Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾਵੇਗਾ : ਅਜੇ ਲਿਬੜਾ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਨੇ ਪਿੰਡ ਅਜਨਾਲੀ ਵਿਖੇ ਨੌਵੇਂ ਕੁਸ਼ਤੀ ਦੰਗਲ ਵਿੱਚ ਕੀਤੀ ਸ਼ਿਰਕਤ

Ajay Singh Libra, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ/ਫ਼ਤਹਿਗੜ੍ਹ ਸਾਹਿਬ , 04 Jun 2023

Last updated on: Jun 04, 2023, 00:00 IST

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਸੂਬੇ ਦੇ ਚੋਹਤਰਫਾ ਵਿਕਾਸ ਲਈ ਸਫਲਤਾ ਨਾਲ ਅੱਗੇ ਵੱਧ ਰਹੀ ਹੈ ਉਥੇ ਹੀ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਵੀ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਹੱਸਦਾ, ਖੇਡਦਾ ਤੇ ਵਸਦਾ ਪੰਜਾਬ ਬਣਾਇਆ ਜਾ ਸਕੇ। 

ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੇ ਸਿੰਘ ਲਿਬੜਾ ਨੇ ਪਿੰਡ ਅਜਨਾਲੀ ਵਿਖੇ ਹਜ਼ਰਤ ਲੱਖ ਦਾਤਾ ਲਾਲਾ ਵਾਲਾ ਪੀਰ ਦੇ ਨੌਵੇਂ ਉਰਸ ਮੌਕੇ ਕਰਵਾਏ ਕੁਸ਼ਤੀ ਦੰਗਲ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਵਾਧਾ ਕਰਕੇ ਸਿੱਧ ਕੀਤਾ ਹੈ ਕਿ ਅਸੀਂ ਜੋ ਕਿਹਾ ਸੀ ਉਹ ਕੀਤਾ ਹੈ।

ਸ. ਲਿਬੜਾ ਨੇ ਕਿਹਾ ਕਿ ਖੇਡਾਂ ਇੱਕੋ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਿਆ ਜਾ ਸਕਦਾ ਹੈ ਅਤੇ ਸਾਡੀ ਸਰਕਾਰ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਪਿੰਡਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਸਾਡੇ ਨੌਜਵਾਨ ਮੁੜ ਤੋਂ ਖੇਡਾਂ ਨਾਲ ਜੁੜ ਸਕਣ। ਉਨ੍ਹਾ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੱਤ ਤੇ ਹਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਚੰਗਾ ਖਿਡਾਰੀ ਉਹੀ ਹੈ ਜੋ ਕਿ ਜਿੱਤ ਤੇ ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਦਾ ਹੈ। 

ਉਨ੍ਹਾਂ ਕਿਹਾ ਕਿ ਹਮੇਸ਼ਾਂ ਅਨੁਸ਼ਾਸਨ ਵਿੱਚ ਰਹਿ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕੁਸ਼ਤੀ ਦੰਗਲ ਦੇ ਜੇਤੂ ਪਹਿਲਵਾਨਾਂ ਨੂੰ ਇਨਾਮ ਵੀ ਵੰਡੇ।ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਮੈਨ ਸ਼੍ਰੀਮਤੀ ਸੁਖਵਿੰਦਰ ਕੌਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ, ਰਾਜੀਵ ਅੱਗਰਵਾਲ, ਅਵਤਾਰ ਸਿੰਘ ਅਜਨਾਲਾ,ਨਵਦੀਪ ਸਿੰਘ ਨਵੀ,ਰਾਜਵੰਤ ਸਿੰਘ ਰਾਜੂ,ਮੱਖਣ ਸਹੋਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਹਾਜਰ ਸਨ।

 

Tags: Ajay Singh Libra , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD