Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਲਕਾ ਜੰਡਿਆਲਾ ਗੁਰੂ ਦੀਆਂ ਕਈ ਪੰਚਾਇਤਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਰੰਗਲਾ ਪੰਜਾਬ ਬਨਾਉਣ ਲਈ ਲੋਕਾਂ ਦਾ ਮਿਲ ਰਿਹਾ ਸਾਥ - ਈ ਟੀ ਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 05 Jun 2023

Last updated on: Jun 05, 2023, 00:00 IST

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ਵਿਚ ਕੀਤੀਆਂ ਇਨਕਲਾਬੀ ਤਬਦੀਲੀਆਂ ਦਾ ਹਵਾਲਾ ਦਿੰਦੇ ਕਿਹਾ ਕਿ ਉਕਤ ਦੋਵੇਂ ਮਹੱਤਵਪੂਰਨ ਖੇਤਰ ਲੰਮੇ ਸਮੇਂ ਤੋਂ ਜਾਣਬੁੱਝ ਕੇ ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਹੋਏ ਸਨ, ਜਿੰਨਾ ਨੂੰ ਤਰਜੀਹ ਦੇਣ ਨਾਲ ਪੰਜਾਬੀਆਂ ਵਿਚ ਮੁੜ ਆਸ ਦੀ ਕਿਰਨ ਜਾਗੀ ਹੈ। ਉਨਾਂ ਕਿਹਾ ਕਿ ਸਿੱਖਿਆ ਖੇਤਰ ਵਿਚ ਭਰਤੀਆਂ, ਸਕੂਲਾਂ ਦੀ ਕਾਇਆ ਕਲਪ, ਸਕੂਲ ਆਫ ਐਮੀਨੈਂਸ ਦੀ ਸਥਾਪਤੀ ਆਦਿ ਅਜਿਹੇ ਕਦਮ ਹਨ, ਜਿਸ ਨਾਲ ਹਰੇਕ ਵਰਗ ਦੇ ਬੱਚੇ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣਗੇ। ਉਨਾਂ ਕਿਹਾ ਕਿ ਇਸੇ ਤਰਾਂ ਸਿਹਤ ਸਹੂਲਤਾਂ ਲਈ ਹਰੇਕ ਇਲਾਕੇ ਵਿਚ ਮੁਹੱਲਾ ਕਲੀਨਿਕ ਬਨਾਉਣ ਦੀ ਕੀਤੀ ਸ਼ੁਰੂਆਤ ਨੇ ਇਲਾਜ ਹਰੇਕ ਲੋੜਵੰਦ ਤੱਕ ਮੁਫ਼ਤ ਦੇਣਾ ਸ਼ੁਰੂ ਕਰ ਦਿੱਤਾ ਹੈ। 

ਉਨਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਦਾ ਮੁਹਾਣ ਤਾਂ ਆਮ ਆਦਮੀ ਪਾਰਟੀ ਵੱਲ ਸੀ, ਪਰ ਇਸ ਵੱਡੀ ਸ਼ੁਰੂਆਤ ਸਦਕਾ ਹੁਣ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਪਿੰਡ ਤੇ ਸ਼ਹਿਰ ਪੱਧਰ ਦੇ ਨੇਤਾ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਨਾਂ ਕਿਹਾ ਕਿ ਇਸ ਤਰਾਂ ਲੋਕਾਂ ਦਾ ਮਿਲ ਰਿਹਾ ਸਾਥ ਸਾਡੇ ਲਈ ਉਤਸ਼ਾਹ ਦਾ ਵੱਡਾ ਸਰੋਤ ਬਣਦਾ ਹੈ ਅਤੇ ਸਾਡੇ ਕੰਮ ਦੀ ਰਫਤਾਰ ਹੋਰ ਤੇਜ਼ ਹੋ ਰਹੀ ਹੈ।

ਅੱਜ ਆਪਣੇ ਹਲਕੇ ਦੇ ਪਿੰਡ ਮਿਹੋਕਾ ਵਿਖੇ ਮੌਜੂਦਾ ਸਰਪੰਚ ਲਖਬੀਰ ਸਿੰਘ, ਜੋ ਕਿ ਆਪਣੀ ਪੰਚਾਇਤ ਦੇ ਮੈਂਬਰ ਸ. ਮੁਖਤਾਰ ਸਿੰਘ, ਸੁਖਦੇਵ ਸਿੰਘ, ਪ੍ਰਗਟ ਸਿੰਘ, ਦਲਬੀਰ ਸਿੰਘ ਤੇ ਰੇਸ਼ਮ ਸਿੰਘ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਨੂੰ ਸਨਮਾਨਿਤ ਕਰਨ ਮੌਕੇ ਸ. ਹਰਭਜਨ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਵਿਚ ਰਾਜਸੀ ਲੋਕ ਵੀ ਆਪ ਨਾਲ ਜੁੜ ਰਹੇ ਹਨ, ਜੋ ਕਿ ਪਾਰਟੀ ਦੀ ਮਜ਼ਬੂਤੀ ਲਈ ਸ਼ੁਭ ਸ਼ਗਨ ਹੈ। 

ਉਨਾਂ ਪਾਰਟੀ ਵਿਚ ਸ਼ਾਮਿਲ ਹੋਈਆਂ ਸਖਸ਼ੀਅਤਾਂ ਨੂੰ ਭਰੋਸਾ ਦਿੱਤਾ ਕਿ ਤਹਾਨੂੰ ਆਮ ਆਦਮੀ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨਾਂ ਆਸ ਪ੍ਰਗਟਾਈ ਕਿ ਲੋਕਾਂ ਦੇ ਸਾਥ ਨਾਲ ਅਸੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਦਿਨਾਂ ਦੀ ਬਹਾਲੀ ਲਈ ਦਿੱਤੇ ਹਰੇਕ ਸੱਦੇ ਨੂੰ ਕਾਮਯਾਬੀ ਨਾਲ ਲਾਗੂ ਕਰ ਸਕਾਂਗੇ। ਇਸ ਮੌਕੇ ਸਤਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਸਬਦਲ ਸਿੰਘ, ਗੁਰਦੇਵ ਸਿੰਘ, ਫਤਹਿ ਸਿੰਘ, ਅਮਰਪ੍ਰੀਤ ਸਿੰਘ, ਭੁਪਿੰਦਰ ਸੰਧੂ, ਰਵੇਲ ਸਿੰਘ, ਮਨਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ, ਗੁਰਨਾਮ ਸਿੰਘ, ਨਿਰਵੈਰ ਸਿੰਘ ਤੇ ਹੋਰ ਪਤਵੰਤੇ ਵੀ ਹਾਜਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD