Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਸਰਕਾਰ ਦੇ ਰਾਜ ’ਚ ਖਰੜ ਹਲਕਾ ਵਿਕਾਸ ਪੱਖੋਂ ਪਛੜਿਆ: ਸੁਖਵਿੰਦਰ ਸਿੰਘ ਗੋਲਡੀ

ਪੀਣ ਵਾਲੇ ਪਾਣੀ ਨੂੰ ਤਰਸੇ ਖਰੜ ਵਾਸੀ: ਸੁਖਵਿੰਦਰ ਗੋਡਲੀ

Sukhwinder Singh Goldy, BJP, Bharatiya Janata Party, BJP Punjab

Web Admin

Web Admin

5 Dariya News

ਖਰੜ , 03 Jun 2023

Last updated on: Jun 03, 2023, 00:00 IST

ਪੰਜਾਬ ਅੰਦਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਖਰੜ ਹਲਕੇ ਦੇ ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ ਅਤੇ ਖਰੜ ਹਲਕਾ ਆਪ ਸਰਕਾਰ ਦੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਪੱਖੋਂ ਕਈ ਸਾਲ ਪਛੜ ਚੁੱਕਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਸੁਖਵਿੰਦਰ ਸਿੰਘ ਗੋਲਡੀ ਨੇ ਅੱਗੇ ਦੱਸਿਆ ਕਿ ਸ਼ਹਿਰ ਅੰਦਰ ਵਾਟਰ ਸਪਲਾਈ ਦੀ ਸਮੱਸਿਆ ਸਮੇਤ ਟ੍ਰੈਫਿਕ ਦੀ ਸਮੱਸਿਆ ਲਗਾਤਾਰ ਵੱਧਦੀ ਜਾ ਰਹੀ ਹੈ ਜਦਕਿ ਨਗਰ ਕੌਂਸਲ ਖਰੜ ਨੇ ਸ਼ਹਿਰ ਅੰਦਰ ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਇਆ ਜਿਸ ਕਾਰਨ ਸ਼ਹਿਰ ਦੇ ਲੋਕ ਹੁਣ ਆਪ ਵਾਲਿਆਂ ਨੂੰ ਵੋਟਾਂ ਪਾ ਕੇ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। 

ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹਿਰ ਅੰਦਰ ਜਿਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ ਉਥੇ ਹੀ ਸ਼ਹਿਰ ਅੰਦਰ ਥਾਂ ਥਾਂ ’ਤੇ ਗੰਦਗੀ ਦੇ ਢੇਰ ਨਜ਼ਰ ਆ ਰਹੇ ਹਨ ਅਤੇ ਜਦੋਂ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਨਗਰ ਕੌਂਸਲ ਦਫ਼ਤਰ ਖਰੜ ਜਾਂਦੇ ਹਨ ਤਾਂ ਉਥੇ ਸਿਵਾਏ ਖੱਜਲ ਖੁਆਰੀ ਦੇ ਲੋਕਾਂ ਦੇ ਹੱਥ ਕੁੱਝ ਨਹੀਂ ਲੱਗਦਾ। ਗੋਲਡੀ ਨੇ ਕਿਹਾ ਕਿ ਹਲਕਾ ਖਰੜ ਤੋਂ ਆਪ ਪਾਰਟੀ ਦੀ ਵਿਧਾਇਕਾ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹਲਕੇ ਵਿਚ ਨਜ਼ਰ ਨਹੀਂ ਆ ਰਹੇ ਜਦਕਿ ਉਹ ਭਾਵੇਂ ਮੀਡੀਆ ਅੱਗੇ ਵੱਡੀਆਂ ਵੱਡੀਆਂ ਗੱਲਾਂ ਅਤੇ ਦਾਅਵੇ ਕਰਦੇ ਨਜ਼ਰ ਆਉਂਦੇ ਹਨ ਪਰ ਉਨ੍ਹਾਂ ਦਾ ਖੁਦ ਦਾ ਹਲਕਾ ਲਗਾਤਾਰ ਵਿਕਾਸ ਪੱਖੋਂ ਪਛੜ ਰਿਹਾ ਹੈ। 

ਸੁਖਵਿੰਦਰ ਸਿੰਘ ਗੋਲਡੀ ਨੇ ਅੱਗੇ ਕਿਹਾ ਕਿ ਜਿਸ ਢੰਗ ਨਾਲ ਹਲਕੀ ਬਰਸਾਤ ਹੋਣ ਤੋਂ ਬਾਅਦ ਖਰੜ ਸ਼ਹਿਰ ਅੰਦਰ ਬਰਸਾਤੀ ਪਾਣੀ ਸੜਕਾਂ ਅਤੇ ਗਲੀਆਂ ਵਿਚਕਾਰ ਖੜ ਜਾਂਦਾ ਹੈ ਉਸਨੂੰ ਦੇਖ ਕੇ ਲੋਕਾਂ ਦੇ ਮਨਾਂ ਅੰਦਰ ਡਰ ਹੈ ਕਿ ਆਉਣ ਵਾਲੇ ਮਹੀਨਿਆਂ ਵਿਚ ਜਦੋਂ ਬਰਸਾਤਾਂ ਹੋਣਗੀਆਂ ਤਾਂ ਇਹ ਬਰਸਾਤੀ ਪਾਣੀ ਉਨ੍ਹਾਂ ਦੇ ਘਰਾਂ ਅੰਦਰ ਦਾਖਲ ਨਾ ਹੋ ਜਾਵੇ। 

ਗੋਲਡੀ ਨੇ ਕਿਹਾ ਕਿ ਹਲਕਾ ਖਰੜ ਸਮੇਤ ਪੰਜਾਬ ਵਾਸੀਆਂ ਨੇ ਆਪ ਪਾਰਟੀ ਨੂੰ ਵੋਟਾਂ ਵਿਕਾਸ ਦੇ ਨਾਂਅ ’ਤੇ ਪਾਈਆਂ ਸਨ ਪਰ ਆਪ ਵਾਲੇ ਸਿਰਫ ਬਦਲਾਖੋਰੂ ਰਾਜਨੀਤੀ ਅਤੇ ਆਪਣੇ ਨਿੱਜੀ ਹਿੱਤਾਂ ਲਈ ਆਪਣੀ ਪਾਵਰ ਦਾ ਇਸਤੇਮਾਲ ਕਰ ਰਹੇ ਹਨ। ਗੋਲਡੀ ਨੇ ਅੱਗੇ ਕਿਹਾ ਕਿ ਆਉਣ ਵਾਲੀਆਂ 2024 ਦੀਆਂ ਚੋਣਾਂ ਅੰਦਰ ਪੰਜਾਬ ਦੇ ਲੋਕ ਆਪ ਵਾਲਿਆਂ ਨੂੰ ਮੂੰਹ ਨਹੀਂ ਲਗਾਉਣਗੇ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਔਜਲਾ, ਨਰਿੰਦਰ ਰਾਣਾ, ਪਵਨ ਮਨੋਚਾ ਮੰਡਲ ਪ੍ਰਧਾਨ ਸੁਭਾਸ਼ ਅਗਰਵਾਲ, ਸੁਖਬੀਰ ਰਾਣਾ, ਰਾਕੇਸ਼ ਗੁਪਤਾ, ਪ੍ਰਵੇਸ਼ ਭਾਰਤੀ, ਮੀਨੂੰ ਸ਼ਰਮਾ, ਕੁਲਵਿੰਦਰ ਕੌਰ ਅਤੇ ਰਾਮ ਗੋਪਾਲ ਹਾਜ਼ਰ ਸਨ। 

 

Tags: Sukhwinder Singh Goldy , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD