Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਵਿੱਚ ਨਵਾਂ ਉਦਯੋਗ ਸਥਾਪਤ ਲਈ ਰਾਈਟ ਟੂ ਬਿਜਨਸ ਐਕਟ ਅਧੀਨ ਤੈਅ ਸਮਾਂ ਸੀਮਾ ਵਿੱਚ ਮਿਲਦੀ ਹੈ ਪ੍ਰਵਾਨਗੀ

ਡਿਪਟੀ ਕਮਿਸ਼ਨਰ ਮੋਗਾ ਨੇ ਸਰਟੀਫ਼ਿਕੇਟ ਆਨ ਇਨਪ੍ਰਿੰਸੀਪਲ ਅਪਰੂਵਲ ਕੀਤਾ ਜਾਰੀ

DC Moga, Kulwant Singh, Deputy Commissioner Moga, Moga, Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਮੋਗਾ , 03 Jun 2023

Last updated on: Jun 03, 2023, 00:00 IST

ਪੰਜਾਬ ਸਰਕਾਰ ਵੱਲੋਂ ਰਾਈਟ ਟੂ ਬਿਜਨਸ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨਾਲ ਸੂਬੇ ਵਿੱਚ ਨਵਾਂ ਉਦਯੋਗ ਸਥਾਪਤ ਕਰਨਾ ਹੁਣ ਕੋਈ ਔਖੀ ਪ੍ਰਕਿਰਿਆ ਨਹੀਂ ਰਹਿ ਗਈ ਹੈ। ਨਿਯਮਾਂ ਅਨੁਸਾਰ ਸ਼ਰਤਾਂ ਪੂਰੀਆਂ ਕਰਨ ਵਾਲੇ ਅਜਿਹੇ ਉਦਯੋਗਾਂ ਨੂੰ ਤੈਅ ਸਮਾਂ ਸੀਮਾ ਵਿੱਚ ਪ੍ਰਵਾਨਗੀ ਮਿਲਦੀ ਹੈ। 

ਇਸੇ ਕਵਾਇਦ ਤਹਿਤ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੈਸ: ਕੈਪੀਟਲ ਹਸਪਤਾਲ, ਤਲਵੰਡੀ ਭੰਗੇਰੀਆਂ ਨੂੰ ਹਸਪਤਾਲ ਖੋਲ੍ਹਣ ਲਈ ਨਿਰਧਾਰਤ ਸਮੇਂ ਵਿੱਚ ਸਰਟੀਫ਼ਿਕੇਟ ਆਨ ਇਨਪ੍ਰਿੰਸੀਪਲ ਅਪਰੂਵਲ ਜਾਰੀ ਕੀਤਾ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਦਯੋਗ ਦੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋ ਰਾਈਟ ਟੂ ਬਿਜਨਸ ਐਕਟ-2020 ਅਧੀਨ ਬਿਲਡਿੰਗ ਪਲਾਨ, ਫਰੇਡ ਲਾਈਸੈਸ, ਸੀ.ਐਲ.ਯੂ.ਫਾਈਰ ਐਨ.ਓ.ਸੀ.ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਵਲੋ ਬਿਲਡਿੰਗ ਪਲਾਨ ਅਪਰੂਵ ਅਤੇ ਸ਼ੌਪ ਐਕਟ ਰਜਿਸਟ੍ਰੇਸ਼ਨ ਕਰਨ ਸਬੰਧੀ ਉਕਤ ਐਕਟ ਅਧੀਨ ਜਿਲ੍ਹਾ ਮੋਗਾ ਵਿੱਚ 08 ਅਰਜੀਆਂ ਪ੍ਰਾਪਤ ਹੋਈਆਂ ਸਨ। 

ਮੈਸ: ਕੈਪੀਟਲ ਹਸਪਤਾਲ, ਤਲਵੰਡੀ ਭੰਗੇਰੀਆਂ ਵੱਲੋਂ ਹਸਪਤਾਲ ਖੋਲ੍ਹਣ ਲਈ ਅਤੇ 07 ਰਾਈਸ ਸ਼ੈਲਰਾਂ ਵਲੋਂ ਉਦਯੋਗ ਵਿਭਾਗ ਦੇ ਆਨਲਾਈਨ ਪੋਰਟਲ 'ਤੇ ਅਪਲਾਈ ਕੀਤਾ ਗਿਆ ਸੀ ਅਤੇ ਬਣਦੀ ਫੀਸ ਇਨਵੈਸਟ ਪੰਜਾਬ ਪੋਰਟਲ 'ਤੇ ਹੀ ਜਮ੍ਹਾਂ ਕਰਵਾਈ ਗਈ ਸੀ। ਉਹਨਾਂ ਕਿਹਾ ਕਿ ਇਸ ਐਕਟ ਦੀ ਪ੍ਰੋਵੀਜਨ ਅਨੁਸਾਰ ਇਹ ਸਾਰੀਆਂ ਐਨ.ਓ.ਸੀ.ਇੰਡਸਟਰੀਅਲ ਫੋਕਲ ਪੁਆਇੰਟ ਵਿੱਚ 03 ਦਿਨਾਂ ਦੇ ਅੰਦਰ-ਅੰਦਰ ਅਤੇ ਫੋਕਲ ਪੁਆਇੰਟ ਤੋਂ ਬਾਹਰ 15 ਦਿਨਾਂ ਦੇ ਵਿੱਚ ਦੇਣੀ ਹੁੰਦੀ ਹੈ। 

ਇਸ ਨੂੰ ਅਮਲੀ ਰੂਪ ਦਿੰਦੇ ਹੋਏ ਅੱਜ 07 ਪ੍ਰਾਪਤ ਅਰਜੀਆਂ ਨੂੰ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਗਈ। ਅਜ ਦੀ ਮੀਟਿੰਗ ਵਿੱਚ ਉਦਯੋਗ ਤੇ ਪ੍ਰਸਾਰ ਨੂੰ ਹੋਰ ਪ੍ਰੋਤਸ਼ਾਹਿਤ ਕਰਨ ਲਈ ਸ੍ਰੀਮਤੀ ਅਮਨਦੀਪ ਕੌਰ ਅਰੋੜਾ, ਐਮ.ਐਲ.ਏ. ਹਲਕਾ ਮੋਗਾ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।

ਉਹਨਾਂ ਦੱਸਿਆ ਕਿ ਮੋਗਾ ਜਿਲ੍ਹੇ ਵਿੱਚ ਕੈਪੀਟਲ ਹਸਪਤਾਲ ਲਗਾਉਣ ਵਾਲੀ ਨਿਵੇਸ਼ਕ ਫਰਮ ਨੇ 50 ਕਰੋੜ ਦੀ ਇਨਵੈਸਟਮੈਂਟ ਕਰਨੀ ਹੈ ਅਤੇ ਇਸ ਦੇ ਨਾਲ-ਨਾਲ ਲਗਭਗ 250 ਵਿਅਕਤੀਆਂ ਨੂੰ ਰੋਜਗਾਰ ਵੀ ਮੁਹਈਆ ਹੋਵੇਗਾ। ਇਸ ਤੋ ਇਲਾਵਾ 6 ਰਾਈਸ ਸੈਲਰਾਂ ਨੂੰ ਵੀ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। 

ਇਸ ਤੋਂ ਇਲਾਵਾ ਸ੍ਰ ਸੁਖਮਿੰਦਰ ਸਿੰਘ ਰੇਖੀ, ਜਨਰਲ ਮੈਨੇਜਰ,ਜਿਲ੍ਹਾ ਉਦਯੋਗ ਕੇਂਦਰ, ਮੋਗਾ ਵਲੋਂ ਨੇ ਕਿਹਾ ਕਿ ਮੋਗਾ ਜਿਲ੍ਹੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਜਾਂ ਮਿਲਣ ਵਾਲੀਆਂ ਸਹੂਲਤਾਂ ਲਈ ਜਾਣਕਾਰੀ ਲੈਣੀ ਹੋਵੇ ਤਾਂ ਦਫਤਰ ਜਨਰਲ ਮੈਨੇਜਰ,ਜਿਲ੍ਹਾ ਉਦਯੋਗ ਕੇਂਦਰ,ਫੋਕਲ ਪੁਆਇੰਟ,ਮੋਗਾ ਵਿਖੇ ਆ ਕੇ ਲਈ ਜਾ ਸਕਦੀ ਹੈ ਜਾਂ ਪੰਜਾਬ ਸਰਕਾਰ ਵਲੋ ਚਲਾਇਆ ਜਾ ਰਿਹਾ ਬਿਜਨਸ ਫਸਟ ਪੋਰਟਲ ਦੀ ਸਾਈਟ pbindustires.gov.in ਤੇ ਜਾ ਕੇ ਜਾਣਕਾਰੀ ਲਈ ਜਾ ਸਕਦੀ ਹੈ ਅਤੇ ਆਪਣੀ ਜਰੂਰਤ (ਸਰਵਿਸ ਜਾਂ ਰੰਗੂਲੇਟਰੀ) ਅਨੂਸਾਰ ਆਨ ਲਾਈਨ ਅਪਲਾਈ ਕਰ ਸਕਦੇ ਹਨ ਅਤੇ ਉਸ ਦਾ ਨਿਰਧਾਰਤ ਸਮੇ ਅੰਦਰ ਲਾਭ ਲੈ ਸਕਦੇ ਹਨ।

 

Tags: DC Moga , Kulwant Singh , Deputy Commissioner Moga , Moga , Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD