Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ

ਪੰਜਾਬ ਯੂਨੀਵਰਸਿਟੀ ਪਹਿਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜੇ, ਪੰਜਾਬੀ ਯੂਨੀਵਰਸਿਟੀ ਚੌਥੇ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਪੰਜਵੇਂ ਸਥਾਨ ਉਤੇ ਰਹੀ

Sport News, Khelo India University Games, Uttar Pradesh, Panjab University Chandigarh, Guru Nanak Dev University Amritsar, Guru Kashi University Damdama Sahib

Web Admin

Web Admin

5 Dariya News

ਚੰਡੀਗੜ੍ਹ , 04 Jun 2023

Last updated on: Jun 04, 2023, 00:00 IST

ਉਤਰ ਪ੍ਰਦੇਸ਼ ਵਿੱਚ ਸੰਪੰਨ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ ਰਹੀ। ਅੰਤਿਮ ਤਮਗਾ ਸੂਚੀ ਵਿੱਚ ਪਹਿਲੇ ਪੰਜ ਸਥਾਨਾਂ ਵਿੱਚ ਪੰਜਾਬ ਦੀਆਂ ਚਾਰ ਯੂਨੀਵਰਸਿਟੀਆਂ ਨੇ ਸਥਾਨ ਮੱਲਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਓਵਰ ਆਲ ਚੈਂਪੀਅਨ ਬਣੀ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਉਪ ਜੇਤੂ ਰਹੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ ਪੰਜਵਾਂ ਸਥਾਨ ਹਾਸਲ ਕੀਤਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸਾਰੇ ਜੇਤੂ ਖਿਡਾਰੀਆਂ ਤੇ ਯੂਨੀਵਰਸਿਟੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਦਾ ਸਿਹਰਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਅਤੇ ਯੂਨੀਵਰਸਿਟੀਆਂ ਦੇ ਉੱਚ ਅਧਿਕਾਰੀਆਂ ਤੇ ਖੇਡ ਵਿਭਾਗਾਂ ਸਿਰ ਬੰਨ੍ਹਿਆ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀਆਂ ਕੋਸ਼ਿਸਾਂ ਦੌਰਾਨ ਇਹ ਇਕ ਵੱਡੀ ਪੁਲਾਂਘ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵਿੱਚ ਅਥਾਹ ਸਮਰੱਥਾ ਹੈ ਬੱਸ ਸਿਰਫ ਲੋੜ ਹੈ ਉਨ੍ਹਾਂ ਦੇ ਹੁਨਰ ਨੂੰ ਪਛਾਣ ਕੇ ਤਰਾਸ਼ਣ ਦੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉੱਤਰ ਪ੍ਰਦੇਸ਼ ਵਿਖੇ ਬੀਤੀ ਸ਼ਾਮ ਸਮਾਪਤ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਤਮਗਾ ਸੂਚੀ ਵਿੱਚ ਪਹਿਲੇ ਸਥਾਨ ਉਤੇ ਆਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 26 ਸੋਨੇ, 17 ਚਾਂਦੀ ਤੇ 26 ਕਾਂਸੀ ਦੇ ਤਮਗਿਆਂ ਨਾਲ ਕੁੱਲ 69 ਤਮਗੇ ਜਿੱਤੇ।

ਇਸੇ ਤਰ੍ਹਾਂ ਦੂਜੇ ਸਥਾਨ ਉਤੇ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ 24 ਸੋਨੇ, 27 ਚਾਂਦੀ ਤੇ 17 ਕਾਂਸੀ ਦੇ ਤਮਗਿਆਂ ਨਾਲ ਕੁੱਲ 68 ਤਮਗੇ, ਚੌਥੇ ਸਥਾਨ ਉਤੇ ਆਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12 ਸੋਨੇ, 14 ਚਾਂਦੀ ਤੇ 8 ਕਾਂਸੀ ਦੇ ਤਮਗਿਆਂ ਨਾਲ ਕੁੱਲ 34 ਤਮਗੇ ਅਤੇ ਪੰਜਵੇਂ ਸਥਾਨ ਉਤੇ ਆਈ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ 9 ਸੋਨੇ, 10 ਚਾਂਦੀ ਤੇ 9 ਕਾਂਸੀ ਦੇ ਤਮਗਿਆਂ ਨਾਲ ਕੁੱਲ 28 ਤਮਗੇ ਜਿੱਤੇ।

 

Tags: Sport News , Khelo India University Games , Uttar Pradesh , Panjab University Chandigarh , Guru Nanak Dev University Amritsar , Guru Kashi University Damdama Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD