Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਆਈ ਜੀ ਗੁਰਪ੍ਰੀਤ ਭੁੱਲਰ ਦੀ ਅਗਵਾਈ ਵਿਚ ਭਗਤ ਸਿੰਘ ਚੌਂਕ ਤੋਂ ਫਲੈਗ ਮਾਰਚ ਕੱਢਿਆ

Punjab Police , Police , IG Gurpreet Singh Bhullar , Rupnagar, Rupnagar Police

Web Admin

Web Admin

5 Dariya News

ਰੂਪਨਗਰ , 05 Jun 2023

ਜ਼ਿਲ੍ਹਾ ਰੂਪਨਗਰ ਵਿਚ ਆਈ ਜੀ ਗੁਰਪ੍ਰੀਤ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਵਿਚ ਸ਼ਹਿਰ ਵਿਚ ਭਗਤ ਸਿੰਘ ਚੌਂਕ ਤੋ ਮੈਨ ਬਜ਼ਾਰ ਰੋਪੜ ਵਿਚ ਫਲੈਗ ਮਾਰਚ ਕੱਢਿਆ। ਇਸ ਮੌਕੇ ਗੱਲਬਾਤ ਕਰਦਿਆਂ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿਚ ਸੁਰੱਖਿਆ ਪ੍ਰਬੰਧ ਯਕੀਨੀ ਕਰਨ ਲਈ ਅੱਜ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਹੈ। 

ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਨਾਕੇ ਲਗਾ ਕਿ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪ ਸਭ ਵਲੋਂ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਜਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਪੁਲਸ ਅਫ਼ਸਰਾਂ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਤਨਦੇਹੀ ਨਾਲ ਦਿਨ ਰਾਤ ਡਿਊਟੀ ਨਿਭਾਈ ਜਾ ਰਹੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ  ਅਮਨ-ਸ਼ਾਂਤੀ ਨੂੰ  ਭੰਗ ਨਾ ਕਰ ਸਕੇ। 

ਅਪਰਾਧਿਕ ਪਿਛੋਕੜ ਵਾਲੇ ਅਨਸਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਉਤੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ-ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ। ਫਲੈਗ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਆਈ ਜੀ ਨੇ ਮੌਜੂਦ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਪ੍ਰਦਾਨ ਕਰਨਾ ਤੁਹਾਡੀ ਪਹਿਲੀ ਜ਼ਿੰਮੇਵਾਰੀ ਹੈ ਜਿਸ ਲਈ ਜਰੂਰੀ ਹੈ ਆਪ ਸਭ ਦਾ ਆਮ ਲੋਕਾਂ ਨਾਲ ਪੂਰੀ ਤਰਾਂ ਹਾਂ ਪੱਖੀ ਰਾਬਤਾ ਕਾਇਮ ਰੱਖਿਆ ਜਾਵੇ ਤੇ ਲੋਕਾਂ ਦੇ ਹਰ ਸ਼ਿਕਾਇਤ ਨੂੰ ਪਹਿਲ ਦੇ ਅਧਾਰ ਉਤੇ ਹੱਲ ਕੀਤਾ ਜਾਵੇ।

ਇਸ ਮੌਕੇ ਐਸ.ਪੀ ਸ ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ ਸ. ਤਰਲੋਚਨ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Punjab Police , Police , IG Gurpreet Singh Bhullar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD