Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ 'ਤੇ ਸ਼ਿਕੰਜਾ ਕੱਸਿਆ

ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸਧਾਰਕਾਂ 'ਤੇ ਸ਼ਿਕੰਜਾ ਕੱਸਿਆ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mr. Varun Roojam, Excise Commissioner Punjab

Web Admin

Web Admin

5 Dariya News

ਚੰਡੀਗੜ੍ਹ , 06 Jun 2023

Last updated on: Jun 06, 2023, 00:00 IST

ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਦੇ ਨਾਂ 'ਤੇ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਮੀਟਿੰਗ ਕੀਤੀ।

ਇਸ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ ਠੇਕੇਦਾਰਾਂ ਦੁਆਰਾ ਚੈਕਿੰਗ ਦੇ ਇਸ ਗੈਰ-ਕਾਨੂੰਨੀ ਅਭਿਆਸ ਨੂੰ ਖਤਮ ਕਰਨ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵਿੱਤ ਕਮਿਸ਼ਨਰ ਟੈਕਸੇਸ਼ਨ ਸ੍ਰੀ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਬਕਾਰੀ ਵਿਭਾਗ ਨੂੰ ਇਨ੍ਹਾਂ ਅਨਸਰਾਂ 'ਤੇ ਇਸ ਤਰ੍ਹਾਂ ਨਕੇਲ ਕੱਸਣ ਲਈ ਕਿਹਾ ਗਿਆ ਹੈ ਤਾਂ ਜੋ ਇਨ੍ਹਾਂ ਕੁਝ ਸ਼ਰਾਰਤੀ ਅਨਸਰਾਂ ਦੇ ਹੱਥੋਂ ਆਮ ਜਨਤਾ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।

ਇਸ ਵੀਡੀਓ ਕਾਨਫ਼ਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਵੱਲੋਂ ਚੈਕਿੰਗ ਦੀ ਇਸ ਗੈਰ-ਕਾਨੂੰਨੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਤਹਿਤ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ ਤਾਂ ਜੋ ਅਜਿਹੇ ਅਨਸਰਾਂ ਹੱਥੋਂ ਆਮ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਪੂਰੀ ਤਰ੍ਹਾ ਖਤਮ ਕੀਤਾ ਜਾ ਸਕੇ।

ਇਸ ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਕੁਝ ਲਾਇਸੰਸਧਾਰਕਾਂ ਦੇ ਅਜਿਹੇ ਗੈਰ-ਕਾਨੂੰਨੀ, ਭੱਦੇ ਅਤੇ ਹਮਲਾਵਰ ਵਤੀਰੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਆਦੇਸ਼ ਦਿੱਤੇ ਕਿ ਕਿਸੇ ਵੀ ਹਾਲਤ ਵਿੱਚ ਆਬਕਾਰੀ ਲਾਇਸੰਸਧਾਰਕਾਂ ਨੂੰ ਆਬਕਾਰੀ ਅਮਲੇ ਦੀ ਗੈਰ-ਹਾਜ਼ਰੀ ਵਿੱਚ ਚੈਕਿੰਗ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਬੰਧਤ ਆਬਕਾਰੀ ਅਧਿਕਾਰੀਆਂ ਜਾਂ ਆਬਕਾਰੀ ਇੰਸਪੈਕਟਰਾਂ ਦਾ ਫਰਜ਼ ਬਣਦਾ ਹੈ ਕਿ ਜਿੱਥੇ ਵੀ ਲੋੜ ਹੋਵੇ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਮੰਤਵ ਲਈ ਉਨ੍ਹਾਂ ਆਬਕਾਰੀ ਇੰਸਪੈਕਟਰਾਂ ਨੂੰ ਜ਼ਿਲ੍ਹਾ ਪੱਧਰੀ ਰੋਸਟਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਬਕਾਰੀ ਲਾਇਸੰਸਧਾਰਕਾਂ ਵੱਲੋਂ ਕਿਸੇ ਵੀ ਨਿੱਜੀ ਵਾਹਨ 'ਤੇ ਆਬਕਾਰੀ ਸਬੰਧੀ ਕੋਈ ਸਟਿੱਕਰ ਜਾਂ ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਵਾਹਨ ਸੜਕ 'ਤੇ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। 

ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਦਭਾਵਨਾ ਵਾਲਾ ਸਮਾਜਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕਿਸੇ ਵੀ ਆਬਕਾਰੀ ਲਾਇਸੰਸਧਾਰਕ ਦੀਆਂ ਅਜਿਹੀਆਂ ਸਮਾਜਿਕ ਤੌਰ 'ਤੇ ਅਸਵੀਕਾਰਨਯੋਗ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਸੰਦਰਭ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਕੀਤੀ ਗਈ ਕੁਤਾਹੀ ਨੂੰ ਗੰਭੀਰਤਾ ਨਾਲ ਦੇਖਿਆ ਜਾਵੇਗਾ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mr. Varun Roojam , Excise Commissioner Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD