Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਵਿਸ਼ਵ ਸਾਇਕਲ ਦਿਵਸ ਮੌਕੇ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਸਾਇਕਲ ‘ਤੇ ਆਏ ਮੁਲਾਜ਼ਮ

Health, Dr. Parminder Kaur, Civil Surgeon Sangrur, Sangrur

5 Dariya News

5 Dariya News

5 Dariya News

ਸੰਗਰੂਰ , 03 Jun 2023

Last updated on: Jun 03, 2023, 00:00 IST

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ‘ਵਿਸ਼ਵ ਸਾਇਕਲ ਦਿਵਸ’ ਮੌਕੇ ਜ਼ਿਲ੍ਹੇ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਮੁਲਾਜ਼ਮ ਸਾਇਕਲ ਚਲਾ ਕੇ ਆਪਣੀ ਡਿਊਟੀ ‘ਤੇ ਆਏ ਤੇ ਸਾਇਕਲ ਰੈਲੀਆਂ ਕੱਢੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ‘ਸਿਹਤ ਲਈ ਸਾਇਕਲ' ਥੀਮ ਅਧੀਨ ਜ਼ਿਲ੍ਹੇ ਦੇ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਖੇ ਸਾਇਕਲਿੰਗ ਦੀ ਮਹੱਤਤਾ ਸਬੰਧੀ ਆਮ ਲੋਕਾ ਨੂੰ ਜਾਗਰੂਕ ਕਰਨ ਲਈ ਸਾਇਕਲ ਰੈਲੀਆਂ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਸੂਗਰ, ਹਾਇਪਰਟੈਂਸ਼ਨ, ਦਿਲ ਦੀਆਂ ਬਿਮਾਰੀਆਂ ਦੇ ਮਰੀਜਾਂ ਦੀ ਗਿਣਤੀ ਕਾਫੀ ਵਧ ਚੁੱਕੀ ਹੈ ਜਿਸਦਾ ਮੁੱਖ ਕਾਰਨ ਸਰੀਰਕ ਕਸਰਤ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਜੇ ਇਨਸਾਨ ਰੋਜ਼ਾਨਾ ਕਸਰਤ ਕਰੇ ਤਾਂ ਗੈਰ ਸੰਚਾਰੀ ਬਿਮਾਰੀਆਂ ਦਾ ਖਤਰਾ ਨਾ ਸਿਰਫ ਘਟ ਜਾਂਦਾ ਹੈ ਸਗੋਂ ਕਸਰਤ ਨਾਲ ਇਨ੍ਹਾਂ ਬਿਮਾਰੀਆਂ ਦੇ ਮਰੀਜ਼ ਤੰਦਰੁਸਤ ਤੇ ਸਿਹਤਮੰਦ ਜੀਵਨ ਜਿਉਂਦੇ ਹਨ। 

ਉਨ੍ਹਾਂ ਕਿਹਾ ਕਿ ਸਾਇਕਲ ਸਰੀਰਕ ਕਸਰਤ ਦਾ ਵਧੀਆ, ਸੌਖਾ ਤੇ ਸਸਤਾ ਸਾਧਨ ਹੋਣ ਕਾਰਨ ਸਮੁੱਚੀ ਦੁਨੀਆਂ ‘ਚ ਇਸ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ ਅਤੇ ਲੋਕ ਸਾਇਕਲਿੰਗ ਨੂੰ ਕਸਰਤ ਲਈ ਤਵੱਜੋ ਦੇਣ ਲੱਗੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਜਰੂਰੀ ਹੈ ਕਿ ਸਾਇਕਲ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਂਦਿਆਂ ਹੋਰ ਵਾਹਨਾਂ ਦੀ ਥਾਂ ਵੱਧ ਤੋਂ ਵੱਧ ਸਾਇਕਲ ਦੀ ਵਰਤੋਂ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਸਾਇਕਲ ਸਿਰਫ਼ ਇਨਸਾਨ ਨੂੰ ਤੰਦਰੁਸਤ ਤੇ ਫਿੱਟ ਹੀ ਨਹੀਂ ਰੱਖਦਾ, ਸਗੋਂ ਇਸ ਨਾਲ ਪ੍ਰਦੂਸ਼ਣ ਵੀ ਨਹੀਂ ਹੁੰਦਾ ਤੇ ਵਾਤਾਵਰਣ ਸਾਫ ਰਹਿੰਦਾ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਰੋਜ਼ਾਨਾ ਜੀਵਨ ਵਿੱਚ ਵੱਧ ਤੋਂ ਵੱਧ ਸਾਇਕਲ ਦੀ ਵਰਤੋਂ ਕਰਨ ਤਾਂ ਜੋ ਗੈਰ ਸੰਚਾਰੀ ਬੀਮਾਰੀਆਂ ਤੋਂ ਬਚਿਆ ਜਾ ਸਕੇ ਤੇ ਤੰਦਰੁਸਤ ਜੀਵਨ ਬਤੀਤ ਕੀਤਾ ਦਾ ਸਕੇ। 

ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿਗਲਾ ਸਮੇਤ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

 

Tags: Health , Dr. Parminder Kaur , Civil Surgeon Sangrur , Sangrur , World Bicycle Day , Bicycle Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD