Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸਮੂਹ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਲਾਏ ਜਾਣਗੇ 2.25 ਲੱਖ ਪੌਦੇ, ਗਿਣਤੀ ਤੇ ਪ੍ਰਗਤੀ ਦਾ ਆਨਲਾਈਨ ਰੱਖਿਆ ਜਾਵੇਗਾ ਰਿਕਾਰਡ : ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਪੌਦੇ ਲਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ, "ਹਰਾ-ਪੰਜਾਬ ਅਤੇ ਰੰਗਲਾ ਪੰਜਾਬ" ਮੋਬਾਈਲ ਐਪ ਦੀ ਕੀਤੀ ਜਾਰੀ

Balkar Singh, AAP, Aam Aadmi Party, Aam Aadmi Party Punjab, AAP Punjab, Isha Kalia, World Environment Day

Web Admin

Web Admin

5 Dariya News

ਚੰਡੀਗੜ੍ਹ , 05 Jun 2023

Last updated on: Jun 05, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵਰ੍ਹੇ ਸੂਬਾ ਭਰ ਵਿੱਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। 

ਇਸ ਮੁਹਿੰਮ ਦੀ ਸ਼ੁਰੂਆਤ ਜਿੱਥੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਭਾਗ ਦੇ ਮੰਤਰੀ ਸ. ਬਲਕਾਰ ਸਿੰਘ ਨੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਪੌਦੇ ਲਗਾ ਕੇ ਕੀਤੀ, ਉਥੇ "ਹਰਾ-ਪੰਜਾਬ, ਰੰਗਲਾ-ਪੰਜਾਬ" ਮੋਬਾਈਲ ਐਪ ਅਤੇ ਸ਼ਹਿਰੀ ਹਰਿਆਲੀ ਅਤੇ ਪੌਦੇ ਲਗਾਉਣ ਦੇ  ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਹਰਿਆਲੀ ਨੂੰ ਵਧਾਉਣ ਲਈ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕਰੀਬ 2.25 ਲੱਖ ਦੇਸੀ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਸਥਾਨਕ ਸਰਕਾਰਾਂ ਵਿੱਭਾਗ ਵੱਲੋਂ ਸ਼ਹਿਰ ਵਿੱਚ ਹਰਿਆਲੀ ਅਤੇ ਰੁੱਖ ਲਗਾਉਣ ਦੀ ਤਿਆਰ ਕੀਤੀ ਰਣਨੀਤੀ ਸੂਬਾ ਵਾਸੀਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਬੂਟੇ ਲਾਉਣ ਤੋਂ ਬਾਅਦ ਉਸ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ ਇਸ ਲਈ "ਹਰਾ-ਪੰਜਾਬ, ਰੰਗਲਾ-ਪੰਜਾਬ" ਮੋਬਾਈਲ ਐਪ ਰਾਹੀਂ ਸੂਬਾ ਭਰ ਵਿੱਚ ਲਾਏ ਪੌਦਿਆਂ ਦੀ ਗਿਣਤੀ ਅਤੇ ਪ੍ਰਗਤੀ ਦਾ ਆਨਲਾਈਨ ਰਿਕਾਰਡ ਰੱਖਿਆ ਜਾਵੇਗਾ।ਸ਼ਹਿਰਾਂ ਨੂੰ ਵਧੇਰੇ ਟਿਕਾਊ, ਜਲਵਾਯੂ ਅਨੁਕੂਲ ਸ਼ਹਿਰੀਕਰਨ ਅਤੇ ਵਿਕਾਸ ਪੱਖੀ ਪਹੁੰਚ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ. ਬਲਕਾਰ ਸਿੰਘ ਨੇ ਕਿਹਾ ਕਿ ਇਹ ਮੋਬਾਈਲ ਐਪਲੀਕੇਸ਼ਨ ਲਾਏ ਗਏ ਪੌਦਿਆਂ ਦੀ ਅਸਲ ਸਥਿਤੀ ਅਤੇ ਪ੍ਰਗਤੀ ਦੀ ਨਿਗਰਾਨੀ ਦੀ ਸਹੂਲਤ ਦੇਵੇਗੀ ਅਤੇ ਨਾਗਰਿਕਾਂ ਨੂੰ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰੇਗੀ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਤਾਲਮੇਲ ਨਾਲ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਵਿਭਾਗ ਨੇ ਸ਼ਹਿਰੀ ਸਥਾਨਕ ਇਕਾਈਆਂ ਲਈ ਹਰਿਆਲੀ ਕਾਰਜ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਤਿਆਰ ਕਰ ਲਏ ਹਨ।ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਉ ਸ੍ਰੀਮਤੀ ਈਸ਼ਾ ਕਾਲੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Balkar Singh , AAP , Aam Aadmi Party , Aam Aadmi Party Punjab , AAP Punjab , Isha Kalia , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD