Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਸ਼ਵ ਸਾਈਕਲ ਦਿਵਸ 2023 ਮੌਕੇ ਸਾਈਕਲ ਰੈਲੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

Central University of Punjab, CUPB, Bathinda, Prof. Raghvendra P Tiwari, World Bicycle Day, Bicycle Day

Web Admin

Web Admin

5 Dariya News

ਬਠਿੰਡਾ , 03 Jun 2023

Last updated on: Jun 03, 2023, 00:00 IST

ਵਿਸ਼ਵ ਸਾਈਕਲ ਦਿਵਸ 2023 ਦੇ ਮੌਕੇ 'ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਿਕਾਲੀ ਗਈ ਸਾਈਕਲ ਰੈਲੀ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ, ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਸਮਾਗਮ ਸਾਈਕਲਿੰਗ ਅਤੇ ਸਰੀਰਕ ਗਤੀਵਿਧੀ ਨਾਲ ਜੁੜੇ ਫਾਇਦੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੱਦੇ 'ਤੇ ਦੇਸ਼ ਭਰ ਵਿੱਚ ਆਯੋਜਿਤ ਕੀਤੇ ਗਏ ਸਾਈਕਲਿੰਗ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਕਰਵਾਇਆ ਗਿਆ ਸੀ।

ਇਸ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਲਈ ਯੂਨੀਵਰਸਿਟੀ ਦੇ ਸਾਈਕਲ ਪ੍ਰੇਮੀ ਨੌਜਵਾਨ ਸ਼ਨੀਵਾਰ ਸਵੇਰੇ ਯੂਨੀਵਰਸਿਟੀ ਹੋਸਟਲ ਗੇਟ 'ਤੇ ਇਕੱਠੇ ਹੋਏ। ਸਾਈਕਲ ਰੈਲੀ ਦਾ ਉਦਘਾਟਨ ਸੀਯੂਪੀਬੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕੀਤਾ। ਉਹਨਾਂ ਨੇ ਕਿਹਾ ਕਿ ਸਾਈਕਲਿੰਗ ਇੱਕ ਕਸਰਤ ਹੈ ਜੋ ਸਾਨੂੰ ਚੁਸਤ ਰੱਖਦੀ ਹੈ ਅਤੇ ਇਹ ਇੱਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਦੀ ਹੈ।

ਪ੍ਰੋ. ਰਾਘਵੇਂਦਰ ਪੀ. ਤਿਵਾਰੀ ਨੇ ਖੁਦ ਵਿਦਿਆਰਥੀਆਂ ਨਾਲ ਸਾਈਕਲ ਰੈਲੀ ਦੀ ਅਗਵਾਈ ਕੀਤੀ। ਯੂਨੀਵਰਸਿਟੀ ਦੇ ਕੰਟਰੋਲਰ ਪ੍ਰੀਖਿਆਵਾਂ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ.  ਬੀ.ਪੀ.  ਗਰਗ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੀ ਰੈਲੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ 50 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਸਾਈਕਲ ਰੈਲੀ ਯੂਨੀਵਰਸਿਟੀ ਹੋਸਟਲ ਦੇ ਮੁੱਖ ਗੇਟ ਤੋਂ ਸ਼ੁਰੂ ਕੀਤੀ ਗਈ। ਸਾਈਕਲ ਸਵਾਰਾਂ ਨੇ ਹਰਿਆਲੀ ਨਾਲ ਘਿਰੀ ਯੂਨੀਵਰਸਿਟੀ ਦੇ ਸਮੁੱਚੇ ਸੜਕੀ ਨੈੱਟਵਰਕ ਦਾ ਚੱਕਰ ਲਾਇਆ। ਸਾਈਕਲ ਰੈਲੀ ਯੂਨੀਵਰਸਿਟੀ ਦੇ ਅਕਾਦਮਿਕ ਬਲਾਕ ਵਿਖੇ ਸਮਾਪਤ ਹੋਈ। 

ਰੈਲੀ ਦੀ ਸਮਾਪਤੀ ਉਪਰੰਤ ਸਾਰੇ ਭਾਗੀਦਾਰਾਂ ਨੂੰ ਲੱਸੀ ਵਰਤਾਈ ਗਈ। ਇਸ ਮੌਕੇ ਡਾ: ਵਿਕਾਸ ਰਾਠੀ, ਡਾ. ਪੁਸ਼ਪਿੰਦਰ ਸਿੰਘ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਰੈਲੀ ਨੇ ਭਾਗੀਦਾਰਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।

 

Tags: Central University of Punjab , CUPB , Bathinda , Prof. Raghvendra P Tiwari , World Bicycle Day , Bicycle Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD