Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1 ਜੁਲਾਈ ਤੋਂ ਅਜਨਾਲਾ ਹਲਕੇ ਵਿੱਚ 1 ਲੱਖ ਬੂਟੇ ਲਗਾਏ ਜਾਣਗੇ : ਕੁਲਦੀਪ ਸਿੰਘ ਧਾਲੀਵਾਲ

ਮਿੱਟੀ, ਪਾਣੀ ਅਤੇ ਹਵਾ ਨੂੰ ਬਚਾਉਣ ਦਾ ਦਿੱਤਾ ਸੱਦਾ, ਵਾਤਾਵਰਣ ਹਰਿਆਵਲ ਭਰਪੂਰ ਬਣਾਉਣ ਲਈ ਹਰ ਮਨੁੱਖ ਲਗਾਵੇ 5 ਪੌਦੇ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government,World Environment Day, Environment Day

Web Admin

Web Admin

5 Dariya News

ਅੰਮ੍ਰਿਤਸਰ , 05 Jun 2023

Last updated on: Jun 05, 2023, 00:00 IST

ਅੱਜ ਵਿਸ਼ਵ  ਵਾਤਾਪਰਣ ਦਿਵਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਸ:ਡੀ:ਐਮ ਅਜਨਾਲਾ ਕੰਪਲੈਕਸ ਵਿਖੇ ਕਰਵਾਏ ਗਏ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਅਜਨਾਲਾ ਹਲਕੇ ਦੀ ਆਬੋਹਵਾ ਨੂੰ ਬਦਲਣ ਲਈ 1 ਜੁਲਾਈ ਤੋਂ 1 ਲੱਖ ਬੂਟੇ ਲਗਾਏ ਜਾਣਗੇ।ਸ੍ਰ ਧਾਲੀਵਾਲ ਨੇ ਦੱਸਿਆ ਕਿ ਇਹ ਪੌਦੇ ਅਜਨਾਲਾ ਹਲਕੇ ਦੇ ਸਾਰੇ ਸਕੂਲਾਂ, ਹਸਪਤਾਲਾਂ, ਖੇਡ ਸਟੇਡੀਅਮਾਂ ਅਤੇ ਸੜਕਾਂ ਦੇ ਆਲੇ ਦੁਆਲੇ ਲਗਾਏ ਜਾਣਗੇ। 

ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਵੀ ਹਵਾ, ਪਾਣੀ, ਧਰਤੀ ਤੇ ਮਿੱਟੀ ਨੂੰ ਬਚਾਉਣ ਲਈ ਉਪਦੇਸ਼ ਦਿੱਤਾ ਸੀ ਪ੍ਰੰਤੂ ਅਸੀਂ ਉਨ੍ਹਾਂ ਦੇ ਉਪਦੇਸ਼ ਦੀ ਪਾਲਣਾ ਨਹੀਂ ਕੀਤੀ ਜਿਸ ਕਰਕੇ ਅਸੀਂ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਵੀ ਨਹੀਂ ਸੰਭਲੇ ਤਾਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਦੇ ਨਾਮ ਤੇ ਪ੍ਰਦੂਸ਼ਣ ਦੇ ਕੇ ਜਾਵਾਂਗੇ ਜਿਸ ਨਾਲ ਉਹ ਕਈ ਬਿਮਾਰੀਆਂ ਦੇ ਸ਼ਿਕਾਰ ਹੋਣਗੇ। 

ਉਨ੍ਹਾਂ ਦੱਸਿਆ ਕਿ ਪੰਜਾਬ ਦਾ ਜੰਗਲਾਤ ਹੇਠ ਰਕਬਾ ਨਾ ਦੇ ਬਰਾਬਰ ਹੈ ਜਿਸ ਨੂੰ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਵੀ ਪਲੀਤ ਹੋ ਰਿਹਾ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਖਤਮ ਹੋ ਰਿਹਾ ਹੈ ਜਿਸ ਨੂੰ ਬਚਾਉਣ ਲਈ ਵੱਡੇ ਹੰਭਲੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਪਰ ਇਹ ਕੰਮ ਸਾਨੂੰ ਸਾਰਿਆਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ।

ਸ੍ਰ ਧਾਲੀਵਾਲ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਵਾਤਾਵਰਣ ਨੂੰ ਸਾਫ ਰੱਖਣ ਵਿੱਚ ਅੱਗੇ ਆਈਏ ਅਤੇ ਨਿੱਕੇ -ਨਿੱਕੇ ਕੰਮ ਜਿਵੇਂ ਪਲਾਸਟਿਕ ਲਿਫਾਫੇ ਦੀ ਵਰਤੋਂ ਨਾ ਕਰਨਾ, ਪੌਦੇ ਲਗਾਉਣੇ, ਪਾਣੀ ਦੀ ਬੱਚਤ, ਆਲੇ ਦੁਆਲੇ ਦੀ ਸਫਾਈ ਰੱਖ ਕੇ ਹੀ ਵਾਤਾਵਰਣ  ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਸਹਿਯੋਗ ਪਾ ਸਕਦੇ ਹਾਂ। 

ਉਨ੍ਹਾਂ ਹਾਜਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ, ਇਸ ਨੂੰ ਅੱਗੇ ਲਗਾਉਣ ਜਿਥੇ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ ਉਥੇ ਜੀਵ ਜੰਤੂ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀਆਂ ਮੋਟਰਾਂ ਦੇ ਆਲੇ ਦੁਆਲੇ ਪੌਦੇ ਲਗਾ ਕੇ ਵਾਤਾਵਰਣ ਨੂੰ ਸਾਫ ਰੱਖਣ ਵਿੱਚ ਮਦਦ ਕਰ ਸਕਦੇ ਹਨ। ਸ੍ਰ ਧਾਲੀਵਾਲ ਵੱਲੋਂ ਅਜਨਾਲਾ ਦੇ ਐਸ:ਡੀ:ਐਮ ਕੰਪਲੈਕਸ ਵਿੱਚ ਪੌਦੇ ਵੀ ਲਗਾਏ ਗਏ।

ਇਸ ਮੌਕੇ ਐਸ:ਡੀ:ਐਮ ਅਜਨਾਲਾ ਸ੍ਰ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਮੈਡਮ ਰੋਬਿਨਜੀਤ ਕੌਰ, ਸ੍ਰ ਮਨਜਿੰਦਰ ਸਿੰਘ ਮੱਤੇਨੰਗਲ, ਐਸ:ਡੀ:ਓ ਰਾਜਬੀਰ ਸਿੰਘ, ਜਗਵੀਰ ਸਿੰਘ ਗਿੱਲ, ਸ੍ਰ ਗੁਰਪ੍ਰੀਤ ਸਿੰਘ ਰਿਆੜ, ਨਾਹਿਬ ਤਹਿਸੀਲਦਾਰ ਰਾਜ ਪ੍ਰਿਤਪਾਲ ਸਿੰਘ, ਬੀ:ਡੀ:ਪੀ:ਓ ਸੁਖਜੀਤ Çੋਸੰਘ ਬਾਜਵਾ, ਰੇਂਜ ਅਫਸਰ ਪ੍ਰਕਾਸ਼ ਸਿੰਘ, ਮਾਰੀਕਟ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਪ੍ਰਧਾਨ ਜਸਪਾਲ ਸਿੰਘ ਢਿਲੋਂ, ਸ੍ਰ ਗੁਰਜੰਟ ਸਿੰਘ ਸੋਹੀ, ਐਡਵੋਕੇਟ ਰਾਜੀਵ ਮਦਾਨ, ਸ਼ੇਰਦੀਪ ਸਿੰਘ ਚਾਹਲ, ਪ੍ਰਧਾਨ ਦੀਪਕ ਕੁਮਾਰ ਚੈਨਪੁਰਾ, ਸਰਪੰਚ ਮਨਜਿੰਦਰ ਸਿੰਘ ਵੀ ਹਾਜਰ ਸਨ।

 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , World Environment Day , Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD