Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਜ਼ਿਲ੍ਹਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਰੈਕਟ ਦਾ ਪਰਦਾਫਾਸ਼ ਕਰਕੇ 04 ਕਥਿਤ ਦੋਸ਼ੀ ਕੀਤੇ ਕਾਬੂ : ਜ਼ਿਲ੍ਹਾ ਪੁਲਿਸ ਮੁਖੀ

ਕਥਿਤ ਦੋਸ਼ੀਆਂ ਪਾਸੋਂ 7 ਲੱਖ ਦੀ ਡਰੱਗ ਮਨੀ ਸਮੇਤ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Jun 2023

ਜ਼ਿਲ੍ਹਾ ਪੁਲਿਸ ਨੇ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ ਜਦੋਂ ਸੀ.ਆਈ.ਏ. ਸਟਾਫ ਸਰਹਿੰਦ ਦੀ ਟੀਮ ਨੇ 07 ਲੱਖ ਰੁਪਏ ਦੀ ਡਰੱਗ ਮਨੀ ਅਤੇ ਭਾਰੀ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੀਆਂ ਸੀਸ਼ੀਆਂ ਸਮੇਤ 04 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ। 

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਐਸ.ਪੀ. (ਜਾਂਚ) ਸ਼੍ਰੀ ਰਾਕੇਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਵੱਲੋਂ ਅੰਤਰ-ਰਾਜੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ ਅਤੇ ਕਾਬੂ ਕੀਤੇ ਗਏ 04 ਕਥਿਤ ਦੋਸ਼ੀਆਂ ਪਾਸੋਂ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 330 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਈਆਂ ਹਨ। 

ਕਥਿਤ ਦੋਸ਼ੀਆਂ ਪਾਸੋਂ 07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸੀ.ਆਈ.ਏ. ਸਰਹਿੰਦ ਦੀ ਟੀਮ ਨੇ ਮੁਕੱਦਮਾ ਨੰ: 84 ਮਿਤੀ 29.05.2023 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22 ਅਧੀਨ ਕਥਿਤ ਦੋਸ਼ੀ ਨਵੀਨ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਹਰਚਰਨ ਨਗਰ ਲੁਧਿਆਣਾ ਨੂੰ 07 ਲੱਖ ਰੁਪਏ ਨਗਦ ਅਤੇ 1 ਲੱਖ 96 ਹਜ਼ਾਰ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। 

ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਹ ਕਥਿਤ ਦੋਸ਼ੀ ਯੂ.ਪੀ. ਸਟੇਟ ਦਾ ਰਹਿਣ ਵਾਲਾ ਹੈ ਜੋ ਕਿ ਕੰਮ ਕਰਨ ਲਈ ਲੁਧਿਆਣਾ ਵਿੱਚ ਆਇਆ ਸੀ ਪ੍ਰੰਤੂ ਇਸ ਨੇ ਮਜਦੂਰੀ ਛੱਡ ਦੇ ਯੂ.ਪੀ. ਤੋਂ ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪੰਜਾਬ ਨਾਲ ਸਬੰਧਤ ਨਸ਼ਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸੀਆਂ ਮੁਹੱਈਆ ਕਰਵਾਉਂਦਾ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ ਵੱਲੋਂ ਅਗਲੀ ਤਫਤੀਸ਼ ਅਮਲ ਵਿੱਚ ਲਿਆਉਂਦੇ ਹੋਏ ਕਥਿਤ ਦੋਸ਼ੀ ਨਵੀਨ ਕੁਮਾਰ ਦੀ ਪੁੱਛਗਿੱਛ ਦੇ ਆਧਾਰ ਤੇ ਕਥਿਤ ਦੋਸ਼ੀ ਤਜਿੰਦਰਪਾਲ ਉਰਫ ਬਾਵਾ ਅਤੇ ਰਜਿੰਦਰਪਾਲ ਪੁਤਰਾਨ ਬਨਵਾਰੀ ਲਾਲ ਵਾਸੀ ਮਕਾਨ ਨੰ: 132, ਮੁਹੱਲਾ ਬੇਅੰਤ ਨਗਰ, ਨੇੜੇ ਰੇਲਵੇ ਫਾਟਕ ਮੋਗਾ ਅਤੇ ਕਰਨੈਲ ਸਿੰਘ ਉਰਫ ਕੈਲੀ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਪਹਾੜਪੁਰ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ।

ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਇ ਕਥਿਤ ਦੋਸ਼ੀਆਂ ਤਜਿੰਦਰਪਾਲ ਅਤੇ ਰਜਿੰਦਰਪਾਲ ਤੋਂ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ਗਈਆਂ ਅਤੇ ਕਥਿਤ ਦੋਸ਼ੀ ਕਰਨੈਲ ਸਿੰਘ ਕੈਲੀ ਤੋਂ 1 ਲੱਖ 18 ਹਜ਼ਾਰ 200 ਗੋਲੀਆ ਅਲਪਰਾਜੇਲਮ, 95320 ਗੋਲੀਆਂ ਟਰਾਮਾਡੋਲ ਅਤੇ 330 ਨਸ਼ੀਲੀਆਂ ਸੀਸ਼ੀਆਂ ਕੋਕਲੀਨ ਵਿੰਨਸਰਕਸ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਹ ਸਾਰਾ ਨਸ਼ਾ ਨਵੀਨ ਕੁਮਾਰ ਵੱਲੋਂ ਹੀ ਮੁਹੱਈਆ ਕਰਵਾਇਆ ਗਿਆ ਸੀ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਚਾਰੇ ਕਥਿਤ ਦੋਸ਼ੀਆਂ ਤੋਂ ਕੁੱਲ 2 ਲੱਖ 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਐਲਪਰਾਜੋਲਮ ਤੇ ਟਰਾਮਾਡੋਲ ਅਤੇ 330 ਨਸ਼ੀਲੀਆਂ ਸ਼ੀਸ਼ੀਆਂ ਕੋਕਲੀਨ ਵਿੰਨਸਰਕਸ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇੱਕ ਹੋਰ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਸੁਖਦਰਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਪਹਾੜਪੁਰ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ ਨੂੰ ਮੁਕੱਦਮੇ ਵਿੱਚ ਸ਼ਾਮਲ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਪੁਲਿਸ ਪੁੱਛਗਿਛ ਵਿੱਚ ਹੋਰ ਬਰਾਮਦਗੀ ਅਤੇ ਨਸ਼ਾ ਤਸਕਰਾਂ ਦੇ ਗ੍ਰਿਫਤਾਰ ਹੋਣ ਦੀ ਉਮੀਦ ਹੈ। ਕਥਿਤ ਦੋਸ਼ੀਆਂ ਪਾਸੋਂ ਕੁੱਲ 07 ਲੱਖ ਰੁਪਏ ਡਰੱਗ ਮਨੀ,  2,34,220 ਨਸ਼ੀਲੀਆਂ ਗੋਲੀਆਂ ਐਲਪਰਾਜੋਲਮ ਤੇ ਟਰਾਮਾਡੋਲ,  330 ਨਸ਼ੀਲੀਆ ਸ਼ੀਸ਼ੀਆਂ ਕੋਕਲੀਨ ਵਿੰਨਸਰਕਸ ਅਤੇ ਇੱਕ ਸਵਿਫਟ ਕਾਰ PB04L-0068 ਬਰਾਮਦ ਹੋਈ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD