ਦੱਸਿਆ ਕਿ ਸਰਕਾਰਾਂ ਦੁਆਰਾ ਚਲਾਈਆਂ ਜਾਂਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ਼ ਇਹ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਯੋਜਨਾਵਾਂ ਉਲੀਕੀਆਂ ਗਈਆਂ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਸਰਕਾਰੀ ਸਕੀਮਾਂ ਪੂਰੇ ਵਿਧਾਨ ਸਭਾ ਹਲਕੇ ਵਿਚ ਲਾਗੂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਨਾ ਦੇਣ ਤੇ ਸੰਬਧਿਤ ਵਿਭਾਗ ਦੇ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇਗੀ। 

ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ  ਨੂੰ ਕਿਹਾ ਕਿ ਸਾਰੇ ਵਿਭਾਗ ਪਿੰਡ ਪੱਧਰ ਤੇ ਰਿਪੋਰਟ ਤਿਆਰ ਕਰਨਗੇ ਤੇ ਇਨ੍ਹਾਂ ਮੀਟਿੰਗਾਂ ਵਿੱਚ ਲੈ ਕੇ ਆਉਂਣਗੇ ਕਿ ਕਿੰਨੇ-ਕਿੰਨੇ ਲਾਭਪਾਤਰੀ ਕਿਹੜੀ-ਕਿਹੜੀ ਸਕੀਮ ਦਾ ਲਾਭ ਲੈ ਰਹੇ ਹਨ। 

ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਦੀ ਵਿਸਥਾਰਪੂਵਕ ਜਾਣਕਾਰੀ ਵੀ ਲੋਕਾਂ ਨਾਲ ਸਾਂਝੀ ਕੀਤੀ ਗਈ। ਵਿਧਾਇਕ ਚੱਢਾ ਵੱਲੋਂ ਪਿੰਡ ਭੱਦਲ ਵਿੱਚ ਜਲਦ ਖੇਡ ਸਟੇਡੀਅਮ ਬਣਾਉਣ, ਕੱਚੇ ਮਕਾਨਾਂ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਤੇ ਹੋਰ ਵਿਕਾਸ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਦਾ ਭਰੋਸਾ ਵੀ ਦਿੱਤਾ। 

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ.ਬਲਜਿੰਦਰ ਸਿੰਘ ਗਰੇਵਾਲ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਸ. ਰਵਿੰਦਰ ਸਿੰਘ ਅਤੇ ਸਾਰੇ ਹੀ ਵਿਭਾਗਾਂ ਦੇ ਮੁਖੀ ਤੇ ਉੱਚ ਅਧਿਕਾਰੀ, ਸੁਖਦੇਵ ਸਿੰਘ ਮੀਆਂਪੁਰੀ ਚੇਅਰਮੈਨ ਲੈਂਡਮਾਰਕ ਬੈਂਕ, ਰਣਬੀਰ ਸਿੰਘ (ਯੂਥ ਜੁਆਇੰਟ ਸਕੱਤਰ ਰੋਪੜ), ਬਹਾਦਰ ਸਿੰਘ ਪੰਜੋਲਾ ਜਸਪਾਲ ਸਿੰਘ ਬੌਬੀ, ਬਿੱਲਾ ਬਬਾਨੀ ਕਲਾਂ, ਯੁਵਰਾਜ ਸਿੰਘ, ਸੋਨੀ ਮਗਰੋੜ, ਚਨੀ ਮਾਦਪੁਰ, ਚਰਨ ਸਿੰਘ ਬਰਦਾਰ, ਜਗੀਰ ਸਿੰਘ ਭੱਦਲ, ਬਹਾਦਰ ਸਿੰਘ ਭੱਦਲ, ਐਡਵੋਕੇਟ ਵਿਕਰਮ ਗਰਗ ਅਤੇ ਹੋਰ ਪੱਤਵੰਤੇ ਸੱਜਣਾਂ ਸਮੇਤ ਸਮੂਹ ਇਲਾਕਾ ਵਾਸੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD