Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਕਾਸ ਸੂਬੇ ਦਾ ਨਹੀੰ ਵਿਕਾਸ ਅਕਾਲੀ ਵਿਧਾਇਕਾਂ ਦਾ ਹੋਇਆ – ਬੈਂਸ

ਪਿਆਰ ਤੇ ਸਤਿਕਾਰ ਦੇਣ ਲਈ ਸੰਗਤ ਦੇ ਕਰਜ਼ਦਾਰ ਹਾਂ

ਹਲਕਾ ਗਿੱਲ ਦੇ ਪਿੰਡ ਗੁੱਜਰਵਾਲ ਅਤੇ ਲੋਹਗੜ੍ਹ ਵਿਖੇ ਵੱਡੀ ਗਿਣਤੀ 'ਚ ਹਾਜ਼ਿਰ ਇਲਾਕਾ ਨਿਵਾਸੀਆਂ ਨਾਲ ਸਿਮਰਜੀਤ ਸਿੰਘ ਬੈਂਸ ਤੇ ਪਤਵੰਤੇ ਸੱਜਣ।

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 20 Apr 2014

Last updated on: Apr 20, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਵਜ਼ੋ ਚੋਣ ਮੈਦਾਨ ਵਿੱਚ ਨਿੱਤਰੇ ਸਿਮਰਜੀਤ ਸਿੰਘ ਬੈਂਸ ਨੇ ਹਲਕਾ ਗਿੱਲ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗਾਂ ਕਰ ਚੋਣ ਪ੍ਰਚਾਰ ਕੀਤਾ। ਹਲਕਾ ਗਿੱਲ ਅਧੀਨ ਪੈਂਦੇ ਪਿੰਡ ਗੁੱਜਰਾਵਲ ਅਤੇ ਲੋਹਗੜ੍ਹ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਦੀ ਸੰਗਤ ਵੱਲੋ ਜੋ ਉਹਨਾਂ ਨੂੰ ਪਿਆਰ ਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਉਸ ਲਈ ਉਹ ਹਮੇਸ਼ਾ ਕਰਜ਼ਦਾਰ ਰਹਿਣਗੇ। ਉਹਨਾਂ ਦੱਸਿਆ ਕਿ ਅਕਾਲੀ ਸਰਕਾਰ ਦੇ ਵਿਕਾਸ ਦੇ ਦਾਅਵੇ ਸ਼ੱਤ ਪ੍ਰਤੀਸ਼ਤ ਝੂਠੇ ਹਨ ਕਿਉਂਕਿ ਵਿਕਾਸ ਪੰਜਾਬ ਦਾ ਨਹੀ ਵਿਕਾਸ ਅਕਾਲੀ ਸਰਕਾਰ ਦੇ ਨੁਮਾਇੰਦਿਆਂ ਅਤੇ ਪਿੱਠੂਆਂ ਦਾ ਹੋਇਆ ਹੈ। ਉਹਨਾਂ ਆਮ ਜਨਤਾ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਜੇਕਰ ਵਿਕਾਸ ਹੋਇਆ ਹੈ…..? ਜੇਕਰ ਪੰਜਾਬ ਨੇ ਤਰੱਕੀ ਕੀਤੀ ਹੈ…………...? ਤਾਂ ਕਿ ਆਮ ਵਿਅਕਤੀ ਅਮੀਰ ਹੋਇਆ। 

ਉਹਨਾਂ ਦੱਸਿਆ ਕਿ ਸੂਬੇ ਦੇ ਲੋਕਾਂ ਦੀ ਹੱਕ-ਸੱਚ ਦੀ ਕਮਾਈ ਨੂੰ ਅਕਾਲੀ ਸਰਕਾਰ ਵਾਧੂ ਟੈਕਸ ਲਗਾਕੇ ਆਪਣੀਆਂ ਜੇਬਾਂ ਭਰ ਰਹੀ ਹੈ ਜਦਕਿ ਵਿਕਾਸ ਦੇ ਨਾਂ ਤੇ ਸੋਨੇ ਦੀ ਚਿੜੀ ਕਹੇ ਜਾਣ ਵਾਲੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ। ਇਸ ਮੌਕੇ ਹਾਜ਼ਿਰੀਨ ਇਲਾਕਾ ਨਿਵਾਸੀਆਂ ਨੇ ਸ. ਬੈਂਸ ਨੂੰ ਸਨਮਾਨਿਤ ਕਰਕੇ ਸਮਰਥਨ ਦਾ ਭਰੋਸਾ ਦਵਾਇਆ। ਮੀਟਿੰਗ ਵਿੱਚ ਚਰਨਜੀਤ ਸਿੰਘ, ਜਗਮੀਤ ਸਿੰਘ, ਡਾ. ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਗੋਗੀ, ਸੁਖਵਿੰਦਰ ਸਿੰਘ ਸ਼ਿੰਦਾ, ਜਗਦੇਵ ਸਿੰਘ ਗਰੇਵਾਲ, ਰਣਜੀਤ ਸਿੰਘ ਕਾਕਾ, ਪਰਮਜੀਤ ਪੰਮੀ, ਪ੍ਰਧਾਨ ਗੁਰਦਿਆਲ ਸਿੰਘ, ਡਾ. ਕੁਲਵੰਤ ਸਿੰਘ, ਹਰਿੰਦਰ ਸਿੰਘ, ਸਤਨਾਮ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਰੱਖਾ ਸਿੰਘ, ਸੁਰਜੀਤ ਸਿੰਘ ਗੋਨਾ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਿਲਬਾਰਾ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਿਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD