Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਹੇਮੰਤ ਸੋਰੇਨ ਨੇ ਵੀ ਦਿੱਲੀ 'ਤੇ ਕੇਂਦਰ ਦੇ ਆਰਡੀਨੈਂਸ ਦਾ ਕੀਤਾ ਵਿਰੋਧ, ਝਾਰਖੰਡ ਮੁਕਤੀ ਮੋਰਚਾ ਰਾਜ ਸਭਾ 'ਚ ਬਿੱਲ ਦੇ ਖਿਲਾਫ ਕਰੇਗਾ ਵੋਟ

ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਦੇਸ਼ ਦੇ ਸੰਘੀ ਢਾਂਚੇ ਲਈ ਖਤਰਾ - ਹੇਮੰਤ ਸੋਰੇਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Raghav Chadha, Arvind Kejriwal, AAP, Aam Aadmi Party

Web Admin

Web Admin

5 Dariya News

ਰਾਂਚੀ , 02 Jun 2023

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਵੀ ਦਿੱਲੀ ਬਾਰੇ ਕੇਂਦਰ ਸਰਕਾਰ ਦੇ ਵਿਵਾਦਤ ਆਰਡੀਨੈਂਸ ਦਾ ਵਿਰੋਧ ਕੀਤਾ ਹੈ। ਰਾਂਚੀ 'ਚ ਸ਼ੁੱਕਰਵਾਰ ਨੂੰ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੇਮੰਤ ਸੋਰੇਨ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਅਸੀਂ ਅਤੇ ਸਾਡੀ ਪਾਰਟੀ ਕੇਂਦਰ ਦੇ ਇਸ ਆਰਡੀਨੈਂਸ ਦੇ ਬਿਲਕੁਲ ਖਿਲਾਫ ਹਾਂ ਕਿਉਂਕਿ ਇਹ ਆਰਡੀਨੈਂਸ ਦੇਸ਼ ਦੇ ਲੋਕਤੰਤਰਤੇ ਲੋਕਤੰਤਰੀ ਪ੍ਰਬੰਧ ਦੇ ਖਿਲਾਫ ਹੈ। 

ਹੇਮੰਤ ਸੋਰੇਨ ਨੇ ਕਿਹਾ ਕਿ ਅੱਜ ਦੇਸ਼ ਦੇ ਸਾਰੇ ਗੈਰ-ਭਾਜਪਾ ਸ਼ਾਸਿਤ ਰਾਜਾਂ ਦਾ ਇਹੀ ਹਾਲ ਹੈ। ਮੋਦੀ ਸਰਕਾਰ ਹਰ ਤਰੀਕੇ ਨਾਲ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹਮੇਸ਼ਾ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਕਿਸੇ ਨਾ ਕਿਸੇ ਬਹਾਨੇ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੀ ਹੈ। ਹੇਮੰਤ ਸੋਰੇਨ ਨੇ ਕਿਹਾ ਕਿ ਅਸੀਂ ਇਸ ਮੁੱਦੇ 'ਤੇ ਪਾਰਟੀ 'ਚ ਚਰਚਾ ਕਰਾਂਗੇ ਅਤੇ ਕੇਂਦਰ ਸਰਕਾਰ ਦੇ ਇਸ ਆਰਡੀਨੈਂਸ ਖਿਲਾਫ ਵਿਆਪਕ ਰਣਨੀਤੀ ਤਿਆਰ ਕਰਾਂਗੇ ਕਿ ਇਸ ਬਿੱਲ ਨੂੰ ਸੰਸਦ 'ਚ ਰੋਕ ਕੇ ਦੇਸ਼ ਦੇ ਲੋਕਤੰਤਰ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ।

ਸ਼ੁੱਕਰਵਾਰ ਨੂੰ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਿਲਣ ਰਾਂਚੀ ਪਹੁੰਚੇ ਸਨ। ਕੇਜਰੀਵਾਲ ਨੇ ਝਾਰਖੰਡ ਦੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ, ਕਿਹਾ- ਹੇਮੰਤ ਸੋਰੇਨ ਨਾਲ ਸਾਡੇ ਭਾਈਆਂ ਵਾਲੇ ਰਿਸ਼ਤੇ ਹਨ, ਅਸੀਂ ਦੋਵੇਂ ਅਕਸਰ ਦੇਸ਼ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰਦੇ ਹਾਂ। 

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਮੀਡੀਆ ਸਾਹਮਣੇ ਝਾਰਖੰਡ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੇਮੰਤ ਸੋਰੇਨ ਨਾਲ ਉਨ੍ਹਾਂ ਦਾ ਭਰਾਵਾਂ ਵਾਲਾ ਰਿਸ਼ਤਾ ਹੈ। ਅਸੀਂ ਦੋਵੇਂ ਅਕਸਰ ਦੇਸ਼ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਾਡੀ ਸਰਕਾਰ ਬਣਨ ਤੋਂ ਕੁਝ ਦਿਨ ਬਾਅਦ ਹੀ ਮੋਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਦੇ ਤਬਾਦਲੇ ਦੇ ਅਧਿਕਾਰ ਸਾਡੇ ਤੋਂ ਖੋਹ ਲਏ।

ਫਿਰ ਦਿੱਲੀ ਦੇ ਲੋਕਾਂ ਨਾਲ ਮਿਲ ਕੇ ਅਸੀਂ ਇਸ ਨੋਟੀਫਿਕੇਸ਼ਨ ਵਿਰੁੱਧ ਅੱਠ ਸਾਲ ਲੰਬੀ ਲੜਾਈ ਲੜੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਲੀ ਦੇ ਹੱਕ ਵਿਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦਾ ਅਧਿਕਾਰ ਦਿੱਲੀ ਦੀ ਚੁਣੀ ਹੋਈ ਸਰਕਾਰ ਕੋਲ ਹੋਣਾ ਚਾਹੀਦਾ ਹੈ। ਪਰ ਇਹ ਗੱਲ ਪ੍ਰਧਾਨ ਮੰਤਰੀ ਮੋਦੀ ਨੂੰ ਹਜ਼ਮ ਨਹੀਂ ਹੋ ਸਕੀ। ਫਿਰ ਉਸ ਨੇ ਤਾਨਾਸ਼ਾਹੀ ਢੰਗ ਨਾਲ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਆਰਡੀਨੈਂਸ ਲਿਆ ਕੇ ਦਿੱਲੀ ਸਰਕਾਰ ਦਾ ਅਧਿਕਾਰ ਖੋਹ ਲਿਆ।

ਕੇਜਰੀਵਾਲ ਨੇ ਕਿਹਾ ਕਿ ਜੇਕਰ ਰਾਜ ਸਭਾ 'ਚ ਸਾਰੀਆਂ ਵਿਰੋਧੀ ਪਾਰਟੀਆਂ ਇਕਜੁੱਟ ਹੋ ਜਾਂਦੀਆਂ ਹਨ ਤਾਂ ਇਹ ਬਿੱਲ ਪਾਸ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਭਰ ਵਿਚ ਜਾ ਕੇ ਸਾਰੀਆਂ ਪਾਰਟੀਆਂ ਤੋਂ ਸਮਰਥਨ ਮੰਗ ਰਹੇ ਹਾਂ ਕਿਉਂਕਿ ਇਹ ਬਿੱਲ ਦੇਸ਼ ਦੇ ਲੋਕਤੰਤਰ ਅਤੇ ਦੇਸ਼ ਦੀ ਸੰਘੀ ਪ੍ਰਣਾਲੀ ਦੇ ਖਿਲਾਫ ਹੈ। ਸਾਰੀਆਂ ਪਾਰਟੀਆਂ ਨੂੰ ਆਪਣੇ ਨਿੱਜੀ ਹਿੱਤਾਂ ਅਤੇ ਵਿਚਾਰਾਂ ਤੋਂ ਉੱਪਰ ਉੱਠ ਕੇ ਸੰਸਦ ਵਿੱਚ ਇਸ ਬਿੱਲ ਦਾ ਵਿਰੋਧ ਕਰਨਾ ਚਾਹੀਦਾ ਹੈ।

ਮੋਦੀ ਸਰਕਾਰ ਰਾਜਾਂ ਵਿੱਚ ਚੁਣੇ ਹੋਏ ਲੋਕਾਂ ਦੀ ਬਜਾਏ ਆਪਣੇ ਨਾਮਜ਼ਦ ਲੋਕਾਂ ਰਾਹੀਂ ਰਾਜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ - ਮਾਨ

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਲਏ ਜਾ ਰਹੇ ਤਾਨਾਸ਼ਾਹੀ ਫੈਸਲਿਆਂ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦੇ ਤਗਮੇ ਜਿੱਤਣ ਵਾਲੇ ਖਿਡਾਰੀ ਪਿਛਲੇ ਸਮੇਂ 'ਚ ਆਪਣੇ ਤਗਮੇ ਗੰਗਾ 'ਚ ਵਹਾ ਰਹੇ ਹਨ | ਜੇਕਰ ਅਸੀਂ ਹੁਣ ਵੀ ਨਾ ਸਮਝੇ ਤਾਂ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਲੋਕਤੰਤਰ ਦੀਆਂ ਹੱਡੀਆਂ ਨੂੰ ਗੰਗਾ ਵਿੱਚ ਵਹਾ ਦੇਣਾ ਪਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਭਾਜਪਾ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹਾਰਦੀ ਹੈ, ਉੱਥੇ ਉਪ ਚੋਣਾਂ ਕਰਵਾ ਕੇ ਜਿੱਤਦੀ ਹੈ। ਚੋਣ ਹਾਰਨ ਤੋਂ ਬਾਅਦ ਉਹ ਵੱਡੀ ਗਿਣਤੀ ਵਿਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕਰਕੇ ਆਪਣੀ ਸਰਕਾਰ ਬਣਾਉਂਦੀ ਹੈ, ਫਿਰ ਉਨ੍ਹਾਂ ਵਿਧਾਇਕਾਂ ਦੀਆਂ ਸੀਟਾਂ 'ਤੇ ਉਪ ਚੋਣਾਂ ਕਰਵਾਕੇ ਜਿੱਤਦੀ ਹੈ।

ਮਾਨ ਨੇ ਕਿਹਾ ਕਿ ਇਹ ਲੜਾਈ ਦਿੱਲੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਨਹੀਂ ਹੈ। ਇਹ ਦੇਸ਼ ਦੇ ਲੋਕਤੰਤਰ ਅਤੇ ਸੰਘੀ ਢਾਂਚੇ ਨੂੰ ਬਚਾਉਣ ਦੀ ਲੜਾਈ ਹੈ। ਅੱਜ ਮੋਦੀ ਸਰਕਾਰ ਚੁਣੇ ਹੋਏ ਲੋਕਾਂ ਦੀ ਬਜਾਏ ਆਪਣੇ ਨੁਮਾਇੰਦਿਆਂ ਰਾਹੀਂ ਰਾਜਾਂ 'ਤੇ ਰਾਜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬਹੁਤ ਹੰਕਾਰੀ ਹੋ ਗਏ ਹਨ। 

ਪਰ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਲੋਕਤੰਤਰ ਵਿੱਚ ਜਨਤਾ ਹੀ ਮਾਲਕ ਹੁੰਦੀ ਹੈ। ਜਨਤਾ ਜਦੋਂ ਚਾਹੇਗੀ ਤੁਹਾਨੂੰ ਅਰਸ਼ ਤੋਂ ਫਰਸ਼ 'ਤੇ ਲੈ ਆਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Raghav Chadha , Arvind Kejriwal , AAP , Aam Aadmi Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD