Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਤਹਿਤ ਕਰਵਾਈਆਂ ਗਈਆਂ ਵੱਖ ਵੱਖ ਗਤੀਵਿਧੀਆਂ

Health, Dr. Kultar Singh, Senior Medical Officer Tarantarn, Tarantarn, World Environment Day

Web Admin

Web Admin

5 Dariya News

ਤਰਨ ਤਾਰਨ , 06 Jun 2023

Last updated on: Jun 06, 2023, 00:00 IST

ਜ਼ਿਲਾ ਪ੍ਰਸ਼ਾਸਨ ਤਰਨਤਾਰਨ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਤਹਿਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। 

ਇਸ ਮੌਕੇ ਸਿਹਤ ਕੇਂਦਰ, ਸੁਰਸਿੰਘ ਵਿਖੇ ਜਿਥੇ ਬੂਟੇ ਲਗਾਏ ਗਏ, ਉਥੇ ਹੀ ਐੱਸ. ਐੱਮ. ਓ. ਵੱਲੋਂ ਸਥਾਨਕ ਦੁਕਾਨਦਾਰਾਂ ਨਾਲ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਵੱਲੋਂ ਹਸਪਤਾਲ ਵਿੱਚ ਆਏ ਮਰੀਜ਼ਾਂ ਨਾਲ ਵੀ ਸਾਫ ਸੁਥਰਾ ਵਾਤਾਵਰਣ ਪ੍ਰਤੀ ਪ੍ਰੇਰਿਆ ਗਿਆ।ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਦੁਨੀਆ ਭਰ ਦੇ ਵਿੱਚ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਹਰ ਇਕ ਨਾਗਰਿਕ ਨੂੰ ਸਾਫ ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਹੈ।

ਉਨਾਂ ਕਿਹਾ ਕਿ ਵਿਅਕਤੀ ਦੀ ਚੰਗੀ ਮਾਨਸਿਕ ਅਤੇ ਸ਼ਰੀਰਕ ਤੰਦਰੁਸਤੀ ਲਈ ਸਾਫ ਸੁਥਰਾ ਵਾਤਾਵਰਨ ਹੋਣਾ ਬਹੁਤ ਲਾਜ਼ਮੀ ਹੈ ਅਤੇ ਇਹ ਸਾਡੇ ਸਾਰਿਆ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਵਾਤਾਵਰਨ ਦੀ ਸਾਫ ਸਫਾਈ ਪ੍ਰਤੀ ਵੱਚਨਬੱਧ ਰਹੀਏ। ਉਨਾਂ ਕਿਹਾ ਕਿ ਸਾਲ 2023 ਦੀ ਵਿਸ਼ਵ ਵਾਤਾਵਰਣ ਦਿਵਸ ਦੀ ਥੀਮ “ਬੀਟ ਪਲਾਸਟਿਕ ਪਾਲਿਊਸ਼ਨ” ਹੈ ਜਿਸਦਾ ਮਤਲਬ ਪਲਾਸਟਿਕ ਰਾਹੀਂ ਵੱਧ ਰਹੇ ਪ੍ਰਦੂਸ਼ਣ ਨੂੰ ਖਤਮ ਕਰਨਾ ਹੈ। 

ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਸਾਨੂੰ ਪਲਾਸਟਿਕ ਦੇ ਸਮਾਨ ਦੀ ਵਰਤੋਂ ਬਿਲਕੁੱਲ ਨਹੀਂ ਕਰਨੀ ਚਾਹੀਦੀ ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਬਚਾਉਣ ਦੇ ਵਿੱਚ ਸਹਾਈ ਹੋ ਸਕੀਏ। ਉਨਾਂ ਕਿਹਾ ਕਿ ਪਲਾਸਟਿਕ ਨਸ਼ਟ ਹੋਣ ਵਿੱਚ ਬਹੁਤ ਸਮਾਂ ਲਗਾਉਂਦਾ ਹੈ ਅਤੇ ਇਸ ਨਾਲ ਸਾਡਾ ਵਾਤਾਵਰਣ ਬੁਰੀ ਤਰਾਂ੍ਹ ਪ੍ਰਭਾਵਿਤ ਹੁੰਦਾ ਹੈ।

ਡਾ. ਕੁਲਤਾਰ ਸਿੰਘ ਨੇ ਦੁਕਾਨਦਾਰਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਬਾਰੇ ਪ੍ਰੇਰਿਤ ਕੀਤਾ ਗਿਆ।ਬਲਾਕ ਐਜੂਕੇਟਰ, ਨਵੀਨ ਕਾਲੀਆ ਨੇ ਕਿਹਾ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਫੀਲਡ ਸਟਾਫ ਵੱਲੋਂ ਆਪਣੇ ਆਪਣੇ ਖੇਤਰਾਂ ਦੇ ਵਿੱਚ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਆਈ.ਈ.ਸੀ ਗਤੀਵਿਧੀਆਂ ਰਾਹੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਇਸ ਮੌਕੇ ਮੈਡੀਕਲ ਅਫਸਰ, ਡਾ. ਅਮਨਦੀਪ ਸਿੰਘ ਧੰਜੂ, ਮੈਡੀਕਲ ਅਫਸਰ ਸੰਦੀਪ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ, ਐਸ. ਆਈ. ਲਖਵਿੰਦਰ ਸਿੰਘ, ਗਗਨਦੀਪ ਸਿੰਘ, ਫਾਰਮੇਸੀ ਅਫਸਰ ਰਾਮ ਕੁਮਾਰ, ਕੁਲਦੀਪ ਸਿੰਘ, ਗੁਰਵੇਲ ਸਿੰਘ ਆਦਿ ਮੌਜੂਦ ਰਹੇ।

 

Tags: Health , Dr. Kultar Singh , Senior Medical Officer Tarantarn , Tarantarn , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD