Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕਿਸਾਨਾਂ ਨੂੰ ਸਾਉਣੀ ਸੀਜ਼ਨ ਦੌਰਾਨ ਖਾਦ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਨੇ ਅਹਿਮ ਮੀਟਿੰਗ ਕਰਕੇ ਖਾਦ ਦੀ ਸਪਲਾਈ ਦਾ ਕੀਤਾ ਨਿਰੀਖਣ

DC Moga, Kulwant Singh, Deputy Commissioner Moga, Moga, Muhammad Sadiq, Punjab Pradesh Congress Committee, Congress, Indian National Congress, Punjab Congress, Punjab, Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 06 Jun 2023

Last updated on: Jun 06, 2023, 00:00 IST

ਜਿ਼ਲ੍ਹਾ ਮੋਗਾ ਦੇ ਕਿਸਾਨਾਂ ਨੂੰ ਸਾਉਣੀ ਦੇ ਸੀਜ਼ਨ ਦੌਰਾਨ ਯੂਰੀਆ ਖਾਦ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਅਗਾਊਂ ਪ੍ਰਬੰਧਾਂ ਦਾ ਰੀਵਿਊ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵੱਖ ਵੱਖ ਕੰਪਨੀਆਂ ਵੱਲੋਂ ਸਪਲਾਈ ਕੀਤੀ ਗਈ ਯੂਰੀਆ ਖਾਦ ਸਬੰਧੀ ਇੱਕ ਅਹਿਮ ਮੀਟਿੰਗ ਬੁਲਾਈ।

ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਮੈਬਰ ਪਾਰਲੀਮੈਂਟ ਸ੍ਰੀ ਮੁਹੰਮਦ ਸਦੀਕ, ਐਮ.ਐਲ.ਏ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਡਾ: ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ, ਸ੍ਰੀ ਬਲਦੀਪ ਸਿੰਘ ਜਿ਼ਲ੍ਹਾ ਮੈਨੇਜਰ ਮਾਰਕਫੈਡ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ ਗੁਰਜੋਤ ਸਿੰਘ, ਫੀਲਡ ਅਫਸਰ ਇਫਕੋ ਆਦਿ ਸ਼ਾਮਲ ਹੋਏ।

ਡਿਪਟੀ ਕਮਿਸ਼ਨਰ ਵੱਲੋਂ  ਇਸ ਮੀਟਿੰਗ ਵਿਚ ਖਾਦ ਦੀ ਸਪਲਾਈ ਦਾ ਨਿਰੀਖਣ ਕੀਤਾ ਅਤੇ ਇਸ ਦੀ ਸਪਲਾਈ ਨੂੰ ਹੋਰ ਵਧਾਉਣ ਲਈ ਵਿਸ਼ੇਸ਼ ਕਦਮ ਚੁੱਕਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਕਿਸਾਨਾਂ ਨੂੰ ਖਾਦ ਦੀ ਸਪਲਾਈ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ, ਮੋਗਾ ਨੇ ਸਬੰਧਿਤ ਵਿਭਾਗਾਂ ਨੂੰ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਜੂਨ ਮਹੀਨੇ ਵਿਚ ਵੱਧ ਤੋਂ ਵੱਧ ਯੂਰੀਆ ਖਾਦ ਦੀ ਸਪਲਾਈ ਕਰਾਉਣ ਲਈ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਕਿਹਾ। 

ਉਨ੍ਹਾਂ ਮੀਟਿੰਗ ਜਰੀਏ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਕਿਸਾਨ ਖਾਦ ਦੀ ਕਿੱਲਤ ਵਾਲੀ ਗੱਲ ਤੋਂ ਬਿਲਕੁਲ ਬੇਫਿਕਰ ਰਹਿਣ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਦਾ ਸਾਹਮਣਾ ਕਿਸਾਨਾਂ ਨੂੰ ਨਹੀਂ ਕਰਨ ਦਿੱਤਾ ਜਾਵੇਗਾ।

 

Tags: DC Moga , Kulwant Singh , Deputy Commissioner Moga , Moga , Muhammad Sadiq , Punjab Pradesh Congress Committee , Congress , Indian National Congress , Punjab Congress , Punjab , Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD