Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਚੋਂ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਵਿਦਿਆਰਥੀ ਪਹਿਲਾਂ ਆਪਣਾ ਮੁਕਾਮ ਮਿੱਥਣ ਤੇ ਫ਼ਿਰ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ: ਵਰਜੀਤ ਵਾਲੀਆ

Punjab Admin, Varjit Walia, Executive Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 06 Jun 2023

Last updated on: Jun 06, 2023, 00:00 IST

ਕਾਰਜਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਵਰਜੀਤ ਵਾਲੀਆ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਉਣ ਵਾਲੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਆ।

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦਾ ਹਾਲ ਹੀ ਵਿੱਚ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ 4 ਵਿਦਿਆਰਥੀਆਂ, 10 ਵਿੱਚ 5 ਅਤੇ ਬਾਰਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਵਿੱਚ 2 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। 

ਅੱਠਵੀਂ ਜਮਾਤ ਦੀ ਮੈਰਿਟ ਵਿਚ ਐਸ.ਐਸ.ਬੀ.ਐਸ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸ.ਸ.ਸ.ਸ.) ਲੜਕੀਆਂ ਲੌਂਗੋਵਾਲ ਦੀ ਵਿਦਿਆਰਥਣ ਮਲਕੀਤ ਕੌਰ, ਸਰਕਾਰੀ ਮਿਡਲ ਸਕੂਲ ਹਰੀਗੜ੍ਹ ਦੀ ਜਸਵੰਧਨਾ ਕੌਰ, ਸਰਕਾਰੀ ਹਾਈ ਸਕੂਲ ਮੰਗਵਾਲ ਦੀ ਜਸਦੀਪ ਕੌਰ ਅਤੇ ਸ਼ਹੀਦ ਊਧਮ ਸਿੰਘ ਸ.ਸ.ਸ.ਸ. ਲੜਕੀਆਂ ਸੁਨਾਮ ਊਧਮ ਸਿੰਘ ਵਾਲਾ ਦੀ ਖੁਸ਼ੀ ਗੁਪਤਾ ਸ਼ਾਮਲ ਹਨ। ਇਸੇ ਤਰ੍ਹਾਂ ਦਸਵੀਂ ਜਮਾਤ ਦੀ ਮੈਰਿਟ ਵਿਚ, ਸ.ਸ.ਸ.ਸ. ਲੜਕੀਆਂ ਭਵਾਨੀਗੜ੍ਹ ਦੀ ਜਸਮੀਤ ਕੌਰ, ਸ.ਸ.ਸ.ਸ. ਜਖੇਪਲ ਦੀ ਨਿਮਨਦੀਪ ਕੌਰ, ਸ.ਸ.ਸ.ਸ. ਕਮਾਲਪੁਰ ਦੀ ਨਵਦਿਸ਼ਾ, ਸ.ਸ.ਸ.ਸ. ਲਹਿਲ ਕਲਾਂ ਦੀ ਅੰਮ੍ਰਿਤਪਾਲ ਕੌਰ ਅਤੇ ਸ਼ਹੀਦ ਊਧਮ ਸਿੰਘ ਸ.ਸ.ਸ.ਸ. ਲੜਕੀਆਂ ਸੁਨਾਮ ਊਧਮ ਸਿੰਘ ਵਾਲਾ ਦੀ ਲਵਲੀਸ਼ ਸ਼ਾਮਲ ਹਨ। 

ਇਸੇ ਤਰ੍ਹਾਂ ਬਾਰਵੀਂ ਦੀ ਮੈਰਿਟ ਵਿੱਚ ਐਸ.ਐਸ.ਬੀ.ਐਸ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਲੌਂਗੋਵਾਲ ਦੀ ਸਿਮਰਜੀਤ ਕੌਰ ਅਤੇ ਸ.ਸ.ਸ.ਸ. ਡੂਡੀਆਂ ਦੀ ਅੰਜਲੀ ਰਾਣੀ ਸ਼ਾਮਲ ਹਨ। ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਵਿਅਕਤੀ ਆਪਣੇ ਮਿੱਥੇ ਗਏ ਮੁਕਾਮ ਹਾਸਲ ਕਰ ਸਕਦਾ ਹੈ ਅਤੇ ਇਸ ਲਈ ਇਹ ਜ਼ਰੂਰੀ ਹੈ ਕਿ ਵਿਦਿਆਰਥੀ ਸਭ ਤੋਂ ਪਹਿਲਾਂ ਆਪਣਾ ਮੁਕਾਮ ਮਿੱਥਣ ਅਤੇ ਫ਼ਿਰ ਉਸਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦੇ ਤਜ਼ਰਬੇ ਵੀ ਸਾਂਝੇ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫਸਰ(ਸੈ:ਸਿੱ:) ਸੰਗਰੂਰ ਪ੍ਰੀਤਇੰਦਰ ਸਿੰਘ ਘਈ , ਉਪ ਜਿਲ੍ਹਾ ਸਿੱਖਿਆ ਅਫਸਰ(ਸੈ:ਸਿੱ:) ਮੁਹਾਲੀ ਅੰਗਰੇਜ ਸਿੰਘ, ਪ੍ਰਿੰਸੀਪਲ ਨੀਲਮ ਰਾਣੀ, ਪ੍ਰਿੰਸੀਪਲ ਕਰਮਜੀਤ ਕੌਰ, ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ, ਮੁੱਖ ਅਧਿਆਪਕ ਜਗਤਾਰ ਸਿੰਘ, ਰਾਮਾਨੁਜਨ ਪ੍ਰਬੰਧਕੀ ਟੀਮ ਦੇ ਮੁੱਖ ਪ੍ਰਬੰਧਕ ਦੇਵੀ ਦਿਆਲ, ਸਚਿਨ ਸਿੰਗਲਾ, ਫਕੀਰ ਸਿੰਘ ਟਿੱਬਾ, ਪ੍ਰਿੰਸ ਸਿੰਗਲਾ, ਹਰੀਸ਼ ਕੁਮਾਰ, ਕਮਲਜੀਤ ਸਿੰਘ, ਸਰਬਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਕੂਲਾਂ ਦਾ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।

 

Tags: Punjab Admin , Varjit Walia , Executive Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD