Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਆਲੀ ਦੀ ਜੇਤੂ ਲਹਿਰ ਮੂਹਰੇ ਵਿਰੋਧੀ ਰੇਤ ਵਾਂਗ ਕਿਰ ਜਾਣਗੇ-ਗੁਸਾਈਂ

ਹਲਕਾ ਕੇਂਦਰੀ ਵਾਸੀ ਇਆਲੀ ਨੂੰ ਜਿਤਾਉਣ ਲਈ ਚਟਾਨ ਵਾਂਗ ਡਟੇ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 20 Apr 2014

Last updated on: Apr 20, 2014, 00:00 IST

ਲੁਧਿਆਣਾ ਲੋਕ ਸਭਾ ਸੀਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਜੇਤੂ ਚੋਣ ਮੁਹਿੰਮ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਕੇਂਦਰੀ ਦੇ ਵਾਰਡ ਨੰਬਰ 44, ਹਰਗੋਬਿੰਦ ਨਗਰ ਵਿਖੇ ਸੰਦੀਪ ਘਈ ਅਤੇ ਸੰਨੀ ਅੰਗਰੇਜ਼ ਦੀ ਅਗਵਾਈ ਹੇਠ ਇੱਕ ਵਿਸ਼ਾਲ ਚੋਣ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸਤਪਾਲ ਗੁਸਾਈਂ ਨੇ ਕਿਹਾ ਕਿ ਉਮੀਦਵਾਰ ਇਆਲੀ ਦੀ ਜਿੱਤ ਯਕੀਨੀ ਹੈ, ਉਹਨਾਂ ਦੀ ਜੇਤੂ ਲਹਿਰ ਮੂਹਰੇ ਵਿਰੋਧੀ ਰੇਤ ਵਾਂਗ ਕਿਰ ਜਾਣਗੇ ਅਤੇ ਹਲਕਾ ਕੇਂਦਰੀ ਵਾਸੀ ਵਿਰੋਧੀ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਕਰਵਾ ਕੇ ਦਮ ਲੈਣਗੇ। ਉਮੀਦਵਾਰ ਇਆਲੀ ਨੇ ਕਿਹਾ ਕਿ ਅਸੀ ਵਿਕਾਸ ਦੇ ਮੁੱਦੇ ਨੂੰ ਲੈ ਕੇ ਤੁਹਾਡੀ ਕਚਹਿਰੀ ਵਿੱਚ ਆਏ ਹਾਂ ਅਤੇ ਜੋ ਕਿਹਾ ਸੀ ਉਹ ਕੀਤਾ ਹੈ ਅਤੇ ਜੋ ਕਹਾਂਗੇ ਉਹ ਕਰਾਂਗੇ। ਉਹਨਾਂ ਕਿਹਾ ਕਿ ਵਿਰੋਧੀ ਉਮੀਦਵਾਰਾਂ ਕੋਲ ਕੋਈ ਵੀ ਚੋਣ ਮੁੱਦਾ ਨਹੀਂ ਹੈ ਅਤੇ ਉਹ ਹਾਰੀ ਹੋਈ ਬਾਜੀ ਖੇਡਣ ਲਈ ਬੇਬੱਸ ਹਨ, ਇਸੇ ਕਰਕੇ ਬੇਤੁਕੀ ਬਿਆਨਬਾਜ਼ੀ ਅਤੇ ਕੂੜ ਪ੍ਰਚਾਰ 'ਤੇ ਉÎਤਰ ਆਏ ਹਨ। ਉਹਨਾਂ ਕਿਹਾ ਕਿ 30 ਅਪ੍ਰੈਲ ਨੂੰ ਤੱਕੜੀ ਦੇ ਚੋਣ ਨਿਸ਼ਾਨ ਵਾਲਾ ਬਟਨ ਦਬਾ ਕੇ ਸਾਨੂੰ ਕਾਮਯਾਬ ਕਰੋ ਤਾਂ ਜੋ ਲੁਧਿਆਣਾ ਸ਼ਹਿਰ ਦੇ ਮੁੱਦੇ ਸੰਸਦ ਵਿੱਚ ਉਠਾ ਸਕਾਂ। ਇਸ ਮੌਕੇ ਪ੍ਰਧਾਨ ਰਮੇਸ਼ ਬਾਂਗੜ, ਸਤੀਸ਼ ਨਾਗਰ, ਕੌਂਸਲਰ ਜਸਵੀਰ ਸਿੰਘ ਜੱਗਾ, ਵਾਰਡ ਇੰਚਾਰਜ ਨਰਿੰਦਰ ਕੌਰ ਲਾਂਬਾ, ਡੌਲੀ ਗੁਸਾਂਈਂ, ਅਮਿਤ ਗੁਸਾਂਈਂ, ਮਨਪ੍ਰੀਤ ਸਿੰਘ ਮੰਨਾ, ਦਵਿੰਦਰ ਸਿੰਘ, ਦੇਵੀ ਸਹਾਏ ਟੰਡਨ, ਮਨਪ੍ਰੀਤ ਕੌਰ ਰੰਧਾਵਾ, ਰੇਖਾ ਵਰਮਾ, ਬਲਜੀਤ ਛਤਵਾਲ, ਜਤਿੰਦਰ ਮਿੱਤਲ, ਸੋਨੀ ਅਨੇਜਾ, ਰਿੰਕਲ, ਸੰਦੀਪ, ਜਿੱਪੀ ਸ਼ਰਮਾ, ਸ਼ਰਨ ਦੂਆ, ਜਸਵੀਰ ਸਿੰਘ ਜੱਗੀ, ਸੁਨੀਤਾ ਸ਼ਰਮਾ, ਤਰਨਦੀਪ ਸਿੰਘ, ਕਿਰਪਾਲ ਸਿੰਘ ਆਦਿ ਤੋਂ ਵਾਰਡ ਵਾਸੀ ਭਾਰੀ ਗਿਣਤੀ 'ਚ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD