Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਿਹਤ ਪੱਖੋਂ ਤੰਦਰੁਸਤ ਰਹਿਣ ਲਈ ਸਾਈਕਲਿੰਗ ਸਮੇਤ ਸੈਰ, ਯੋਗਾ ਮਨੁੱਖੀ ਸਿਹਤ ਲਈ ਚੰਗਾ ਉਪਰਾਲਾ

ਸਿਹਤ ਵਿਭਾਗ ਵੱਲੋਂ ਸਾਇਕਲ ਫਾਰ ਹੈਲਥ ਵਿਸੇ ਤਹਿਤ ਸਾਈਕਲ ਰੈਲੀ ਕੱਢੀ

Health, Dr. Ranjit Singh, Mansa, World Bicycle Day, Bicycle Day

Web Admin

Web Admin

5 Dariya News

ਮਾਨਸਾ , 03 Jun 2023

Last updated on: Jun 03, 2023, 00:00 IST

ਸਿਹਤ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਾਇਕਲ ਫਾਰ ਹੈਲਥ ਵਿਸ਼ੇ ਤਹਿਤ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਸਾਇਕਲ ਰੈਲੀ ਜੱਚਾ ਬੱਚਾ ਹਸਪਤਾਲ ਮਾਨਸਾ ਤੋਂ ਸ਼ਹਿਰ ਦੇ ਰੇਲਵੇ ਸਟੇਸ਼ਨ ਰੋਡ, ਬਾਰਾਂ ਹੱਟਾਂ ਚੋਂਕ, ਰੇਲਵੇ ਫਾਟਕ, ਮੇਨ ਬਾਜ਼ਾਰ ਤੋਂ ਹੁੰਦੀ ਹੋਈ ਬੱਸ ਸਟੈਂਡ ਚੌਂਕ ਵਿਖੇ ਸਮਾਪਤ ਕੀਤੀ। 

ਇਸ ਰੈਲੀ ਦਾ ਮੁੱਖ ਮੰਤਵ ਲੋਕਾਂ ਨੂੰ ਸੂਗਰ, ਬੀ.ਪੀ. ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਸੀ।  ਡਾ.ਰਣਜੀਤ ਸਿੰਘ ਰਾਏ ਦੱਸਿਆ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਤਣਾਅ, ਖਾਣ ਪੀਣ ਦੇ ਬਦਲਾਅ ਅਤੇ ਜੰਕ ਫੂਡ ਦੀ ਜਿਆਦਾ ਵਰਤੋਂ ਸਦਕਾ ਬਿਮਾਰੀਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। 

ਉਨ੍ਹਾਂ ਦੱਸਿਆ ਕਿ ਬੀਮਾਰੀਆਂ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਰੋਜ਼ਾਨਾ ਸਾਈਕਲ ਚਲਾਉਣ, ਕਸਰਤ, ਸੈਰ ਅਤੇ ਯੋਗਾ ਕਰਨ ਦੀ ਜ਼ਰੂਰਤ ਹੈ  ਅਤੇ ਜੰਕ ਫੂਡ ਤੋਂ ਪ੍ਰਹੇਜ ਕਰਕੇ ਘਰ ਦਾ ਬਣਿਆ ਤਾਜਾ ਖਾਣਾ ਹੀ ਸਮੇਂ ਸਿਰ ਖਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਬੀ.ਪੀ.,ਸ਼ੂਗਰ ਅਤੇ ਹੋਰ ਬਿਮਾਰੀਆਂ ਸਬੰਧੀ ਸਮੇਂ ਸਿਰ ਚੈੱਕ ਕਰਾ ਕੇ ਲਗਾਤਾਰ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਖਾਣੀ ਚਾਹੀਦੀ ਹੈ ਤਾਂ ਕਿ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

ਬੀ.ਪੀ. ਅਤੇ ਸ਼ੂਗਰ ਦੀ ਦਵਾਈ ਸਰਕਾਰੀ ਹਸਪਤਾਲ ਅਤੇ ਉਪ ਸਿਹਤ ਕੇਂਦਰਾਂ ਵਿਚੋਂ ਬਿਲਕੁਲ ਮੁਫ਼ਤ ਮਿਲਦੀ ਹੈ। ਇਸ ਮੌਕੇ ਡਾ.ਜਨਕ ਰਾਜ ਆਈ.ਐਮ.ਏ.ਦੇ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ  ਕਿਹਾ ਕਿ ਤਣਾਅ ਮੁਕਤ ਜ਼ਿੰਦਗੀ ਜਿਊਣ ਲਈ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ  ਸੰਤੁਲਿਤ ਖ਼ੁਰਾਕ ਖਾਣੀ ਚਾਹੀਦੀ ਹੈ। ਜ਼ਿਆਦਾ ਮਠਿਆਈ, ਚਿਕਨਾਈ ਅਤੇ ਨਮਕ ਵਾਲੇ ਪਦਾਰਥਾਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਇਸ ਮੋਕੇ ਸ਼ਹਿਰ ਦੇ ਸਵੈ ਸੇਵੀ ਸੰਸ਼ਥਾਵਾਂ ਦੇ ਨੁਮਾਇੰਦੇ ਕ੍ਰਿਸਨ ਕੁਮਾਰ ਗਰਗ, ਸੰਜੀਵ ਕੁਮਾਰ ਗਰਗ ,ਰਾਧੇ ਸਿਆਮ, ਰਮਨ ਗੁਪਤਾ, ਟੋਨੀ ਸਰਮਾ, ਬਲਵੀਰ ਸਿੰਘ ਅਗਰੋਇਆ, ਜਗਤਾਰ ਗਰਗ, ਅਵਤਾਰ ਸਿੰਘ ਜਿਲਾ ਪ੍ਰੋਗਰਾਮ ਮੇਨੈਜਰ,  ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਕ੍ਰਿਸ਼ਨ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ, ਸ਼ੰਤੋਸ ਭਾਰਤੀ ਐਪੀਡਿਮੈਲੋਜਿਸਟ, ਕੇਵਲ ਸਿੰਘ ਬਲਾਕ ਸਿਹਤ ਸਿੱਖਿਆਕਾਰ,ਜਸਵੀਰ ਸਿੰਘ ਐਸ.ਆਈ., ਮਨਦੀਪ ਕੋਰ ਅਤੇ ਸੁਮਨਦੀਪ ਕੋਰ ਸੀ.ਐਚ.ਓ.’ਰਾਕੇਸ਼ ਕੁਮਾਰ ਤੋ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Dr. Ranjit Singh , Mansa , World Bicycle Day , Bicycle Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD