Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਥੀਮ "ਪਲਾਸਟਿਕ ਦੇ ਪੋਲਿਉਸ਼ਨ ਨੂੰ ਹਰਾਓ" ਵਿਸ਼ੇ ਤਹਿਤ ਮਨਾਇਆ ਗਿਆ "ਵਿਸ਼ਵ ਵਾਤਾਵਰਣ ਦਿਵਸ"

ਵਿਸ਼ਵ ਵਾਤਾਵਰਣ ਦਿਵਸ ਤੇ ਤੰਦਰੁਸਤ ਸਿਹਤ ਕੇਂਦਰ ਰਾਜਗੜ੍ਹ ਵਿਖੇ ਬੂਟੇ ਲਗਾ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਦਿੱਤਾ ਸੰਦੇਸ਼

Health, Dr. Raminder Kaur, Civil Surgeon Patiala,Patiala, World Environment Day

Web Admin

Web Admin

5 Dariya News

ਪਟਿਆਲਾ , 05 Jun 2023

Last updated on: Jun 05, 2023, 00:00 IST

ਵਾਤਾਵਰਣ ਨੂੰ ਸਾਫ਼ ਅਤੇ ਸੁੱਧ ਰੱਖਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਸ਼ੋਕਾ ਨਰਸਿੰਗ ਇੰਸਟੀਚਿਊਟ ਦੇ ਸੈਮੀਨਾਰ ਹਾਲ ਵਿੱਚ "ਪਲਾਸਟਿਕ ਦੇ ਪੋਲਿਉਸ਼ਨ ਨੂੰ ਹਰਾਓ" ਵਿਸ਼ੇ ਤਹਿਤ ਵਿਸ਼ਵ ਵਾਤਾਵਰਣ ਦਿਵਸ ਦਾ ਮਨਾਇਆ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ।ਇਸ ਮੌਕੇ ਪ੍ਰੋਗਰਾਮ ਵਿੱਚ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਸੁਮੀਤ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨਾਗਰਾ, ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਰਮਿੰਦਰ ਮਿੱਤਲ, ਜੁਆਇੰਟ ਡਾਇਰੈਕਟਰ ਉਪਾਸਨਾ ਮਿੱਤਲ, ਪ੍ਰਿੰਸੀਪਲ ਮੈਡਮ ਰੋਜ਼ੀ, ਵਾਈਸ ਪ੍ਰਿੰਸੀਪਲ ਸੰਦੀਪ ਕੌਰ, ਹੈਲਥ ਸੁਪਰਵਾਈਜ਼ਰ ਰਣ ਸਿੰਘ, ਸੰਸਥਾ ਦਾ ਫੈਕਲਟੀ ਸਟਾਫ਼ ਅਤੇ 100 ਦੇ ਕਰੀਬ ਵਿਦਿਆਰਥੀ ਵੀ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਮੈਡਮ ਰੋਜ਼ੀ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਪ੍ਰੋਗਰਾਮ ਬਾਰੇ ਸੰਖੇਪ ਵਿੱਚ ਦੱਸਿਆ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਸ ਵਾਰ ਮਿਸ਼ਨ ਲਾਈਫ਼ ਤਹਿਤ ਵਾਤਾਵਰਣ ਨੂੰ ਸਾਫ਼ ਅਤੇ ਸੁੱਧ ਰੱਖਣ ਲਈ ਆਪਣੇ ਜੀਵਨ ਦੀਆਂ ਆਦਤਾਂ  ਨੂੰ ਬਦਲਣ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨਤਾਕਾਰੀ ਊਰਜਾ ਦੇ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿਚ ਵੱਡਾ ਯੋਗਦਾਨ ਪਾ ਸਕਦੇ ਹਾਂ। 

ਉਹਨਾਂ ਕਿਹਾ ਕਿ ਸਾਡੇ ਆਲ਼ੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ, ਇਲਾਕਿਆਂ ਵਿਚ ਸਫ਼ਾਈ ਦੀਆਂ ਗਤੀਵਿਧੀਆਂ, ਪਾਣੀ ਦੀ ਬਰਬਾਦੀ ਤੋਂ ਬਚਣ, ਘੱਟ ਊਰਜਾ ਖ਼ਰਚ ਕਰਨ ਵਾਲੇ ਉਪਕਰਣਾਂ ਅਤੇ ਨਵਿਆਉਣ ਯੋਗ ਊਰਜਾ ਦੇ ਸਰੋਤਾਂ ਦੀ ਵਰਤੋਂ ਕਰਕੇ ਸਾਡੇ ਆਲ਼ੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਨਵਾਂ ਬਣਾਇਆ ਜਾ ਸਕਦਾ ਹੈ।

 ਡਾ: ਸੁਮੀਤ ਸਿੰਘ, ਜ਼ਿਲ੍ਹਾ ਐਪੀਡੈਮੋਲੋਜਿਸਟ ਨੇ ਕਿਹਾ ਕਿ ਇਸ ਵਾਰ ਦੇ ਮਿਸ਼ਨ ਲਾਈਫ਼ ਤਹਿਤ ਪਲਾਸਟਿਕ ਦੇ ਪੋਲੀਉਸ਼ਨ ਨੂੰ ਖਤਮ ਕਰਨਾ ਲਈ ਤਿੰਨ ਆਰ ਦਾ ਮਤਲਬ ਪਲਾਸਟਿਕ ਦੀ ਰੀਸਾਈਕਲ, ਰੀਯੂਜ ਤੇ ਰਡਿਉਜ ਜੋ ਕਿ ਪਲਾਸਟਿਕ ਵੈਸਟ ਲਈ ਤਿੰਨੋਂ ਮੰਤਰ ਜ਼ਰੂਰੀ ਹਨ, ਵੱਲ ਜ਼ਰੂਰ ਧਿਆਨ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਲੋੜ ਅਨੁਸਾਰ ਕੀਤੀ ਜਾਵੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਇਆ ਜਾਵੇ। 

ਉਹਨਾਂ ਕਿਹਾ ਕਿ ਗਲੋਬਲ ਵਾਰਮਿੰਗ ਕਾਰਨ ਮੌਸਮ ਵਿੱਚ ਤਬਦੀਲੀਆਂ ਹੁਣ ਵਧੇਰੇ ਦਿਖਾਈ ਦੇ ਰਹੀਆਂ ਹਨ, ਜਿਸ ਨਾਲ ਮੌਸਮ ਵਿੱਚ ਅਚਾਨਕ ਤਬਦੀਲੀਆਂ ਆ ਰਹੀਆਂ ਹਨ। ਜੋ ਫ਼ਸਲਾਂ ਅਤੇ ਖਾਣ ਪੀਣ ਦੇ ਉਤਪਾਦਨ ਨੂੰ ਗੰਭੀਰਤਾ ਨਾਲ ਰੁਕਾਵਟ ਪਾ ਸਕਦੀਆਂ ਹਨ, ਜੋ ਅਸਿੱਧੇ ਤੌਰ ‘ਤੇ ਲੋਕਾਂ ਦੀ ਸਿਹਤ ਸਥਿਤੀ ਨੂੰ ਪ੍ਰਭਾਵਿਤ ਕਰਦੀਆਂ ਹਨ। 

ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲਾ, ਦੂਜਾ, ਤੀਸਰਾ ਇਨਾਮ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੰਦੇਸ਼ ਦਿੰਦਾ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ ਅਤੇ ਵਾਤਾਵਰਣ ਨੁਮਾ ਸਾਫ਼ ਸੁਥਰਾ ਰੱਖਣ ਦਾ ਪ੍ਰਣ ਵੀ ਲਿਆ ਗਿਆ।

ਇਸ ਉਪਰੰਤ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਹਨਾਂ ਦੀ ਦੇਖਭਾਲ ਦਾ ਕਰਨ ਦਾ ਸੁਨੇਹਾ ਦੇਣ ਲਈ ਹੈਲਥ ਐਂਡ ਵੈਲਨੈਂਸ ਸੈਂਟਰ ਰਾਜਗੜ੍ਹ ਵਿਖੇ ਬੂਟੇ ਵ ਲਗਾਏ ਗਏ।

 

Tags: Health , Dr. Raminder Kaur , Civil Surgeon Patiala , Patiala , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD