Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਗਿਆਸਪੁਰਾ ਗੈਸ ਲੀਕ ਮਾਮਲਾ -ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨਾਲ ਹਰ ਔਖੀ ਘੜੀ 'ਚ ਚੱਟਾਨ ਵਾਂਗ ਖੜੀ ਹੈ - ਰਾਜਿੰਦਰਪਾਲ ਕੌਰ ਛੀਨਾ

ਮੰਦਭਗੀ ਘਟਨਾ ਦੇ ਪੀੜ੍ਹਤ 3 ਹੋਰ ਪਰਿਵਾਰਾਂ ਨੂੰ ਅੱਜ 6 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦੇ ਚੈਕ ਸੌਂਪੇ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 06 Jun 2023

Last updated on: Jun 06, 2023, 00:00 IST

ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨਾਲ ਹਰ ਔਖੀ ਘੜੀ ਵਿੱਚ ਚੱਟਾਨ ਵਾਂਗ ਖੜੀ ਹੈ ਅਤੇ ਹਰ ਸੰਭਵ ਸਹਿਯੋਗ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਗਿਆਸਪੁਰਾ ਵਿੱਚ ਗੈਸ ਲੀਕ ਹੋਣ ਕਾਰਣ ਵਾਪਰੀ ਮੰਦਭਗੀ ਘਟਨਾ ਦੇ ਪੀੜ੍ਹਤ 3 ਹੋਰ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦਾ ਚੈਕ ਸੌਂਪਣ ਮੌਕੇ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਮੁਆਵਜੇ ਦੇ ਵਾਅਦੇ ਕੀਤੇ ਜਾਂਦੇ ਸਨ ਪਰ ਉਨ੍ਹਾਂ ਨੂੰ ਪੂਰੇ ਨਹੀਂ ਸੀ ਕੀਤਾ ਜਾਂਦਾ ਪਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 'ਜੋ ਕਹਿੰਦੇ ਹਾਂ, ਉਹ ਕਰਦੇ ਹਾਂ' ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਗਿਆਸਪੁਰਾ ਗੈਸ ਲੀਕ ਮਾਮਲੇ ਵਿੱਚ ਜਿਸ ਡਾਕਟਰ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ ਸੀ ਪੰਜਾਬ ਸਰਕਾਰ ਵਲੋਂ ਉਸਦੀ ਮਾਤਾ ਜੀ ਨੂੰ ਮੁਆਵਜ਼ੇ ਵਜੋਂੋਂ ਪਹਿਲਾਂ ਹੀ 10 ਲੱਖ ਰੁਪਏ ਦਾ ਚੈੱਕ ਦਿੱਤਾ ਜਾ ਚੁੱਕਾ ਹੈ ਅਤੇ ਅੱਜ 3 ਹੋਰ ਪਰਿਵਾਰਾਂ ਨੂੰ 6 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਗਈ।

ਵਿਧਾਇਕ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੀੜ੍ਹਤ ਪਰਿਵਾਰਾਂ ਦੇ ਜੀਆਂ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਪਰਿਵਾਰਾਂ ਨੂੰ ਲੋੜ ਪੈਣ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਦੇ ਰਹਾਂਗੇ। ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜੋ ਹਰ ਵਕਤ ਲੋਕਾਂ ਲਈ ਹਾਜ਼ਰ ਹੈ।

ਇਸ ਮੌਕੇ ਨਾਇਬ ਤਹਿਸੀਦਾਰ ਗੁਰਪ੍ਰੀਤ ਕੌਰ ਅਤੇ ਪਟਵਾਰੀ ਗਿਆਸਪੁਰਾ ਚਮਕੌਰ ਸਿੰਘ ਵੀ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD