Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਫਤਹਿਗੜ੍ਹ ਸਾਹਿਬ ਪੁਲਿਸ ਵੱਲੋ ਪੈਟਰੋਲ ਪੰਪ ਤੇ ਹੋਈ 40.79 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਮਹਿਜ਼ 48 ਘੰਟੇ ਵਿੱਚ ਕੀਤਾ ਟਰੇਸ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Jun 2023

ਸ੍ਰੀਮਤੀ ਡਾ. ਰਵਜੋਤ ਗਰੇਵਾਲ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਵਿੱਚ ਮਿਤੀ 29 ਮਈ ਨੂੰ ਪੈਟਰੋਲ ਪੰਪ ਦੇ ਨੇੜੇ ਬਾ-ਹੱਦ ਪਿੰਡ ਭੱਟਮਾਜਰਾ ਤੋਂ ਹਥਿਆਰਾਂ ਦੀ ਨੋਕ ਤੇ ਹੋਈ ਸਨਸਨੀਖੇਜ਼ 40.79 ਲੱਖ ਰੁਪਏ ਦੀ ਵਾਰਦਾਤ ਨੂੰ ਮਹਿਜ 48 ਘੰਟਿਆਂ ਵਿੱਚ ਹੀ ਟਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।

ਜਿਸ ਨੂੰ ਟਰੇਸ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ ਸਾਹਿਬ ਵੱਲੋ ਏ ਜੀ ਟੀ ਐਫ ਪੰਜਾਬ ਅਤੇ ਜਿਲ੍ਹਾ ਪੁਲਿਸ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਜਿਹਨਾਂ ਦੀ ਅਗਵਾਈ ਸ੍ਰੀ ਰਕੇਸ਼ ਕੁਮਾਰ ਯਾਦਵ PPS, ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਸੁਖਵੀਰ ਸਿੰਘ PPS, ਉਪ ਪੁਲਿਸ ਕਪਤਾਨ ਸਰਕਲ ਫਤਿਹਗੜ੍ਹ ਸਾਹਿਬ ਵੱਲੋ ਕੀਤੀ ਗਈ।ਇਸ ਵਾਰਦਾਤ ਵਿੱਚ ਮੁਕੱਦਮਾ ਨੰਬਰ 85 ਮਿਤੀ 29.05.2023 ਅਧ 395 IPC, 25 ਆਰਮਜ਼ ਐਕਟ ਵਾਧਾ ਜੁਰਮ 120ਬੀ ਆਈ ਪੀ ਸੀ ਥਾਣਾ ਸਰਹਿੰਦ ਦਰਜ ਕੀਤਾ ਗਿਆ ਸੀ।

ਦੋਸ਼ੀਆਂ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੀਨੀਅਰ ਕਪਤਾਨ ਪੁਲਿਸ ਫਤਹਿਗੜ੍ਹ ਸਾਹਿਬ ਅਤੇ ਏ ਜੀ ਟਿ ਐੱਫ ਦੇ ਸਾਂਝੇ ਆਪਰੇਸ਼ਨ ਵਿੱਚ ਦੋਸ਼ੀਆ ਦੀ ਇਤਲਾਹ ਮਿਲਣ ਤੇ ਦੋ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ 32 ਬੋਰ ਪਿਸਤੋਲ ਅਤੇ ਜਿੰਦਾ ਰੋਂਦਾ ਨਾਲ ਗ੍ਰਿਫਤਾਰ ਕੀਤਾ ਗਿਆ।ਇਹਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੋਏ ਖੁਲਾਸੇ ਵਿੱਚ ਪੈਟਰੋਲ ਪੰਪ ਦੇ ਸਾਬਕਾ ਮੈਨੇਜਰ ਵਿਕਰਮਜੀਤ ਸਿੰਘ ਵਾਸੀ ਟਾਂਗਰਾ ਜਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ 40.79 ਲੱਖ ਰੁਪਿਆ ਵਿੱਚੋਂ 33,73,000/- ਰੁਪਏ ਉਸ ਦੇ ਘਰੋ (ਟਾਂਗਰਾ) ਬਰਾਮਦ ਕੀਤੇ।

ਹੁਣ ਤੱਕ ਦੀ ਤਫਤੀਸ਼ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਦੋਸ਼ੀ ਵਿਕਰਮਜੀਤ ਸਿੰਘ ਇਸ ਪੈਟਰੋਲ ਪੰਪ ਨੂੰ ਬਤੌਰ ਮੈਨੇਜਰ ਚਲਾ ਰਿਹਾ ਸੀ, ਜੋ ਮਿਤੀ 30/04/2023 ਨੂੰ ਉਸ ਦਾ ਐਗਰੀਮੈਂਟ ਖਤਮ ਹੋਣ ਤੋ ਬਾਅਦ ਨਵੇਂ ਵਿਅਕਤੀ ਨੂੰ ਇਸ ਪੰਪ ਦਾ ਚਾਰਜ ਦੇ ਦਿੱਤਾ ਗਿਆ ਸੀ।ਜਿਸ ਨੇ ਇਸ ਗੱਲ ਦੀ ਰੰਜਿਸ਼ ਰੱਖਦਿਆ ਪੈਟਰੋਲ ਪੰਪ ਪਰ ਆਪਣੇ ਸਾਥੀਆ ਸਮੇਤ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਵਿਕਰਮਜੀਤ ਸਿੰਘ ਨੂੰ ਪੰਪ ਦੇ ਸਾਰੇ ਦੇਸ਼ ਦੇ ਆਉਣ ਜਾਣ ਅਤੇ ਪੰਪ ਤੇ ਕਦੋ ਜਿਆਦਾ ਕੇਸ ਇਕੱਠਾ ਹੁੰਦਾ ਹੈ, ਬਾਰੇ ਪੂਰੀ ਜਾਣਕਾਰੀ ਸੀ।

ਇਸ ਗੱਲ ਦਾ ਭੇਤੀ ਹੋਣ ਕਾਰਨ ਇਸ ਨੇ ਆਪਣੇ ਪੰਜ ਸਾਥੀਆਂ ਨਾਲ ਮਿਲ ਕੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਲੁੱਟ ਦੀ ਵਾਰਦਾਤ ਵਿੱਚ ਕੁੱਲ 06 ਦੋਸ਼ੀਆਂ ਵਿੱਚੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਰਹਿੰਦੇ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਰੀ ਹੋਈ ਜਿਹਨਾਂ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD