Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਹੁਣ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ ਹਰਜੋਤ ਸਿੰਘ ਬੈਂਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 03 Jun 2023

Last updated on: Jun 03, 2023, 00:00 IST

ਪੰਜਾਬ ਅਤੇ ਹਿਮਾਚਲ ਲਈ ਅਹਿਮ ਨੰਗਲ ਫਲਾਈਓਵਰ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਹਿੱਤ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਫੈਸਲਾ ਕੀਤਾ ਹੈ ਕਿ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਜਾਣਕਾਰੀ ਕਰਨ ਲਈ ਉਹ ਹਰ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ। ਪੰਜਾਬ ਰਾਜ ਦੇ ਸਕੱਤਰੇਤ ਵਿਖੇ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਇਹ ਪ੍ਰਾਜੈਕਟ ਪਹਿਲਾਂ ਹੀ ਮਿੱਥੇ ਸਮੇਂ ਤੋਂ ਬਹੁਤ ਪਿੱਛੇ ਚਲ ਰਿਹਾ ਹੈ ਜਿਸ ਕਾਰਨ ਜਿੱਥੇ ਇਸ ਰਸਤੇ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਨਿੱਤ ਔਂਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਨਾਲ ਹੀ ਨੰਗਲ ਸ਼ਹਿਰ ਦੇ ਵਪਾਰ ਨੂੰ ਵੀ ਬਹੁਤ ਸੱਟ ਵੱਜੀ ਹੈ। 

ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ, ਪੰਜਾਬ, ਉੱਤਰ ਰੇਲਵੇ ਦੇ ਅਧਿਕਾਰੀ, ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ, ਸਥਾਨਕ ਪ੍ਰਸ਼ਾਸਨ ਅਤੇ ਠੇਕੇਦਾਰ ਮੀਟਿੰਗ ਵਿੱਚ ਹਾਜ਼ਰ ਸਨ। ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੇ ਇਸ ਪ੍ਰਾਜੈਕਟ ਦੇ ਮੁਕੰਮਲ ਵਿੱਚ ਹੋ ਰਹੀ ਦੇਰੀ ਦੇ ਵੱਖ-ਵੱਖ ਕਾਰਨਾਂ ‘ਤੇ ਚਾਨਣਾ ਪਾਇਆ। ਇਸ ਪ੍ਰਾਜੈਕਟ ਦੇ ਸਮੇਂ ਤੋਂ ਪਛੜਣ ਦਾ ਸਭ ਤੋਂ ਵੱਡਾ ਕਾਰਨ ਰੇਲਵੇ ਵਿਭਾਗ ਵੱਲੋਂ ਦਿੱਤੀ ਜਾਣ ਵਾਲੀਆਂ ਪ੍ਰਵਾਨਗੀਆਂ ਅਤੇ ਇਸ ਪ੍ਰਾਜੈਕਟ ਵਿੱਚ ਵਰਤੋਂ ਹੋਣ ਵਾਲੇ ਸਮਾਨ ਦੀ ਗੁਣਵਤਾ ਸਬੰਧੀ ਪ੍ਰਵਾਨਗੀ ਦੇਣ ਵਾਲੀ ਸੰਸਥਾ ਵੱਲੋਂ ਕੀਤੀ ਜਾਣ ਵਾਲੀ ਦੇਰੀ ਹੈ।

ਸ੍ਰੀ ਬੈਂਸ ਨੇ ਇਸ ਮੌਕੇ ਰੇਲਵੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਹ ਪ੍ਰਾਜੈਕਟ ਪਹਿਲਾਂ ਹੀ ਆਪਣੇ ਮਿੱਥੇ ਸਮੇਂ ਤੋਂ ਬਹੁਤ ਪਛੜ ਗਿਆ ਹੈ ਜਿਸ ਲਈ ਹੁਣ ਉਹਨਾਂ ਨੂੰ ਨੰਗਲ ਫਲਾਈਓਵਰ ਪ੍ਰਾਜੈਕਟ ਸਬੰਧੀ ਪ੍ਰਵਾਨਗੀਆਂ ਜਲਦ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਆ ਰਹੀ ਮੁਸ਼ਕਲ ਦਾ ਹੱਲ ਹੋ ਸਕੇ। ਉਹਨਾਂ ਰੇਲਵੇ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਪ੍ਰਾਜੈਕਟ ਸਬੰਧੀ ਕੇਂਦਰ ਸਰਕਾਰ ਤੋਂ ਕੋਈ ਪ੍ਰਵਾਨਗੀ ਲੈਣ ਵਿੱਚ ਕੋਈ ਦਿੱਕਤ ਆ ਰਹੀ ਹੈ, ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਬਾਬਤ ਉਹ ਖੁਦ ਕੇਂਦਰ ਸਰਕਾਰ ਨਾਲ ਰਾਬਤਾ ਕਰ ਸਕਣ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD