Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਹੁਸ਼ਿਆਰਪੁਰ ’ਚ ਮਸਜਿਦਾਂ ਤੇ ਮਦਰੱਸਿਆਂ ਨੂੰ 14.25 ਲੱਖ ਰੁਪਏ ਦੇ ਵਿਕਾਸ ਫੰਡ ਕੀਤੇ ਜਾਰੀ: ਐਮ.ਐਫ ਫਾਰੂਕੀ

Punjab Admin, M.F Faruki, Punjab Police, Police, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 07 Jun 2023

Last updated on: Jun 07, 2023, 00:00 IST

ਪੰਜਾਬ ਭਰ ਵਿੱਚ ਮਸਜਿਦਾਂ ਅਤੇ ਮਦਰੱਸਿਆਂ ਦੀ ਬਿਹਤਰੀ ਦੇ ਨਾਲ-ਨਾਲ ਕਬਰਿਸਤਾਨਾਂ ਨੂੰ ਰਿਜ਼ਰਵ ਕਰਨਾ ਅਤੇ ਉਨ੍ਹਾਂ ਦੀਆਂ ਚਾਰਦੀਵਾਰੀਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਕਫ਼ ਬੋਰਡ ਵੱਡੇ ਪੱਧਰ ’ਤੇ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਕੂਲੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਕੰਮ ਚੱਲ ਰਿਹਾ ਹੈ। 

ਇਸ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪਿਛਲੇ ਪੰਜ ਮਹੀਨਿਆਂ ਵਿੱਚ ਲੱਖਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ-ਕਮ-ਪ੍ਰਸ਼ਾਸਕ ਪੰਜਾਬ ਵਕਫ਼ ਬੋਰਡ ਐਮ.ਐਫ.ਫਾਰੂਕੀ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਮਸਜਿਦਾਂ ਅਤੇ ਮਦਰੱਸਿਆਂ ਨੂੰ 14.25 ਲੱਖ ਰੁਪਏ ਦੇ ਵਿਕਾਸ ਫੰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਲਾਹੌਰੀਆ ਮੁਹੱਲਾ ਵਿੱਚ ਮਦਰੱਸਾ ਗੋਸੀਆ ਰਿਜ਼ਵੀਆ, ਤਹਿਸੀਲ ਮੁਕੇਰੀਆ ਵਿੱਚ ਮਸਜਿਦ ਰਹਿਮਾਨੀਆ, ਤਹਿਸੀਲ ਗੜ੍ਹਸ਼ੰਕਰ ਵਿੱਚ ਮਸਜਿਦ, ਪਿੰਡ ਮਾਣਕ ਢੇਰੀ ਵਿੱਚ ਜਾਮਾ ਮਦਨੀ ਮਸਜਿਦ, ਪਿੰਡ ਭੋਰਾ ਵਿੱਚ ਮਦੀਨਾ ਮਸਜਿਦ, ਫੌਜੀ ਕਾਲੋਨੀ ਵਿੱਚ ਮਦੀਨਾ ਮਸਜਿਦ, ਪਿੰਡ ਕਾਲੜਾ ਵਿੱਚ ਨੂਰਾਨੀ ਮਸਜਿਦ, ਪਿੰਡ ਕਲਿਆਣਪੁਰ ਵਿੱਚ ਮਦਰੱਸਾ ਰਜ਼ਾ-ਏ-ਮੁਸਤਫਾ, ਪਿੰਡ ਰਾਏਪੁਰ ਵਿੱਚ ਮਦੀਨਾ ਮਸਜਿਦ ਅਤੇ ਪਿੰਡ ਡੇਹਰੀਵਾਲ ਵਿੱਚ ਮਦੀਨਾ ਮਸਜਿਦ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਦੋ ਕਬਰਿਸਤਾਨ ਰਾਖਵੇਂ ਰੱਖੇ ਗਏ ਹਨ ਜਦਕਿ ਤਿੰਨ ਕਬਰਿਸਤਾਨ ਸੀਮਾਬੰਦੀ ਤੋਂ ਬਾਅਦ ਸਥਾਨਕ ਮੁਸਲਿਮ ਭਾਈਚਾਰੇ ਦੇ ਲੋਕਾਂ ਲਈ ਉਪਲਬੱਧ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦਸੂਹਾ ਵਿੱਚ ਦੋ ਨਵੀਆਂ ਮਸਜਿਦਾਂ ਲਈ 6-6 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।

ਹੁਸ਼ਿਆਰਪੁਰ ਦੇ ਅਸਟੇਟ ਅਫ਼ਸਰ ਫ਼ਿਜ਼ਾ ਪ੍ਰਵੀਨ ਨੇ ਦੱਸਿਆ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਲਗਾਤਾਰ ਵਿਕਾਸ ਕਾਰਜਾਂ ਲਈ ਪ੍ਰਸ਼ਾਸਕ ਐਮ.ਐਫ ਫਾਰੂਕੀ ਏ.ਡੀ.ਜੀ.ਪੀ.ਆਈ.ਪੀ.ਐਸ. ਵੱਲੋਂ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਤੌਰ ’ਤੇ ਮੁਸਲਿਮ ਭਾਈਚਾਰੇ ਦੇ ਕਬਰਿਸਤਾਨਾਂ ਨੂੰ ਰਿਜ਼ਰਵ ਕਰਨ ’ਤੇ ਕੰਮ ਚੱਲ ਰਿਹਾ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਮਸਜਿਦਾਂ, ਮਦਰੱਸਿਆਂ ਨੂੰ ਵੀ ਫੰਡ ਜਾਰੀ ਕੀਤੇ ਜਾ ਰਹੇ ਹਨ, ਜਿੱਥੇ ਮੁਰੰਮਤ ਜਾਂ ਹੋਰ ਵਿਕਾਸ ਕਾਰਜ ਕੀਤੇ ਜਾਣੇ ਹਨ। 

ਉਨ੍ਹਾਂ ਦੱਸਿਆ ਕਿ ਇਸ ਵਾਰ ਹੁਸ਼ਿਆਰਪੁਰ ਸਰਕਲ ਦਫ਼ਤਰ ਵੱਲੋਂ 2.52 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਗਿਆ ਸੀ ਅਤੇ ਹੁਣ ਇਸ ਵਿੱਚ ਹੋਰ ਸੁਧਾਰ ਕਰਨ ਲਈ ਸਮੂਹ ਕਰਮਚਾਰੀ ਸਖ਼ਤ ਮਿਹਨਤ ਕਰ ਰਹੇ ਹਨ।

 

Tags: Punjab Admin , M.F Faruki , Punjab Police , Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD