Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਕਾਂਗਰਸ ਮੁਕਤ ਭਾਰਤ ਦੇ ਨਿਰਮਾਣ ਲਈ ਮੋਦੀ ਦਾ ਪ੍ਰਧਾਨ ਮੰਤਰੀ ਬਣਨਾ ਤੈਅ-ਇਆਲੀ

ਹਲਕਾ ਪੂਰਬੀ ਦੇ ਵਾਸੀ ਵਿਰੋਧੀਆਂ ਨੂੰ ਧੂਲ ਚਟਾ ਕੇ ਇਆਲੀ ਨੂੰ ਜਿਤਾਉਣਗੇ-ਢਿੱਲੋਂ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 20 Apr 2014

Last updated on: Apr 20, 2014, 00:00 IST

ਲੁਧਿਆਣਾ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਜੇਤੂ ਚੋਣ ਮੁਹਿੰਮ ਨੂੰ ਹੋਰ ਭਖਾਉਂਦਿਆਂ ਹਲਕਾ ਪੂਰਬੀ ਦੇ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਾਰਡ ਨੰਬਰ 9, ਗੁਰੂ ਅਰਜਨ ਦੇਵ ਨਗਰ ਵਿਖੇ ਕੌਂਸਲਰ ਬੀਬੀ ਮਨਦੀਪ ਕੌਰ ਸੰਧੂ ਅਤੇ ਸਾਬਕਾ ਕੌਂਸਲਰ ਬਲਵਿੰਦਰ ਸਿੰਘ ਸੰਧੂ ਵੱਲੋਂ, ਵਾਰਡ ਨੰਬਰ 13, ਅਰਬਨ ਇਸਟੇਟ ਵਿਖੇ ਵਾਰਡ ਪ੍ਰਧਾਨ ਸੁਰਿੰਦਰਪਾਲ ਸਿੰਘ ਰੀਟੂ ਵੱਲੋਂ, ਵਾਰਡ ਨੰਬਰ 14, ਵਿਸ਼ਕਰਮਾ ਕਲੋਨੀ ਵਿਖੇ ਫੋਕਲ ਪਵਾਇੰਟ ਭਾਜਪਾ ਮੰਡਲ ਪ੍ਰਧਾਨ ਧਰਮਿੰਦਰ ਸ਼ਰਮਾ ਵੱਲੋਂ, ਹਾਊਸਿੰਗ ਬੋਰਡ ਕਲੋਨੀ ਵਿਖੇ ਵਿਸ਼ਕਰਮਾ ਮਾਰਕੀਟ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਵੱਲੋਂ, ਵਾਰਡ ਨੰਬਰ 15, ਸੈਕਟਰ 39, ਚੰਡੀਗੜ ਰੋਡ ਵਿਖੇ ਰਵੀ ਸ਼ਰਮਾ, ਬਿਮਲ ਸ਼ਰਮਾ ਵੱਲੋਂ, ਨਿਊ ਕੀਰਤੀ ਨਗਰ, ਜਸਵੀਰ ਕੁਮਾਰ ਪੱਪੂ, ਜਗਤਾਰ ਸਿੰਘ, ਰਜੇਸ਼ ਕੁਮਾਰ ਮੰਗਾ, ਪਰਮਜੀਤ ਸਿੰਘ ਚੱਢਾ ਨੇ ਕਰਵਾਈ ਵੱਲੋਂ ਚੋਣ ਮੀਟਿੰਗਾਂ ਕਰਵਾਈਆਂ ਗਈਆਂ, ਜਿਨ੍ਹਾਂ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਸੀ ਵਿਕਾਸ ਦੇ ਮੁੱਦੇ ਨੂੰ ਲੈ ਕੇ ਤੁਹਾਡੀ ਕਚਹਿਰੀ ਵਿੱਚ ਆਏ ਹਾਂ ਅਤੇ ਭ੍ਰਿਸ਼ਟ ਕਾਂਗਰਸ ਮੁਕਤ ਭਾਰਤ ਦਾ ਨਿਰਮਾਣ ਕਰਨ ਲਈ ਮੋਦੀ ਦਾ ਪ੍ਰਧਾਨ ਮੰਤਰੀ ਬਣਨਾ ਜ਼ਰੂਰੀ ਹੈ। 

ਤੁਸੀ 30 ਅਪ੍ਰੈਲ ਨੂੰ ਚੋਣ ਨਿਸ਼ਾਨ ਤੱਕੜੀ ਵਾਲਾ ਬਟਨ ਦਬਾ ਕੇ ਸਾਨੂੰ ਕਾਮਯਾਬ ਕਰੋ ਤਾਂ ਜੋ ਕੇਂਦਰ ਵਿੱਚੋਂ ਪ੍ਰੋਜੈਕਟ ਅਤੇ ਗ੍ਰਾਂਟਾਂ ਲਿਆ ਕੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾ ਸਕੀਏ। ਇਸ ਮੌਕੇ ਗੁਰਦਿਆਲ ਸਿੰਘ, ਪ੍ਰਧਾਨ ਰਾਜ ਕੁਮਾਰ, ਪੰਜਾਬ ਯੂਥ ਕਾਂਗਰਸ ਦੇ ਜਨ. ਸਕੱਤਰ ਰਾਮ ਸ਼ੰਕਰ ਗੁਪਤਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਉਮੀਦਵਾਰ ਇਆਲੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਸ਼ਾਮਿਲ ਪਰਿਵਾਰਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਣ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਢਿੱਲੋਂ, ਮੇਅਰ ਹਰਚਰਨ ਸਿੰਘ ਗੋਹਲਵੜੀਆ, ਡਿਪਟੀ ਮੇਅਰ ਸੁਨੀਤਾ ਅਗਰਵਾਲ, ਚੇਅਰਮੈਨ ਅਮਰੀਕ ਸਿੰਘ ਆਲੀਵਾਲ, ਭਾਜਪਾ ਪੂਰਬੀ ਪ੍ਰਧਾਨ ਹਰੀਸ਼ ਟੰਡਨ, ਕੌਂਸਲਰ ਜਗਬੀਰ ਸਿੰਘ ਸੋਖੀ, ਕੌਂਸਲਰ ਸੁਖਦੇਵ ਸਿੰਘ ਗਿੱਲ ਅਤੇ ਸੰਧੂ ਨੇ ਕਿਹਾ ਕਿ ਹਲਕਾ ਪੂਰਬੀ 'ਚੋਂ ਵਿਰੋਧੀਆਂ ਨੂੰ ਧੂਲ ਚਟਾ ਕੇ ਉਮੀਦਵਾਰ ਇਆਲੀ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ। ਇਸ ਮੌਕੇ ਉਮੀਦਵਾਰ ਇਆਲੀ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ ਅਤੇ ਠਾਠਾਂ ਮਾਰਦੇ ਇਕੱਠ ਵਿੱਚ ਸਰਬਜੀਤ ਸਿੰਘ ਚੰਦੀ, ਪ੍ਰਧਾਨ ਭੁਪਿੰਦਰ ਸਿੰਘ, ਤੀਰਥ ਸਿੰਘ ਪ੍ਰਧਾਨ, ਇਕਬਾਲ ਸਿੰਘ, ਜਸਵੀਰ ਸਿੰਘ ਬਿੱਟਾ, ਜਸਵਿੰਦਰ ਸਿੰਘ ਪਾਰਸ, ਜਸਵਿੰਦਰ ਸਿੰਘ ਆਹਲੂਵਾਲੀਆ, ਵਾਰਡ ਪ੍ਰਧਾਨ ਭਰਪੂਰ ਸਿੰਘ ਅਤੇ ਦੀਪੀ, ਤਰਲੋਕ ਸਿੰਘ ਰਾਣਾ, ਹਰੀਸ਼ ਟੰਡਨ, ਅਮਨਦੀਪ ਸਿੰਘ ਸੰਧੂ, ਪ੍ਰਭਜੋਤ ਸਿੰਘ ਕਾਲੜਾ, ਗੁਰਪ੍ਰੀਤ ਸਿੰਘ ਨੰਨੂ, ਲੱਕੀ ਗਰੇਵਾਲ, ਸ਼ੰਟੀ ਧਵਨ, ਸਾਬਰ ਖਾਨ, ਜਸਪਾਲ ਸਿੰਘ, ਤੀਰਥ ਸ਼ਿੰਘ ਕਾਲਾ, ਅਜੇ ਕੁਮਾਰ, ਚੇਅਰਮੈਨ ਰਜਿੰਦਰ ਸਿੰਘ, ਭੁਪਿੰਦਰ ਸਿੰਘ ਕਾਲੜਾ, ਸਤਨਾਮ ਸਿੰਘ ਕਾਲੜਾ, ਬਾਬੂ ਰਾਮ, ਮੈਡਮ ਭਾਵਨਾ ਗੁਪਤਾ, ਜਪਨ ਕੁਮਾਰ, ਪਰਮਜੀਤ ਸਿੰਘ ਦੂਆ, ਸਾਜਨ ਗੁਪਤਾ, ਰਜਿੰਦਰ ਢੀਂਗਰਾ, ਸੁਨੀਲ ਪ੍ਰਭਾਕਰ, ਰਜਤ ਸੂਦ, ਰਾਜ ਕੁਮਾਰ ਸ਼ਰਮਾ, ਸ਼ੁਭਾਸ਼ ਚੰਦਰ ਮਿਗਲਾਨੀ, ਦਵਿੰਦਰ ਕੁਮਾਰ ਘੁੱਗਾ ਆਦਿ ਵੱਖ-ਵੱਖ ਵਾਰਡ ਵਾਸੀਆਂ ਨੇ ਉਮੀਦਵਾਰ ਇਆਲੀ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਓਨੀ ਦੇਰ ਤੱਕ ਚੈਨ ਨਾਲ ਨਹੀਂ ਬੈਠਣਗੇ ਜਿੰਨੀ ਦੇਰ ਤੱਕ ਇਆਲੀ ਦੇ ਸਿਰ ਤੇ ਐਮ.ਪੀ. ਦਾ ਤਾਜ ਨਹੀਂ ਸੱਜ ਜਾਂਦਾ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD