Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਗਿਆ ਵਿਸ਼ਵ ਸੁਰੱਖਿਅਤ ਭੋਜਨ ਦਿਵਸ

Health, Dr. Gurpreet Singh, Civil Surgeon Tarantarn, Tarantarn, World Food Safety Day

Web Admin

Web Admin

5 Dariya News

ਤਰਨ ਤਾਰਨ , 07 Jun 2023

Last updated on: Jun 07, 2023, 00:00 IST

ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਵਿਸ਼ਵ ਸੁਰੱਖਿਅਤ ਭੋਜਨ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਨੇ ਦੱਸਿਆ ਕਿ ਅੱਜ ਤੋਂ ਪੰਜਾਬ ਵਿੱਚ ਸੁਰੱਖਿਅਤ ਭੋਜਨ ਤੇ ਸਿਹਤਮੰਦ ਪੰਜਾਬ ਅਭਿਆਨ ਸ਼ੁਰੂ ਹੋ ਰਿਹਾ ਹੈ। 

ਜਿਸ ਤਹਿਤ ਫੂਡ ਬਿਜਨੇਸ ਉਪਰੇਟਰਾਂ ਨੂੰ ਮਿਲਾਵਟ ਰਹਿਤ ਫੂਡ ਵੇਚਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਅਤੇ  ਜ਼ਿਲ੍ਹੇ ਦੇ ਲੋਕਾਂ  ਨੂੰ ਸਹੀ ਭੋਜਨ ਸੇਵਨ ਕਰਨ ਵਾਸਤੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰਿਆਂ ਨੂੰ ਸੁਰੱਖਿਅਤ ਭੋਜਨ ਦੇਣ ਵਾਸਤੇ ਐਫ. ਐੱਸ. ਐੱਸ. ਆਈ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। 

ਇਸ ਦੇ ਤਹਿਤ 09 ਜੂਨ ਤੱਕ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਆੱਨ-ਵੀਲਜ਼ ਵੈੱਨ ਰਾਹੀਂ ਆਮ ਲੋਕ ਵੱਖ-ਵੱਖ ਖਾਦ ਪਦਾਰਥਾਂ ਦੀ 50 ਰੁਪਏ ਸੈਂਪਲ ਫੀਸ ਦੇ ਕੇ ਖੁਦ ਮੌਕੇ ‘ਤੇ ਟੈਸਟਿੰਗ ਕਰਵਾ ਸਕਦੇ ਹਨ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਦਾ ਵੱਧ ਤੋਂ ਵੱਧ ਫਾਈਦਾ ਉਠਾਇਆ ਜਾਵੇ। ਜ਼ਿਲ੍ਹਾ ਸਿਹਤ ਅਫ਼ਸਰ ਨੇ ਸਾਰੇ ਫੂਡ ਬਿਜਨਸ ਉਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵਾਸਤੇ  ਲਾਇਸੰਸ/ਰਜਿਸ਼ਟ੍ਰੇਸ਼ਨ ਲੈਣਾ ਅਤਿ ਜ਼ਰੂਰੀ ਹੈ।ਲੋਕਾਂ ਨੂੰ ਅਪੀਲ ਕੀਤੀ ਗਈ ਕਿ ਖਾਦ ਪਦਾਰਥ ਲੈਣ ਤੋਂ ਪਹਿਲਾਂ ਜਰੂਰ ਦੇਖ ਲੈਣ ਅਤੇ ਫੂਡ ਬਿਜਨਸ ਉਪਰੇਟਰਸ ਨੂੰ ਹਦਾਇਤ ਕੀਤੀ ਗਈ ਕਿ ਖਾਦ ਪਦਾਰਥਾਂ ਨੂੰ ਬਾਕੀ ਖਾਦ ਪਦਾਰਥਾਂ ਤੋਂ ਵੱਖ ਰੱਖਿਆ ਜਾਵੇ ।

ਉਹਨਾਂ ਕਿਹਾ ਕਿ ਭੋਜਨ ਬਣਾਉਣ ਲਈ ਪੀਣਯੋਗ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ। ਭੋਜਨ ਨੂੰ ਚੰਗੀ ਤਰ੍ਹਾਂ ਪਕਾਉ। ਗਰਮ ਭੋਜਨ ਨੂੰ 60 ਡਿਗਰੀ ਸੈਲਸੀਅਸ ਤੋਂ ਉਪਰ ਅਤੇ ਠੰਢੇ ਭੋਜਨ ਨੂੰ 05 ਡਿਗਰੀ ਸੈਲਸੀਅਸ ਤੋਂ ਥੱਲੇ ਰੱਖਿਆ ਜਾਵੇ । ਜੰਮੇ ਹੋਏ ਪਦਾਰਥਾਂ ਨੂੰ -18 ਡਿਗਰੀ ਸੈਲਸੀਅਸ ਤੋਂ ਘੱਟ ਤਾਪਮਾਨ ਉੱਤ ਸਟੋਰ ਕੀਤਾ ਜਾਵੇ । 

ਖੁੱਲ੍ਹੇ ਜਖ਼ਮਾਂ ਅਤੇ ਕੱਟ ਲੱਗ ਜਾਣ ਮਗਰੋਂ ਵਾਟਰ ਪਰੂਫ ਪੱਟੀ ਲਗਾਈ ਜਾਵੇ ਅਤੇ ਸਮੇਂ ਸਮੇਂ ਤੇ ਮੈਡੀਕਲ ਚੈੱਕਅੱਪ ਕਰਵਾਇਆ ਜਾਵੇ । ਇਸ ਮੌਕੇ ਤੇ ਜ਼ਿਲ੍ਹੇ ਦੇ ਸਾਰੇ ਪ੍ਰੋਗਰਾਮ ਅਫ਼ਸਰ, ਮੈਡੀਕਲ ਅਫਸਰ ਤੇ ਸੇਵਾ ਭਾਰਤੀ (ਐੱਨ. ਜੀ. ਓ) ਦੇ ਮੈਂਬਰ ਸਾਹਿਬਾਨ  ਹਾਜ਼ਰ ਸਨ ।

 

Tags: Health , Dr. Gurpreet Singh , Civil Surgeon Tarantarn , Tarantarn , World Food Safety Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD