Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਾ ਪੁਲਿਸ ਹਰ ਮੁਕੱਦਮੇ ਦੀ ਤਫਤੀਸ਼ ਪਾਰਦਰਸ਼ੀ ਢੰਗ ਨਾਲ ਕਰਨ ਲਈ ਵਚਨਬੱਧ-ਐਸ.ਐਸ.ਪੀ.

ਪਰਮਿੰਦਰ ਸਿੰਘ ਉਰਫ ਝੋਟਾ ਖਿਲਾਫ ਮੁਕੱਦਮੇ ਵਿਚ ਕਿਸੇ ਦੀ ਵੀ ਭੂਮਿਕਾ ਸਾਹਮਣੇ ਆਉਣ ’ਤੇ ਤਫ਼ਤੀਸ਼ ਵਿਚ ਸ਼ਾਮਲ ਕੀਤਾ ਜਾਵੇਗਾ

Punjab Admin, Dr. Nanak Singh, SSP Mansa,  Punjab Police, Police, Mansa

Web Admin

Web Admin

5 Dariya News

ਮਾਨਸਾ , 06 Jun 2023

Last updated on: Jun 06, 2023, 00:00 IST

ਸੀਨੀਅਰ ਕਪਤਾਨ ਪੁਲਿਸ ਡਾ:ਨਾਨਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜੇਕਰ ਕੋਈ ਵੀ ਮੁਕਦੱਮਾ ਦਰਜ ਰਜਿਸਟਰ ਹੁੰਦਾ ਹੈ ਤਾਂ ਉਸਦੀ ਤਫਤੀਸ਼ ਪੂਰੇ ਪਾਰਦਰਸ਼ੀ ਢੰਗ ਨਾਲ ਜ਼ੀਰੋ ਸਹਿਨਸ਼ੀਲਤਾ (Zero Tolerance) ਤਹਿਤ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ ਥਾਣਾ ਸਦਰ ਮਾਨਸਾ ਵਿਖੇ ਬਰਬਿਆਨ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨੇੜੇ ਨਾਈਆ ਵਾਲਾ ਮੰਦਰ ਲੱਲੂਆਣਾ ਮੁਕੱਦਮਾ ਨੰਬਰ 131 ਮਿਤੀ 2-6-23 ਅ/ਧ 307,341,323,506,34 ਹਿੰ:ਦੰ: ਤਹਿਤ ਬਰਖਿਲਾਫ ਸੰਗਤਪਾਲ ਸਿੰਘ ਉਰਫ ਮੋਗੜੀ ਪੁੱਤਰ ਬਿਕਰਮਜੀਤ ਸਿੰਘ ਵਾਸੀ ਨੇੜੇ ਨਾਈਆਂ ਵਾਲਾ ਮੰਦਰ ਵਾਰਡ ਨੰਬਰ 09 ਮਾਨਸਾ, ਪਰਮਿੰਦਰ ਸਿੰਘ ਉਰਫ ਝੋਟਾ ਪੁੱਤਰ ਭੀਮ ਸਿੰਘ ਵਾਸੀ ਨੇੜੇ ਪੁਲ ਸੂਆ ਵਾਟਰ ਵਰਕਸ ਰੋਡ ਮਾਨਸਾ, ਸੰਦੀਪ ਕੁਮਾਰ ਸ਼ਰਮਾ ਉਰਫ ਸੀਪਾ ਪੁੱਤਰ ਪਵਨ ਕੁਮਾਰ ਵਾਸੀ ਨੇੜੇ ਨਾਈਆਂ ਵਾਲਾ ਮੰਦਰ ਵਾਰਡ ਨੰਬਰ 09 ਮਾਨਸਾ, ਕਾਟੋ ਹਲਵਾਈ ਪੁੱਤਰ ਸੰਜੇ ਹਲਵਾਈ ਵਾਸੀ ਮਾਨਸਾ ਦਰਜ ਰਜਿਸਟਰ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਮੁਕੱਦਮੇ ਵਿੱਚ ਪਰਮਿੰਦਰ ਸਿੰਘ ਉਰਫ ਝੋਟਾ ਪੁੱਤਰ ਭੀਮ ਸਿੰਘ ਨੂੰ 3 ਜੂਨ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਤਫਤੀਸ਼ ਦੌਰਾਨ ਪਰਮਿੰਦਰ ਸਿੰਘ ਉਰਫ ਝੋਟਾ ਪੁੱਤਰ ਭੀਮ ਸਿੰਘ ਖਿਲਾਫ ਮੁਕੱਦਮਾ ਵਿੱਚ ਪੁਖਤਾ ਸਹਾਦਤ ਨਾ ਆਉਣ ਕਰਕੇ ਉਸਨੂੰ 5 ਜੂਨ 2023 ਨੂੰ ਮੁਕੱਦਮੇ ਵਿੱਚ ਡਿਸਚਾਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਕੱਦਮੇ ਦੀ ਤਫਤੀਸ ਜਾਰੀ ਹੈ, ਜੇਕਰ ਫਿਰ ਵੀ ਕਿਸੇ ਦੀ ਮੁਕੱਦਮਾ ਵਿੱਚ ਕੋਈ ਭੂਮਿਕਾ ਆਉਦੀ ਹੈ ਤਾਂ ਉਸਨੂੰ ਦੁਬਾਰਾ ਤਫਤੀਸ਼ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਜੇਕਰ ਮੁਕੱਦਮੇ ਦੇ ਮੁਦਈ ਵੱਲੋਂ ਝੂਠਾ ਬਿਆਨ ਦੇ ਕੇ ਮੁਕੱਦਮਾ ਦਰਜ ਕਰਵਾਇਆ ਹੈ ਤਾਂ ਉਸ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਸ ਤੋ ਇਲਾਵਾ ਜੇਕਰ ਇਸ ਵਿੱਚ ਕਿਸੇ ਪੁਲਿਸ ਕਰਮਚਾਰੀ ਦੀ ਅਣਗਿਹਲੀ ਸਾਹਮਣੇ ਆਉਦੀ ਹੈ ਤਾਂ ਉਸ ਖਿਲਾਫ ਵੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Punjab Admin , Dr. Nanak Singh , SSP Mansa , Punjab Police , Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD