Friday, 03 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

 

ਮਰਿਆਦਿਤ ਹੋਵੇਗਾ ਜੇਕਰ ਬਾਲ ਪਨ, ਸਹਿਜ ਸੁਖੀ ਹੋਵੇਗਾ ਫਿਰ ਜੀਵਨ

ਮੋਹਾਲੀ ਸਤਸੰਗ ਭਵਨ ਚ ਨਿਰੰਕਾਰੀ ਬਾਲ ਸਮਾਗਮ ਦਾ ਆਯੋਜਨ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਮੋਹਾਲੀ , 06 Jun 2023

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਜੀ ਦੇ ਅਸ਼ੀਰਵਾਦ ਨਾਲ ਮੋਹਾਲੀ ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਫੇਜ 6 ਵਿਚ ਨਿਰੰਕਾਰੀ ਬਾਲ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਮੋਹਾਲੀ ਫੇਜ 6, ਟੀਡੀਆਈ ਸਿਟੀ ਤੇ ਸੈਦਪੁਰ ਦੀ ਸਾਧ ਸੰਗਤ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਜਿਸ ਵਿਚ ਸਿਕਟ, ਕਵਿਤਾ, ਗੀਤਾਂ ਅਤੇ ਵਿਚਾਰਾਂ ਦੇ ਨਾਲ ਨਿਰੰਕਾਰ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਮਿਸ਼ਨ ਦਾ ਸੰਦੇਸ਼ ਦਿੱਤਾ। 

ਬੱਚਿਆਂ ਨੇ ਵਿਸ਼ਵ ਵਾਤਾਵਰਣ ਦਿਵਸ ਤੇ ਬੀਟ ਪਲਾਸਟਿਕ ਪਾਲਿਉਸ਼ਨ ਵਿਸ਼ੇ ਤੇ ਆਪਣੀ ਧਰਤੀ ਨੂੰ ਸਵਛ, ਸੁੰਦਰ ਅਤੇ ਨਿਰਮਲ ਬਣਾਏ ਰੱਖਣ ਦੇ ਨਾਲ ਜਿਆਦਾ ਤੋਂ ਜਿਆਦਾ ਬੂਟੇ ਲਗਾਉਣ ਅਤੇ ਆਪਣੀਆਂ ਨਦੀਆਂ ਨੂੰ ਸਵਛ ਰੱਖਣ ਦਾ ਸੰਦੇਸ਼ ਦਿੱਤਾ। ਸਮੁੱਚੇ ਵਿਸ਼ਵ ਦੇ ਨਾਲ ਵਾਤਾਵਰਣ ਨੂੰ ਸੋਹਣਾ ਬਣਾਉਣ ਚ ਹਰ ਨਿਰੰਕਾਰੀ ਸ਼ਰਧਾਲੂ ਵੀ ਸਤਿਗੁਰੂ ਮਾਤਾ ਜੀ ਦੇ ਆਦੇਸ਼ਾਂ ਅਨੁਸਾਰ ਸਹਿਯੋਗ ਦੇਣ ਲਈ ਖੜਾ ਹੈ।

ਇਸ ਮੌਕੇ ਤੇ ਚੰਡੀਗੜ੍ਹ ਜੋਨ ਦੇ ਜੋਨਲ ਇੰਚਾਰਜ ਸ਼੍ਰੀ ਓ ਪੀ ਨਿਰੰਕਾਰੀ ਜੀ ਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜੋ ਬੱਚੇ ਬਚਪਨ ਤੋੰ ਹੀ ਗੁਰੂ ਮਹਿਮਾ ਦੇ ਨਾਲ ਜੁੜ ਜਾਂਦੇ ਹਨ, ਉਹ ਸੰਸਕਾਰ ਯੁਕਤ, ਸੁੰਦਰ ਸਮਾਜ ਬਣਾਉਣ ਵਿਚ ਬਹੁਤ ਵੱਡਾ ਯੋਗਦਾਨ ਦਿੰਦੇ ਹਨ। ਇਸ ਤਰ੍ਹਾਂ ਦੇ ਸੰਤ ਸਮਾਗਮਾਂ ਚ ਭਾਗ ਲੈਣ ਨਾਲ ਬੱਚੇ ਅਨੁਸ਼ਾਸਨ, ਮਰਿਆਦਾ ਤੇ ਦੂਸਰੇ ਨੂੰ ਪਹਿਲ ਦੇਣ ਦੀ ਭਾਵਨਾਵਾਂ ਨੂੰ ਵੀ ਸਿੱਖਦੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਮਾਤਾ ਪਿਤਾ ਅਤੇ ਆਪਣੇ ਬਜੂਰਗਾਂ ਦੀ ਸੇਵਾ ਕਰਨਾ ਆਪਣੇ ਜੀਵਨ ਦਾ ਉਦੇਸ਼ ਬਣਾਈਏ। ਜੋ ਬੱਚੇ ਆਪਣੇ ਮਾਤਾ ਪਿਤਾ ਦੀ ਸੇਵਾ ਕਰਦੇ ਹਨ ਜਾਂ ਵੱਡਿਆਂ ਦਾ ਸਤਿਕਾਰ ਕਰਦੇ ਹਨ ਉਹ ਜੀਵਨ ਵਿੱਚ ਸਦਾ ਅੱਗੇ ਵੱਧਦੇ ਹਨ। 

ਇਸ ਮੌਕੇ ਤੇ ਮੋਹਾਲੀ ਬ੍ਰਾਂਚ ਦੀ ਸੰਯੋਜਕ ਡਾ. ਜੇ ਕੇ ਚੀਮਾ ਜੀ ਨੇ ਜੋਨਲ ਇੰਚਾਰਜ ਸ਼੍ਰੀ ਓ ਪੀ ਨਿਰੰਕਾਰੀ ਜੀ ਤੇ ਸਾਰੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਸਤਿਗੁਰੂ ਦੇ ਵਚਨਾਂ ਨੂੰ ਕੇਵਲ ਸੁਣਨਾ ਨਹੀਂ ਹੈ ਬਲਕਿ ਇਨ੍ਹਾਂ ਵਚਨਾਂ ਨੂੰ ਜੀਵਨ ਚ ਅਪਨਾਉਣਾ ਹੈ। 

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਇਹੀ ਸੰਦੇਸ਼ ਦੇ ਰਹੇ ਹਨ ਕਿ ਸਹਿਜ ਸੁਖੀ ਜੀਵਨ ਜਿਉਣ ਦੇ ਨਾਲ ਸਾਰੇ ਮਰਿਆਦਿਤ ਜੀਵਨ ਜੀਏ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD