Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਖੇਤੀ ਮਾਹਿਰਾਂ ਵੱਲੋਂ ਪਿੰਡ ਖਾਰਾ ਅਤੇ ਵਾੜਾ ਦਰਾਕਾ ਵਿਖੇ ਨਰਮੇਂ ਦੇ ਖੇਤਾਂ ਦਾ ਸਰਵੇਖਣ

Agriculture, Dr. Karanjit Singh Gill, Chief Agriculture Officer Faridkot, Faridkot

Web Admin

Web Admin

5 Dariya News

ਫ਼ਰੀਦਕੋਟ , 07 Jun 2023

Last updated on: Jun 07, 2023, 00:00 IST

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਨਰਮੇਂ ਦੀ ਫਸਲ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਇਸੇ ਲੜੀ ਅਧੀਨ ਡਾ. ਗਿੱਲ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਡਾ. ਗੁਰਿੰਦਰਪਾਲ ਸਿੰਘ ਖੇਤੀਬਾੜੀ ਅਫਸਰ (ਟਰੇਨਿੰਗ), ਡਾ. ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਬੀਜ), ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟੀ.ਏ) ਅਤੇ ਸ੍ਰੀ ਨਰਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਸ਼ਾਮਿਲ ਸਨ, ਵੱਲੋਂ ਪਿੰਡ ਖਾਰਾ ਅਤੇ ਵਾੜਾ ਦਰਾਕਾ ਵਿਖੇ ਸ੍ਰੀ ਭੋਲਾ ਸਿੰਘ ਅਤੇ ਸ੍ਰੀ ਜਸਵਿੰਦਰ ਸਿੰਘ ਦੇ ਵੱਖ-ਵੱਖ ਖੇਤਾਂ ਦਾ ਸਰਵੇਖਣ ਕੀਤਾ ਗਿਆ।

ਉਨ੍ਹਾਂ ਵੱਲੋਂ ਮੌਕੇ ਤੇ ਮੌਜੂਦ ਕਿਸਾਨ ਵੀਰਾਂ ਨੂੰ ਦੱਸਿਆ ਕਿ ਪਿਛਲੇ ਦਿਨੀ ਹੋਈ ਲਗਾਤਾਰ ਬਾਰਿਸ਼ ਕਰਕੇ ਨਰਮੇਂ ਦੀ ਫਸਲ ਵਿਚ ਕਾਫੀ ਨਦੀਨ ਦੇਖਣ ਨੂੰ ਮਿਲੇ ਹਨ, ਸੋ ਇਹ ਸਹੀ ਸਮਾਂ ਹੈ ਕਿ ਨਰਮੇ ਦੀ ਫਸਲ ਨੂੰ ਸੀਲ ਦਿੱਤਾ ਜਾਵੇ ਅਤੇ ਜਰੂਰਤ ਅਨੁਸਾਰ ਖਾਦਾਂ ਦੀ ਪੂਰਤੀ ਕੀਤੀ ਜਾਵੇ। ਇਸ ਤੋਂ ਇਲਾਵਾ ਨਰਮੇਂ ਦੀ ਫਸਲ ਉੱਪਰ ਕਿਸੇ ਤਰ੍ਹਾਂ ਦੇ ਕੀੜੇ-ਮਕੌੜੇ ਜਾਂ ਬਿਮਾਰੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। 

ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਨਰਮੇਂ ਦੀ ਫਸਲ ਨੂੰ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ ਅਤੇ ਆਪਣੇ ਪੱਧਰ ਤੇ ਕਿਸੇ ਕਿਸਮ ਦੇ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਨਰਮੇਂ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇਂ ਉੱਤੇ ਵਰਤੇ ਜਾਣ ਵਾਲੇ ਖੇਤੀ ਇੰਨਪੁਟਸ ਦੇ ਪੱਕੇ ਬਿੱਲ ਜਰੂਰ ਆਪਣੇ ਕੋਲ ਸੰਭਾਲ ਕੇ ਰੱਖਣ।

 

Tags: Agriculture , Dr. Karanjit Singh Gill , Chief Agriculture Officer Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD