Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ

Gatka, Gatka Association Rupnagar, Rupnagar, Ropar

Web Admin

Web Admin

5 Dariya News

ਰੂਪਨਗਰ , 05 Jun 2023

Last updated on: Jun 05, 2023, 00:00 IST

ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਰੋਪੜ ਵਿਖੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵੱਖ-ਵੱਖ ਉਮਰ ਵਰਗ ਦੇ ਲੜਕੇ ਤੇ ਲੜਕੀਆਂ ਦੇ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ 200 ਦੇ ਲਗਭਗ ਗੱਤਕੇਬਾਜਾ਼ ਨੇ ਭਾਗ ਲਿਆ। 

14 ਸਾਲ ਉਮਰ ਵਰਗ ਵਿੱਚ ਕੁੜੀਆਂ ਦੀ ਸਿੰਗਲ ਸੋਟੀ ਟੀਮ ਈਵੈਂਟ ਵਿਚ ਘਨੌਲੀ ਦੀ ਟੀਮ ਨੇ ਪਹਿਲਾ ਸਥਾਨ, ਚਮਕੌਰ ਸਾਹਿਬ ਟੀਮ ਨੇ ਦੂਜਾ ਸਥਾਨ, ਵਿਅਕਤੀ ਗਤ ਮੁਕਾਬਲੇ ਵਿਚ ਅੰਮ੍ਰਿਤ ਕੌਰ ਨੇ ਪਹਿਲਾ ਸਥਾਨ, ਲੜਕਿਆਂ ਵਿਚੋਂ ਮੋਰਿੰਡਾ ਟੀਮ ਪਹਿਲਾਂ ਸਥਾਨ, ਘਨੌਲੀ ਟੀਮ ਨੇ ਦੂਜਾ ਸਥਾਨ, ਵਿਅਕਤੀ ਗਤ ਸਿੰਗਲ ਸੋਟੀ ਮੁਕਾਬਲੇ ਵਿਚ ਜਸ਼ਨਜੋਤ ਸਿੰਘ ਨੇ ਪਹਿਲਾ ਸਥਾਨ,ਫਰੀ ਸੋਟੀ ਵਿੱਚ ਗੁਰਕੀਰਤ ਸਿੰਘ ਨੇ ਪਹਿਲਾ ਸਥਾਨ,ਫਰੀ ਸੋਟੀ ਟੀਮ ਈਵੈਂਟ ਵਿਚ ਮੋਰਿੰਡਾ ਟੀਮ ਨੇ ਪਹਿਲਾ ਸਥਾਨ,17 ਸਾਲਾ ਉਮਰ ਵਰਗ ਵਿੱਚ ਲੜਕੀਆਂ ਦੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਹਰਪ੍ਰੀਤ ਕੌਰ ਨੇ ਪਹਿਲਾ,ਮਨਕੀਰਤ ਕੌਰ ਨੇ ਦੂਜਾ ਸਥਾਨ, ਟੀਮ ਈਵੈਂਟ ਵਿਚ ਲੋਦੀਮਾਜਰਾ ਟੀਮ ਨੇ ਪਹਿਲਾ ਸਥਾਨ,ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਇਸ਼ਪ੍ਰੀਤ ਕੌਰ ਨੇ ਪਹਿਲਾ, ਟੀਮ ਈਵੈਂਟ ਵਿਚ ਅਕਾਲ ਅਕੈਡਮੀ ਨੇ ਪਹਿਲਾ ਸਥਾਨ, ਟੀਮ ਈਵੈਂਟ ਵਿਚ ਲੜਕਿਆਂ ਦੀ ਰੋਪੜ ਟੀਮ ਨੇ ਪਹਿਲਾ ਵਿਅਕਤੀ ਗਤ ਵਿਚ ਸੂਰਿਆ ਨੇ ਪਹਿਲਾ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਗੁਰਜੋਤ ਸਿੰਘ ਨੇ ਪਹਿਲਾ ਸਥਾਨ, ਟੀਮ ਈਵੈਂਟ ਵਿਚ ਮੋਰਿੰਡਾ ਟੀਮ ਨੇ ਪਹਿਲਾ, ਖੁਆਸਪੁਰਾ ਨੇ ਦੂਜਾ ਤੇ ਲੋਦੀਮਾਜਰਾ ਨੇ ਤੀਜਾ ਸਥਾਨ,19 ਸਾਲਾ ਉਮਰ ਵਰਗ ਦੇ ਫਰੀ ਸੋਟੀ ਟੀਮ ਈਵੈਂਟ ਵਿਚ ਭਰਤਗੜ ਨੇ ਪਹਿਲਾ ਸਥਾਨ,22 ਸਾਲਾਂ ਉਮਰ ਵਰਗ ਦੇ ਲੜਕਿਆਂ ਦੇ ਸਿੰਗਲ ਸੋਟੀ ਟੀਮ ਈਵੈਂਟ ਵਿਚ ਮੋਰਿੰਡਾ ਟੀਮ ਨੇ ਪਹਿਲਾ ਸਥਾਨ, ਵਿਅਕਤੀਗਤ ਮੁਕਾਬਲੇ ਵਿਚ ਜਸਕਰਨ ਸਿੰਘ ਨੇ ਪਹਿਲਾ ਸਥਾਨ,25ਸਾਲਾ ਉਮਰ ਵਰਗ ਦੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿਚ ਸਾਗਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। 

 ਮੁਕਾਬਲਿਆਂ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਐਨ.ਜੀ.ਏ.ਆਈ. ਕੋਚ ਹਰਵਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਸਹੁੰ ਚੁਕਾਈ ਗਈ ਕਿ ਉਹ ਗੱਤਕਾ ਖੇਡ ਨੂੰ ਪੂਰੀ ਇਮਾਨਦਾਰੀ ਤੇ ਖੇਡ ਭਾਵਨਾ ਨਾਲ ਖੇਡਣਗੇ।  ਉਪਰੰਤ ਐਸ ਜੀ ਪੀ ਸੀ ਮੈਂਬਰ ਸ ਪਰਮਜੀਤ ਸਿੰਘ ਲੱਖੇਵਾਲ ਜੀ ਤੇ ਮੈਨੇਜਰ ਸ ਜਸਵੀਰ ਸਿੰਘ ਜੀ ਨੇ ਖੇਡ ਮੁਕਾਬਲੇ ਸ਼ੁਰੂ ਕਰਨ ਲਈ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। 

ਮੁਕਾਬਲਿਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਐਨ.ਜੀ.ਏ.ਆਈ. ਚੀਫ਼  ਕੋਚ ਹਰਵਿੰਦਰ ਸਿੰਘ ਆਪਣੀ ਪੂਰੀ ਟੀਮ ਜਿਸ ਵਿੱਚ ਸ਼ੈਰੀ ਸਿੰਘ ਭਾਂਬਰੀ, ਹਰਸਿਮਰਨ ਸਿੰਘ, ਜਸ਼ਨਦੀਪ ਸਿੰਘ ਹਵੇਲੀ, ਅਨਮੋਲ ਪ੍ਰੀਤ ਕੌਰ ਤੇ ਗੁਰਨਾਮ ਸਿੰਘ ਆਦਿ ਸਮੇਤ ਪਹੁੰਚੇ ਹੋਏ ਸਨ।  ਮੁੱਖ ਮਹਿਮਾਨ ਐਸ ਜੀ ਪੀ ਸੀ ਮੈਂਬਰ ਸ ਪਰਮਜੀਤ ਸਿੰਘ ਲੱਖੇਵਾਲ ਜੀ ਤੇ ਵਿਸ਼ੇਸ਼ ਮਹਿਮਾਨ  ਸਾਬਕਾ ਬਲਾਕ ਸੰਮਤੀ ਚੇਅਰਮੈਨ ਸ ਨਰਿੰਦਰ ਸਿੰਘ ਮਾਵੀ ਜੀ ਨੇ ਜੇਤੂਆਂ ਨੂੰ ਸਰਟੀਫਿਕੇਟ ਤੇ ਤਗਮੇ ਨਾਲ ਸਨਮਾਨਿਤ ਕੀਤਾ।

 ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਦੀ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਲਈ ਕੀਤੇ ਪਾਣੀ,ਚਾਹ ਪਕੌੜੇ ਤੇ ਲੰਗਰ ਦੇ ਸ਼ਾਨਦਾਰ ਪ੍ਰਬੰਧਾਂ ਲਈ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਸਮੁੱਚੀ ਟੀਮ ਵਲੋਂ ਧੰਨਵਾਦ ਕੀਤਾ ਗਿਆ।  ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਐਸ ਜੀ ਪੀ ਸੀ ਮੈਂਬਰ ਸ ਪਰਮਜੀਤ ਸਿੰਘ ਲੱਖੇਵਾਲ, ਨਰਿੰਦਰ ਸਿੰਘ ਮਾਵੀ,ਰੋੜਮਾਜਰਾ ਦੇ ਸਰਪੰਚ, ਆਰ ਟੀਵੀ ਤੋਂ ਬੱਗਾ ਜੀ, ਜਗਦੀਪ ਸਿੰਘ ਥਲੀ, ਸਵਰਨਜੀਤ ਸਿੰਘ ਬਹਾਦਰ ਪੁਰ, ਸਾਰੇ ਰੈਫਰੀ ਸਾਹਿਬਾਨਾਂ ਮੈਨੇਜਰ ਸ ਜਸਵੀਰ ਸਿੰਘ ਜੀ, ਮੋਹਨ ਸਿੰਘ ਡਾਂਗੀ ਆਦਿ ਨੂੰ ਸਨਮਾਨਿਤ ਕੀਤਾ ਗਿਆ। 

ਇਨ੍ਹਾਂ ਮੁਕਾਬਲਿਆਂ ਲਈ ਦਿੱਤੇ ਗਏ ਵਿਸ਼ੇਸ਼ ਸਹਿਯੋਗ ਲਈ  ਸ. ਬਘੇਲ ਸਿੰਘ ਜੀ ਦਾ ਐਸੋਸੀਏਸ਼ਨ ਵੱਲੋਂ ਧੰਨਵਾਦ ਕੀਤਾ ਜਾਂਦਾ ਹੈ।ਇਸ ਮੌਕੇ ਤੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਸਮੁੱਚੀ ਟੀਮ ਤੋਂ ਇਲਾਵਾ ਗੱਤਕਾ ਖਿਡਾਰੀਆਂ ਨਾਲ ਆਏ ਹੋਏ ਮਾਤਾ ਪਿਤਾ, ਕੁਲਦੀਪ ਸਿੰਘ ਭਾਗੋਵਾਲ, ਸੂਬੇਦਾਰ ਅਵਤਾਰ ਸਿੰਘ, ਕਰਮਜੀਤ ਸਿੰਘ ਘਨੌਲੀ, ਕੋਆਰਡੀਨੇਟਰ ਬੀਬੀ ਜਸਵਿੰਦਰ ਕੌਰ, ਅੰਮ੍ਰਿਤ ਪਾਲ ਸਿੰਘ ਭਰਤਗੜ੍ਹ, ਮਹਾਂ ਸਿੰਘ ਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜਰ ਸਨ।

 

Tags: Gatka , Gatka Association Rupnagar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD